Friday, November 22, 2024

ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ 12.50 ਕਰੋੜੀ ਵਿਕਾਸ ਕਾਰਜ਼ਾਂ ਦੇ ਮਤੇ ਪੇਸ਼

ਅੰਮ੍ਰਿਤਸਰ, 16 ਮਾਰਚ (ਜਗਦੀਪ ਸਿੰਘ) – ਸ਼ਹਿਰ ਦੇ ਵਿਕਾਸ ਕਾਰਜ਼ਾਂ ਨੂੰ ਤੇਜ਼ੀ ਦੇਣ ਲਈ ਅੱਜ ਮੇਅਰ ਕਰਮਜੀਤ ਸਿੰਘ ਦੀ ਪ੍ਰਧਾਨਗੀ ਹੇਠ ਨਗਰ ਨਿਗਮ ਦੀ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਹੋਈ।ਮੀਟਿੰਗ ਵਿਚ ਕਮਿਸ਼ਨਰ ਕੋਮਲ ਮਿੱਤਲ, ਸੀਨੀਅਰ ਡਿਪਟੀ ਮੇਅਰ ਰਮਨ ਬਖ਼ਸ਼ੀ, ਡਿਪਟੀ ਮੇਅਰ ਯੂਨਸ ਕੁਮਾਰ, ਕੌਂਸਲਰ ਗੁਰਜੀਤ ਕੌਰ ਅਤੇ ਨਗਰ ਨਿਗਮ ਦੇ ਅਧਿਕਾਰੀ ਵੀ ਹਾਜ਼ਰ ਸਨ।ਮੀਟਿੰਗ ਵਿੱਚ 20 ਅਜੰਡਾ ਆਈਟਮਾਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ ਤੇ ਲਗਭਗ 12.50 ਕਰੋੜ ਰੁਪਏ ਦੀ ਲਾਗਤ ਦੇ ਵੱਖ-ਵੱਖ ਵਿਕਾਸ ਕਾਰਜ਼ਾਂ ਦੇ ਮਤੇ ਪੇਸ਼ ਕੀਤੇ ਗਏ।ਜਿਨ੍ਹਾਂ ‘ਤੇ ਵਿਚਾਰ-ਵਟਾਂਦਰਾਂ ਕਰਨ ਉਪਰੰਤ ਕਮੇਟੀ ਵਲੋਂ ਵਿਕਾਸ ਕਾਰਜ਼ਾਂ ਨੂੰ ਪ੍ਰਵਾਨਗੀ ਦਿੱਤੀ ਗਈ।
                       ਪੇਸ਼ ਕੀਤੇ ਗਏ ਵਿਕਾਸ ਕਾਰਜਾਂ ਦੇ ਕੰਮਾਂ ਵਿੱਚ ਪ੍ਰਮੁੱਖ ਤੌਰ ਤੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਪੁਰਾਣੀਆਂ ਸੀਵਰੇਜ਼ ਲਾਈਨਾਂ ਨੂੰ ਬਦਲਣਾ, ਮੈਨਹੋਲ ਚੈਂਬਰ ਅਤੇ ਕਵਰਾਂ ਦਾ ਨਿਰਮਾਣ, ਨਵੇਂ ਟਿਊਬਵੈਲ ਲਗਾਉਣ ਅਤੇ ਵਾਟਰ ਸਪਲਾਈ ਲਾਈਨਾਂ ਵਿਛਾਉਣ, ਗਲੀਆਂ ਵਿਚ ਇੰਟਰਲਾਕਿੰਗ ਟਾਈਲਾਂ ਵਿਛਾਉਣ, ਸੈਂਟਰਲ ਵਰਜ਼ ਦਾ ਨਿਰਮਾਣ, ਸਿਹਤ ਵਿਭਾਗ ਲਈ ਟਰੱਕ ਮਾਉਂਟੇਡ ਰੋਡ ਸਵੀਪਿੰਗ ਮਸ਼ੀਨ ਦੀ ਖਰੀਦ ਆਦਿ ਦੇ ਕੰਮ ਸ਼ਾਮਿਲ ਹਨ, ਜਿਨ੍ਹਾਂ ਦੇ ਟੈਂਡਰ ਲੱਗਣ ਉਪਰੰਤ ਇਹ ਵਿਕਾਸ ਦੇ ਕੰਮ ਮਿਥੇ ਸਮੇਂ ਵਿੱਚ ਪੂਰੇ ਕਰ ਲਏ ਜਾਣਗੇ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …