Wednesday, September 2, 2026

ਏ.ਡੀ.ਸੀ ਵਲੋਂ ਸਰਬਤ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਬਣਾਉਣ ਦੇ ਕੰਮ ‘ਚ ਤੇਜ਼ੀ ਲਿਆਉਣ ਦੇ ਹੁਕਮ

ਕਪੂਰਥਲਾ, 13 ਮਾਰਚ (ਪੰਜਾਬ ਪੋਸਟ ਬਿਊਰੋ) – ਜਿਲਾ ਸਿਹਤ ਸੋਸਾਇਟੀ ਦੀ ਇੱਕ ਮੀਟਿੰਗ ਦਾ ਆਯੋਜਨ ਏ.ਡੀ.ਸੀ ਜਨਰਲ ਰਾਹੁਲ ਚਾਬਾ ਦੀ ਰਹਿਨੁਮਾਈ ਹੇਠ ਕੀਤਾ ਗਿਆ।ਐਸ.ਡੀ.ਐਮ ਭੁਲੱਥ ਬਲਬੀਰ ਰਾਜ ਵੀ ਹਾਜ਼ਰ ਸਨ।
                       ਸਿਵਲ ਸਰਜਨ ਕਪੂਰਥਲਾ ਡਾ. ਸੀਮਾ ਨੇ ਪੰਜਾਬ ਸਰਕਾਰ ਵਲੋਂ ਆਮ ਜਨਤਾ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਉਪਰ ਚਾਨਣਾ ਪਾਇਆ।ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ।ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਨੁਮਾਂਇੰਦਿਆਂ ਨੂੰ ਕੋਵਿਡ ਦੇ ਦੌਰ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ ਤੇ ਨਾਲ ਹੀ ਆਮ ਜਨਤਾ ਨੂੰ ਟੀਕਾਕਰਣ ਕਰਵਾਉਣ ਦੀ ਅਪੀਲ ਕੀਤੀ ਹੈ।
                      ਏ.ਡੀ.ਸੀ ਰਾਹੁਲ ਚਾਬਾ ਨੇ ਕਿਹਾ ਕਿ ਕੋਵਿਡ ਨਾਲ ਨਿਪਟਣ ਲਈ ਸਾਰਿਆਂ ਨੂੰ ਰਲ ਕੇ ਹੰਭਲਾ ਮਾਰਣ ਦੀ ਲੋੜ ਹੈ।ਉਨ੍ਹਾਂ ਕੋਮੋਰਬਿਡ ਕੰਡੀਸ਼ਨ ਵਾਲੇ ਵਿਅਕਤੀਆਂ ਅਤੇ ਬਜ਼ੁਰਗਾਂ ਨੂੰ ਕਵਿਡ ਟੀਕਾਕਰਣ ਕਰਵਾਉਣ ਲਈ ਅੱਗੇ ਆਉਣ ਲਈ ਕਿਹਾ ਹੈ ਤਾਂ ਜੋ ਇਸ ਮਹਾਂਮਾਰੀ ਨੂੰ ਨੱਥ ਪਾਈ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਪ੍ਰਾਈਵੇਟ ਹਸਪਤਾਲ ਵੀ ਇਸ ਮਹਾਂਮਾਰੀ ਨਾਲ ਨਿਪਟਣ ਲਈ ਅੱਗੇ ਆਉਣ ਤੇ ਟੀਕਾਕਰਣ ਵਿਚ ਸਹਿਯੋਗ ਕਰਨ।
                     ਜੱਚਾ ਬੱਚਾ ਸਿਹਤ ਸਹੂਲਤਾਂ ਤੇ ਚਰਚਾ ਕਰਦਿਆਂ ਉਨ੍ਹਾਂ ਕਿਹਾ ਕਿ ਗਰਭਾਵਸਥਾ ਦੌਰਾਨ ਤੇ ਬਾਅਦ ਵਿਚ ਜੋ ਵੀ ਸਿਹਤ ਸਹੂਲਤਾਂ ਸਰਕਾਰ ਵਲੋਂ ਦਿੱਤੀਆਂ ਗਈਆਂ ਹਨ ਉਹ ਉਨ੍ਹਾਂ ਨੂੰ ਜਰੂਰ ਮਿਲਣੀਆਂ ਚਾਹੀਦੀਆਂ ਹਨ।ਉਨ੍ਹਾਂ ਵਲੋਂ ਏ.ਐਨ.ਸੀ ਰਜਿਸਟ੍ਰੇਸ਼ਨ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਲਈ ਗਈ।
ਆਯੂਸ਼ਮਾਨ ਭਾਰਤ ਸਰਬਤ ਸਿਹਤ ਬੀਮਾ ਯੋਜਨਾ ਬਾਰੇ ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਲਾਭ ਬਣਦੇ ਲਾਭਪਾਤਰੀਆਂ ਤੱਕ ਪਹੁੰਚਣਾ ਚਾਹੀਦਾ ਹੈ ਤੇ ਇਸ ਸੰਬੰਧੀ ਈ-ਕਾਰਡ ਬਣਾਉਣ ਵਿਚ ਹੋਰ ਤੇਜੀ ਲਿਆਉਣ ਦੇ ਨਿਰਦੇਸ਼ ਵੀ ਦਿੱਤੇ ਗਏ।ਲੈਪਰੋਸੀ ਪ੍ਰੋਗਰਾਮ, ਮੈਡੀਕਲ ਮੋਬਾਈਲ ਯੂਨਿਟ, ਪੀ.ਐਨ.ਡੀ.ਟੀ ਪ੍ਰੋਗਰਾਮ, ਤੰਬਾਕੂ ਕੰਟਰੋਲ ਪ੍ਰੋਗਰਾਮ, ਟੀਕਾਕਰਣ ਪ੍ਰੋਗਰਾਮ ਤੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ।
                       ਇਸ ਮੌਕੇ ਜਿਲਾ ਸਿਹਤ ਅਫਸਰ ਡਾ. ਕੁਲਜੀਤ ਸਿੰਘ, ਜਿਲਾ ਟੀਕਾਕਰਨ ਅਫਸਰ ਡਾ. ਰਣਦੀਪ ਸਿੰਘ, ਜਿਲਾ ਪਰਿਵਾਰ ਭਲਾਈ ਅਫਸਰ ਡਾ. ਰਾਜ ਕਰਨੀ, ਡਾ. ਸੰਦੀਪ ਭੋਲਾ, ਡਾ. ਰਾਜੀਵ ਭਗਤ, ਡਾ. ਸੋਨੀਆ, ਜਿਲਾ ਪ੍ਰੋਗਰਾਮ ਮੈਨੇਜਰ ਡਾ. ਸੁਖਵਿੰਦਰ, ਰਵਿੰਦਰ ਜੱਸਲ, ਸਮਾਜ ਸੇਵੀ ਸੁਦੇਸ਼ ਸ਼ਰਮਾ ਤੋਂ ਇਲਾਵਾ ਬਲਾਕਾਂ ਤੋਂ ਆਏ ਹੋਏ ਸਮੂਹ ਸੀਨੀਅਰ ਮੈਡੀਕਲ ਅਫਸਰ ਤੇ ਵੱਖ-ਵੱਖ ਵਿਭਾਗਾਂ ਤੋਂ ਆਏ ਹੋਏ ਨੁਮਾਇੰੰਦੇ ਹਾਜ਼ਰ ਸਨ।

Check Also

ਜਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਲਾਗੂ ਕਰਨ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ- ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 2 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਦੇ ਸਮੂਹ ਪਿੰਡਾਂ ਨੂੰ ਸਾਫ਼-ਸੁਥਰਾ, ਸਵੱਛ ਅਤੇ …