
ਬਠਿੰਡਾ, 31 ਅਕਤੂਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ)- ਹਰ ਵਾਰ ਫਸਲ਼ ਕੱਟਣ ਤੋਂ ਬਾਅਦ ਖੇਤਾਂ ਵਿੱਚ ਪਿੱਛੇ ਰਹਿ ਗਈ ਪਰਾਲੀ ਨੂੰ ਸਾੜਣ ਦਾ ਰੁਝਾਨ ਪ੍ਰਸ਼ਾਸ਼ਨ ਦੇ ਲੱਖ ਸਮਝਾਉਣ ਤੋਂ ਬਾਅਦ ਵੀ ਮੱਠਾ ਨਹੀਂ ਪੈ ਰਿਹਾ। ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਬਾਅਦ ਅਸਮਾਨ ਵਿੱਚ ਛਾਏ ਧੂੰਏ ਦੇ ਨਾਲ ਸੂਰਜ ਦੀ ਧੁੱਪ ਘੱਟ ਹੋਣ ਕਰਕੇ ਰਾਤ ਤੋਂ ਪਹਿਲਾਂ ਹੀ ਚਾਰੇ ਪਾਸੇ ਹਨੇਰਾ ਛਾ ਜਾਂਦਾ ਹੈ। ਇਸ ਦੇ ਨਾਲ ਵਾਤਾਵਰਣ ਗੰਧਲਾ ਹੋ ਜਾਣ ਕਾਰਨ ਬਿਮਾਰ ਵਿਅਕਤੀਆਂ ਨੂੰ ਤਾਂ ਮੁਸ਼ਕਲ ਆਉਂਦੀ ਹੀ ਹੈ ਤੰਦਰੁਸਤ ਵਿਅਕਤੀ ਦਾ ਵੀ ਸਾਹ ਲੈਣਾ ਮੁਸ਼ਕਲ ਹੋ ਜਾਂਦਾ ਹੈ। ਸੜਕਾਂ ਦੇ ਕਿਨਾਰੇ ਖ਼ੇਤਾਂ ਵਿੱਚ ਅੱਗ ਲਗਾਉਣ ਨਾਲ ਉੱਥੋਂ ਲੰਘਣ ਵਾਲੇ ਰਾਹਗੀਰਾਂ ਨੂੰ ਕਾਫੀ ਮੁਸ਼ਕਲ ਆਉਂਦੀ ਹੈ। ਸੜਕਾਂ ਤੇ ਧੂੰਆਂ ਆ ਜਾਣ ਕਾਰਨ ਬਹੁਤ ਸਾਰੇ ਲੋਕਾਂ ਨੂੰ ਆਪਣੀ ਜਾਨ ਤੋਂ ਹੱਥ ਧੋਣੇ ਪਏ ਹਨ। ਖ਼ੇਤੀਬਾੜੀ ਮਾਹਿਰਾਂ ਅਨੁਸਾਰ ਪਰਾਲੀ ਨੂੰ ਅੱਗ ਨਾ ਲਗਾ ਕੇ ਖ਼ੇਤਾਂ ਵਿੱਚ ਵਾਹੁਣਾ ਚਾਹੀਦਾ ਹੈ। ਜਿਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੁੰਦਾ ਹੈ। ਜ਼ਮੀਨ ਵਿਚਲੇ ਮਿੱਤਰ ਕੀੜਿਆਂ ਦਾ ਵੀ ਨੁਕਸਾਨ ਨਹੀਂ ਹੁੰਦਾ।
ਕਿਸਾਨ ਆਗੂ ਸੁਖਵਿੰਦਰ ਸਿੰਘ ਫੂਲੇਵਾਲਾ ਅਤੇ ਸਵਰਨ ਸਿੰਘ ਭਾਈਰੂਪਾ ਨੇ ਕਿਹਾ ਕਿ ਕਿਸਾਨ ਕਦੇ ਵੀ ਨਹੀਂ ਚਾਹੁੰਦਾ ਕਿ ਵਾਤਾਵਰਣ ਨੂੰ ਪ੍ਰਦੂਸ਼ਿਤ ਕੀਤਾ ਜਾਵੇ। ਇਹ ਸਾਰਾ ਕੁਝ ਮਜਬੂਰੀ ਵੱਸ ਕਰਨਾ ਪੈ ਰਿਹਾ ਹੈ। ਪਰਾਲੀ ਨੂੰ ਖ਼ੇਤ ਵਿੱਚ ਵਾਹੁਣ ਤੇ ਬਹੁਤ ਜ਼ਿਆਦਾ ਖਰਚਾ ਆਉਂਦਾ ਹੈ ਜੋ ਆਮ ਕਿਸਾਨ ਦੇ ਵੱਸ ਵਿੱਚ ਨਹੀਂ ਹੈ। ਉਹਨਾਂ ਸਰਕਾਰ ਤੋਂ ਮੰਗ ਕੀਤੀ ਕਿ ਪਰਾਲੀ ਨੂੰ ਖ਼ੇਤ ਵਿੱਚ ਖਤਮ ਕਰਨ ਲਈ ਬਣਾਏ ਗਏ ਸੰਦ ਪਿੰਡਾਂ ਦੀਆਂ ਸੁਸਾਇਟੀਆਂ ਵਿੱਚ ਮੁਹੱਈਆਂ ਕਰਵਾਏ ਜਾਣ ਤੇ ਉਹਨਾ ਉੱਪਰ ਸਬਸਿਡੀ ਦਿੱਤੀ ਜਾਵੇ ਤਾਂ ਜੋ ਪਰਾਲੀ ਸਾੜਣ ਦੇ ਵਰਤਾਰੇ ਤੋਂ ਬਚਿਆ ਜਾ ਸਕੇ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media