ਸੰਗਰੂਰ, 14 ਮਾਰਚ (ਜਗਸੀਰ ਲੌਂਗੋਵਾਲ) – ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ 17 ਮਾਰਚ ਨੂੰ ਪਿੰਡ ਮਹਿਲਾਂ ਚੌਕ ਵਿਖੇ ਕੀਤੀ ਜਾ ਰਹੀ ਤੀਸਰੀ
ਕਿਰਤੀ ਪੰਚਾਇਤ ਦੀ ਤਿਆਰੀ ਮੁਹਿੰਮ ਤਹਿਤ ਪਿੰਡ ਕਹੇਰੂ ਵਿਖੇ ਪੇਂਡੂ ਦਲਿਤ ਮਜ਼ਦੂਰਾਂ ਦਾ ਵੱਡਾ ਇਕੱਠ ਕਰਕੇ ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ ‘ਚ ਰੈਲੀ ਕੀਤੀ ਗਈ।
ਯੂਨੀਅਨ ਦੇ ਜ਼ਿਲ੍ਹਾ ਸਕੱਤਰ ਬਲਜੀਤ ਸਿੰਘ ਨੇ ਕਿਹਾ ਕਿ ਜਿਥੇ ਅੱਜ ਦਿੱਲੀ ‘ਚ ਕਿਸਾਨੀ ਘੋਲ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਸਿਖਰਾਂ ‘ਤੇ ਹੈ, ਉਥੇ ਪੇਂਡੂ ਦਲਿਤ ਮਜ਼ਦੂਰਾਂ ਨੂੰ ਵੀ ਆਪਣੀਆਂ ਜਾਇਜ਼ ਮੰਗਾਂ ਲਈ ਲਾਮਬੰਦੀ ਕਰਨ ਦੀ ਜ਼ਰੂਰਤ ਹੈ।ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਸਰਕਾਰ ਮਜ਼ਦੂਰਾਂ ਨੂੰ ਲਾਰੇ ਲਾ ਕੇ ਆਪਣਾ ਵੋਟ ਬੈਂਕ ਬਣਾਉਣ ਦੀਆਂ ਚਾਲਾਂ ਖੇਡ ਰਹੀ ਹੈ, ਜਦਕਿ ਦੂਜੇ ਪਾਸੇ ਸਮਾਰਟ ਮੀਟਰਾਂ ਦੇ ਨਾਂ ਹੇਠ ਪੇਂਡੂ ਦਲਿਤ ਮਜ਼ਦੂਰਾਂ ਦੀ 200 ਯੂਨਿਟ ਮਾਫੀ ਵਾਲੀ ਸਹੂਲਤ ਖ਼ਤਮ ਕਰਨ ਜਾ ਰਹੀ ਹੈ।ਇਸੇ ਤਰ੍ਹਾਂ ਕਿਰਤ ਕਾਨੂੰਨਾਂ ਵਿੱਚ ਸੋਧ ਕਰ ਕੇ ਮਜ਼ਦੂਰਾਂ ਤੋਂ 8 ਘੰਟਿਆਂ ਦੀ ਥਾਂ ‘ਤੇ 12 ਘੰਟੇ ਕੰਮ ਲੈਣ ਦੇ ਕਾਨੂੰਨ ਬਣਾ ਰਹੀ ਹੈ।ਇਨ੍ਹਾਂ ਲੋਕ ਮਾਰੂ ਨੀਤੀਆਂ ਖ਼ਿਲਾਫ਼ ਲੜਦਿਆਂ ਹੋਇਆਂ ਯੂਨੀਅਨ ਪੰਜਾਬ ਮੰਗ ਕਰਦੀ ਹੈ ਕਿ ਪੇਂਡੂ ਦਲਿਤ ਮਜ਼ਦੂਰਾਂ ਨੂੰ ਰਿਜ਼ਰਵ ਕੋਟੇ ਦੀਆਂ ਪੰਚਾਇਤੀ ਜ਼ਮੀਨਾਂ ਪੱਕੇ ਤੌਰ ‘ਤੇ ਦਿੱਤੀਆਂ ਜਾਣ, ਕਿਰਤ ਕਾਨੂੰਨਾਂ ਵਿਚ ਕੀਤੀਆਂ ਸੋਧਾਂ ਵਾਪਸ ਹੋਣ ਤੇ ਮਜ਼ਦੂਰਾਂ ਸਿਰ ਚੜ੍ਹਿਆ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇ।
ਇਸ ਸਮੇਂ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਪਿੰਡ ਆਗੂ ਮਲਕੀਅਤ ਸਿੰਘ, ਰਘਵੀਰ ਸਿੰਘ ਤੇ ਬਲਵੀਰ ਕੌਰ ਨੇ 17 ਮਾਰਚ ਨੂੰ ਮਹਿਲਾ ਚੌਕ ਵਿਖੇ ਵੱਡਾ ਕਾਫ਼ਲਾ ਲੈ ਕੇ ਪਹੁੰਚਣ ਦਾ ਐਲਾਨ ਕੀਤਾ।
Check Also
ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ
ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …
Punjab Post Daily Online Newspaper & Print Media