Sunday, March 15, 2026

ਡਿਪਟੀ ਕਮਿਸ਼ਨਰ ਵੱਲੋਂ ਹੁਨਰ ਮੁਕਾਬਲੇ ਦਾ ਪੋਸਟਰ ਜਾਰੀ

ਨਵਾਂਸ਼ਹਿਰ, 16 ਮਾਰਚ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਅੱਜ ਪੰਜਾਬ ਹੁਨਰ ਵਿਕਾਸ ਮਿਸ਼ਨ ਅਧੀਨ ਕਰਵਾਏ ਜਾਣ ਵਾਲੇ ਹੁਨਰ ਮੁਕਾਬਲੇ ਦਾ ਪੋਸਟਰ ਜਾਰੀ ਕੀਤਾ ਗਿਆ।ਉਨ੍ਹਾਂ ਦੱਸਿਆ ਕਿ ਜਿਸ ਨੌਜਵਾਨ ਦੀ ਜਨਮ ਮਿਤੀ 1 ਜਨਵਰੀ 1996 ਤੋਂ ਬਾਅਦ ਦੀ ਹੈ, ਉਹ ਇਸ ਹੁਨਰ ਮੁਕਾਬਲੇ ਵਿਚ ਭਾਗ ਲੈ ਸਕਦਾ ਹੈ। ਉਨ੍ਹਾਂ ਦੱਸਿਆ ਕਿ ਵਿਸ਼ਵ ਹੁਨਰ ਮੁਕਾਬਲਾ ਅਗਲੇ ਸਾਲ ਸ਼ਿੰਘਾਈ, ਚੀਨ ਵਿਖੇ ਕਰਵਾਇਆ ਜਾ ਰਿਹਾ ਹੈ, ਜਿਸ ਦੇ ਪਹਿਲੇ ਪੱਧਰ ਦੇ ਮੁਕਾਬਲੇ 5 ਅਪ੍ਰੈਲ 2021 ਤੋਂ 7 ਅਪ੍ਰੈਲ 2021 ਤੱਕ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੋਈ ਵੀ ਨੌਜਵਾਨ, ਜਿਹੜਾ ਕਿਸੇ ਵੀ ਕੰਮ ਵਿਚ ਹੁਨਰ ਰੱਖਦਾ ਹੈ, ਉਹ www.psdm,gov.in ਵੈਬਸਾਈਟ ਉੱਤੇ ਜਾ ਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦਾ ਹੈ।
                   ਇਸ ਮੌਕੇ ਪੰਜਾਬ ਹੁਨਰ ਵਿਕਾਸ ਮਿਸ਼ਨ ਟੀਮ ਦੇ ਨੁਮਾਇੰਦੇ ਸ਼ੰਮੀ ਠਾਕੁਰ ਨੇ ਦੱਸਿਆ ਕਿ ਮੁਕਾਬਲੇ ਵਿਚ ਭਾਗ ਲੈਣ ਵਾਲੇ ਪ੍ਰਾਰਥੀਆਂ ਨੂੰ ਪੀ. ਐਸ. ਡੀ. ਐਮ ਵੱਲੋਂ ਆਉਣ-ਜਾਣ ਦਾ ਕਿਰਾਇਆ ਅਤੇ ਖਾਣਾ ਵੀ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਪ੍ਰਾਰਥੀ ਡੀ.ਪੀ.ਐਮ.ਯੂ ਦੇ ਨੁਮਾਇੰਦੇ ਦੇ ਫੋਨ ਨੰਬਰ 94192-18613 ‘ਤੇ ਸੰਪਰਕ ਕਰ ਸਕਦੇ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ਉੱਪਲ, ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਰੁਪਿੰਦਰ ਕੌਰ ਤੇ ਹੋਰ ਅਧਿਕਾਰੀ ਹਾਜ਼ਰ ਸਨ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …