Saturday, April 11, 2026

ਨਾਨਕਸ਼ਾਹੀ ਸੰਮਤ 553 ਦੀ ਆਮਦ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਅੰਮ੍ਰਿਤਸਰ, 16 ਮਾਰਚ (ਗੁਰਪ੍ਰੀਤ ਸਿੰਘ) – ਨਾਨਕਸ਼ਾਹੀ ਸੰਮਤ 553 ਦੀ ਸ਼ੁਰੂਆਤ ਮੌਕੇ ਸਾਲ ਦੇ ਪਹਿਲੇ ਦਿਨ ਅੱਜ ਵੱਡੀ ਗਿਣਤੀ ‘ਚ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈਆ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਇਸ ਸਮੇਂ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਪ੍ਰੇਮ ਸਿੰਘ ਨੇ ਮਾਨਵਤਾ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ।ਦੱਸਣਯੋਗ ਹੈ ਕਿ ਹਰ ਸਾਲ ਨਾਨਕਸ਼ਾਹੀ ਸੰਮਤ ਅਨੁਸਾਰ ਨਵੇਂ ਵਰ੍ਹੇ ਦੀ ਆਮਦ ਨੂੰ ਮੁੱਖ ਰੱਖਦਿਆਂ ਇਕ ਚੇਤ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਪ੍ਰਬੰਧਕਾਂ ਵੱਲੋਂ ਸ੍ਰੀ ਅਖੰਡ ਪਾਠ ਅਤੇ ਗੁਰਮਤਿ ਸਮਾਗਮ ਕਰਵਾਏ ਜਾਂਦੇ ਹਨ।
                         ਇਸ ਮੌਕੇ ਸ੍ਰੀ ਦਰਬਾਰ ਸਾਹਿਬ ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ ਤੇ ਸੰਗਤਾਂ ਹਾਜ਼ਰ ਸਨ।

Check Also

ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ

ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …