ਧੂਰੀ, 16 ਮਾਰਚ (ਪ੍ਰਵੀਨ ਗਰਗ) – ਆਮ ਆਦਮੀ ਪਾਰਟੀ ਦੇ ਸੂਬਾ ਆਗੂ ਅਤੇ ਆਲ ਇੰਡੀਆ ਐਫ.ਸੀ.ਆਈ ਐਗਜ਼ੀਕਿਊਟਿਵ ਸਟਾਫ ਯੂਨੀਅਨ ਦੇ ਕੌਮੀ
ਪ੍ਰਧਾਨ ਐਸ.ਐਸ ਚੱਠਾ ਨੇ ਕਿਹਾ ਕਿ 21 ਮਾਰਚ ਨੂੰ ਬਾਘਾਪੁਰਾਣਾ ਵਿਖੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਕਿਸਾਨ ਪੱਖੀ ਮਹਾਂ ਸੰਮੇਲਨ ਨੂੰ ਸੰਬੋਧਨ ਕਰਨ ਲਈ ਪਹੁੰਚ ਰਹੇ ਹਨ।ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਹੋਣ ਜਾ ਰਹੇ ਇਸ ਕਿਸਾਨ ਮਹਾਂ ਸੰਮੇਲਨ ਉਪਰੰਤ ਆਮ ਆਦਮੀ ਪਾਰਟੀ ਸੂਬਾ ਸਰਕਾਰ ਅਤੇ ਦੂਜੀਆਂ ਵਿਰੋਧੀ ਪਾਰਟੀਆਂ ਦੇ ਭਰ੍ਹਮ ਤੋੜ ਕੇ ਰੱਖ ਦੇਵੇਗੀ।ਕਿਉਂਕਿ ਪੰਜਾਬ ਦੇ ਲੋਕ ਅਕਾਲੀ ਦਲ ਅਤੇ ਕਾਂਗਰਸ ਦੋਵੇਂ ਪਾਰਟੀਆਂ ਦੀ ਕਾਰਗੁਜਾਰੀ ਤੋਂ ਅੱਕ ਚੁੱਕੇ ਹਨ।ਦੂਜੇ ਪਾਸੇ ਪੰਜਾਬ ਦੇ ਲੋਕਾਂ ਕੋਲੋਂ ਦਿੱਲੀ ਦਾ ਆਮ ਆਦਮੀ ਪਾਰਟੀ ਦਾ ਸ਼ਾਸਨ ਵੀ ਲੁਕਿਆ ਹੋਇਆ ਨਹੀਂ ਹੈ।ਉਹਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਖੇਤੀ ਵਿਰੋਧੀ ਕਾਨੂੰਨਾਂ ਨੂੰ ਲੈ ਕੇ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਦੇ ਲੀਡਰ ਆਪੋ-ਆਪਣੀਆਂ ਸਿਆਸੀ ਰੋਟੀਆਂ ਸੇਕਣ ਵਿੱਚ ਲੱਗੇ ਹੋਏ ਹਨ, ਜਦੋਂਕਿ ਕਿਸਾਨ ਸੰਘਰਸ਼ ਵਿੱਚ ਲੰਮੇਂ ਸਮੇਂ ਤੋਂ ਤਨੋਂ-ਮਨੋਂ ਬਜ਼ੁਰਗਾਂ ਨਾਲ ਜੁੜੀ ਨੌਜਵਾਨ ਪੀੜੀ ਇਹਨਾਂ ਸਿਆਸਤਦਾਨਾਂ ਨੂੰ ਮੂੰਹ ਲਾਉਣ ਤੋਂ ਗੁਰੇਜ ਕਰਦੀ ਆ ਰਹੀ ਹੈ।ਉਹਨਾਂ ਦੱਸਿਆ ਕਿ ਇਸ ਮਹਾਂ ਸੰਮੇਲਨ ਵਿੱਚ ਜਿੱਥੇ ਮੈਂਬਰ ਪਾਰਲੀਮੈਂਟ ਅਤੇ ਆਪ ਦੇ ਸੂਬਾ ਪ੍ਰਧਾਨ ਭਗਵੰਤ ਮਾਨ, ਵਿਧਾਇਕ ਹਰਪਾਲ ਸਿੰਘ ਚੀਮਾਂ ਆਦਿ ਸਮੇਤ ਸੂਬੇ ਦੀ ਸਮੁੱਚੀ ਲੀਡਰਸ਼ਿਪ ਪਹੁੰਚ ਰਹੀ ਹੈ, ਉਥੇ ਹੀ ਇਸ ਸਮਾਗਮ ਵਿੱਚ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਵੱਡੀ ਗਿਣਤੀ ਵਿੱਚ ਵਰਕਰ ਭਾਗ ਲੈਣਗੇ।
ਇਸ ਮੌਕੇ ਦਵਿੰਦਰ ਸਿੰਘ ਬਦੇਸ਼ਾ, ਡਾ. ਅਨਵਰ ਭਸੌੜ, ਰਾਜਵੰਤ ਸਿੰਘ ਘੁੱਲੀ, ਅਮਰਦੀਪ ਸਿੰਘ ਧਾਂਦਰਾ, ਅਨਿਲ ਮਿੱਤਲ, ਰਮੇਸ਼ ਸ਼ਰਮਾ, ਗੁਰਬਖਸ਼ੀਸ਼ ਸਿੰਘ, ਪ੍ਰੀਤ ਧੂਰੀ, ਗੁਰਜੀਤ ਕਾਂਝਲਾ, ਜੋਗਿੰਦਰ ਸਿੰਘ ਹਰਚੰਦਪੁਰ, ਸੁਰਜੀਤ ਰਾਜੋਮਾਜਰਾ, ਜਸਕਰਨ ਸਿੰਘ ਔਲਖ ਐਡਵੋਕੇਟ ਅਤੇ ਗੁਰਪ੍ਰੀਤ ਸਿੰਘ ਧੂਰੀ-ਪਿੰਡ ਆਦਿ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media