ਚੰਡੀਗੜ੍ਹ/ਅੰਮ੍ਰਿਤਸਰ, , 16 (ਸੁਖਬੀਰ ਸਿੰਘ) – ਗੁਰਮਤਿ ਪ੍ਰਸਾਰ ਸੇਵਾ ਸੋਸਾਇਟੀ (ਰਜਿ.) ਚੰਡੀਗੜ੍ਹ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ
ਹਰਪ੍ਰੀਤ ਸਿੰਘ ਵਲੋਂ ਜਾਰੀ ਹੋਏ ਸੰਦੇਸ਼ ਅਨੁਸਾਰ ਗੁਰਮਤਿ ਪ੍ਰਸਾਰ ਭਵਨ ਵਿਖੇ 100 ਸਾਲਾ ਸਾਕਾ ਨਨਕਾਣਾ ਸਾਹਿਬ ਮਨਾਉਣ ਸੰਬਧੀ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸ਼ਾਮ 6.30 ਵਜੇ ਤੋਂ ਰਾਤ 9.15 ਵਜੇ ਤੱਕ ਵਿਸ਼ੇਸ਼ ਕੀਰਤਨ ਕਥਾ ਵਿਚਾਰ ਪ੍ਰੋਗਰਾਮ ਕਰਵਾਏ ਗਏ।ਸੰਗਤਾਂ ਨੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ।ਵਾਈਸ ਪ੍ਰਿੰਸੀਪਲ ਹਰਵੀਰ ਸਿੰਘ ਨੇ ਆਈ ਹੋਈ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਗੁਰਮਤਿ ਪ੍ਰਸਾਰ ਸੇਵਾ ਸੋਸਾਇਟੀ ਵਲੋਂ ਕਰਵਾਏ ਜਾ ਰਹੇ 400 ਸਾਲਾ ਨੂੰ ਸਮਰਪਿਤ ਲੜੀਵਾਰ ਪ੍ਰੋਗਰਾਮਾਂ ਬਾਰੇ ਸੰਗਤਾਂ ਨੂੰ ਦੱਸਿਆ।ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media