Sunday, April 26, 2026

ਕੰਗਨਾ ਵਲੋਂ ਮਾਤਾ ਮਹਿੰਦਰ ਕੌਰ ਖਿਲਾਫ ਅਪਮਾਨਜਨਕ ਟਿੱਪਣੀਆਂ ਦੇ ਕੇਸ ‘ਚ ਅੰਮ੍ਰਿਤਸਰ ’ਚ ਹੋਈ ਸੁਣਵਾਈ

ਮਾਨਯੋਗ ਅਦਾਲਤ ਨੇ ਅਗਲੀ ਪੇਸ਼ੀ ਲਈ 19 ਮਈ ਦੀ ਤਾਰੀਕ ਕੀਤੀ ਨਿਸ਼ਚਿਤ

ਅੰਮ੍ਰਿਤਸਰ, 17 ਮਾਰਚ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਵਲੋਂ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਵਾਲਿਆਂ ਖਿਲਾਫ ਕਾਰਵਾਈ ਕਰਨ ਲਈ ਵਿੱਢੀ ਮੁਹਿੰਮ ਦੇ ਤਹਿਤ ਅੱਜ ਅੰਮਿ੍ਰਤਸਰ ਵਿਖੇ ‘ਆਪ’ ਆਗੂ ਜੀਵਨਜੋਤ ਕੌਰ ਵਲੋਂ ਅੰਮ੍ਰਿਤਸਰ ਦੀ ਅਦਾਲਤ ਵਿੱਚ ਬਾਲੀਵੁੱਡ ਅਭਿਨੇਤਰੀ ਕੰਗਨਾ ਰਣੌਤ ਖਿਲਾਫ ਕੀਤੀ ਗਈ ਸ਼ਿਕਾਇਤ ‘ਤੇ ਸੁਣਵਾਈ ਹੋਈ। ਕੰਗਨਾ ਰਣੌਤ ਨੇ ਕਿਸਾਨ ਅੰਦੋਲਨ ਵਿੱਚ ਹਿੱਸਾ ਲੈ ਰਹੀ ਬਠਿੰਡਾ ਜ਼ਿਲ੍ਹੇ ਦੀ ਮਾਤਾ ਮਹਿੰਦਰ ਕੌਰ ਖਿਲਾਫ ਅਪਮਾਨਜਨਕ ਟਿੱਪਣੀਆਂ ਕੀਤੀਆਂ ਸਨ।ਬਜ਼ੁਰਗ ਮਾਤਾ ਮਹਿੰਦਰ ਕੌਰ ਖਿਲਾਫ ਕੀਤੀਆਂ ਗਈਆਂ ਟਿੱਪਣੀਆਂ ਨਾਲ ਕਿਸਾਨਾਂ ਨੂੰ ਵੱਡੀ ਠੇਸ ਪਹੁੰਚੀ ਸੀ।ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਦੀ ਆਗੂ ਜੀਵਨਜੋਤ ਕੌਰ ਨੇ ਕੰਗਨਾ ਰਿਨੌਤ ਖਿਲਾਫ ਕੇਸ ਦਾਇਰ ਕੀਤਾ ਹੈ।ਜੀਵਨਜੋਤ ਕੌਰ ਨੇ ਆਪਣੇ ਵਕੀਲ ਪਰਮਿੰਦਰ ਸੇਠੀ ਰਾਹੀਂ ਅਦਾਲਤ ਵਿੱਚ ਕੇਸ ਦਾਇਰ ਕਰਦੇ ਹੋਏ ਆਪਣੇ ਬਿਆਨ ਦਰਜ਼ ਕਰਵਾਏ ਹਨ।ਅਦਾਲਤ ਵਲੋਂ ਉਨ੍ਹਾਂ ਨੂੰ ਸੁਣਨ ਤੋਂ ਬਾਅਦ ਅਗਲੀ ਪੇਸ਼ੀ 19 ਮਈ 2021 ਨਿਸ਼ਚਿਤ ਕੀਤੀ ਗਈ ਹੈ।
                  ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਜੀਵਨਜੋਤ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਪਹਿਲੇ ਦਿਨ ਤੋਂ ਹੀ ਕਿਸਾਨਾਂ ਦੇ ਨਾਲ ਖੜ੍ਹੀ ਹੈ ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਸੂਬੇ ਦੀ ਕੈਪਟਨ ਅਮਰਿੰਦਰ ਸਿੰਘ ਵਾਲੀ ਸਰਕਾਰ ਆਪਣੇ ਹੋਂਦ ਬਚਾਉਣ ਲਈ ਸੰਘਰਸ਼ ਕਰ ਰਹੇ ਕਿਸਾਨਾਂ ਉਤੇ ਅਣਮਨੁੱਖੀ ਵਰਤਾਰਾ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰਾਂ ਵਲੋਂ ਕਿਸਾਨਾਂ ਉਤੇ ਕੀਤੇ ਜਾ ਰਹੇ ਅੱਤਿਆਚਾਰ ਖਿਲਾਫ ਆਮ ਆਦਮੀ ਪਾਰਟੀ ਡਟ ਕੇ ਮੁਕਾਬਲਾ ਕਰ ਰਹੀ ਹੈ।
                          ਉਨ੍ਹਾਂ ਕਿਹਾ ਕਿ ਆਪਣੇ ਹੱਕਾਂ ਲਈ ਸੰਘਰਸ਼ ਕਰਨ ਵਾਲਿਆਂ ਨੂੰ ਭਾਜਪਾ ਆਗੂ ਅਤੇ ਕੇਂਦਰੀ ਮੰਤਰੀ ਕਿਸਾਨਾਂ ਨੂੰ ਅੱਤਵਾਦੀ, ਵੱਖਵਾਦੀ, ਖਾਲਿਸਤਾਨੀ ਕਹਿ ਕੇ ਬਦਨਾਮ ਕਰਨ ਦੀ ਕੋਸ਼ਿਸ਼ ਕਰਦੇ ਰਹੇ।ਉਥੇ ਕੇਂਦਰ ਸਰਕਾਰ ਦੀ ਸ਼ਹਿ ‘ਤੇ ਕੰਗਨਾ ਰਣੌਤ ਨੇ ਵੀ ਸਾਡੀ ਸਨਮਾਨਜਨਕ ਮਾਤਾ ਮਹਿੰਦਰ ਕੌਰ ਖਿਲਾਫ ਅਪਮਾਨਜਨਕ ਟਿੱਪਣੀਆਂ ਕੀਤੀਆਂ।ਜਿਸ ਨੂੰ ਲੈ ਕੇ ਸਭ ਦੇ ਮਨਾਂ ਨੂੰ ਵੱਡੀ ਠੇਸ ਲੱਗੀ।ਉਨ੍ਹਾਂ ਕਿਹਾ ਕਿ ਅੱਜ ਲੜੇ ਜਾ ਰਹੇ ਇਤਿਹਾਸਕ ਘੋਲ ਵਿੱਚ ਮਾਈ ਭਾਗੋ ਦੀਆਂ ਵਾਰਸਾਂ ਪੰਜਾਬ ਦੀਆਂ ਮਾਵਾਂ, ਭੈਣਾਂ ਮੋਢੇ ਨਾਲ ਮੋਢਾ ਜੋੜ ਕੇ ਲੜਾਈ ਲੜ ਰਹੀਆਂ ਹਨ।ਭਾਜਪਾ ਆਗੂਆਂ ਜਾਂ ਕੰਗਨਾ ਵਰਗੀਆਂ ਵਲੋਂ ਕੀਤੀ ਜਾ ਰਹੀ ਬਿਆਨਬਾਜ਼ੀ ਬੁਲੰਦ ਹੌਸਲਿਆਂ ਨੂੰ ਕਮਜੋਰ ਨਹੀਂ ਕਰ ਸਕਦੀ। ਉਨ੍ਹਾਂ ਕਿਹਾ ਕਿ ਕੰਗਨਾ ਰਣੌਤ ਨੂੰ ਮਾਤਾ ਮਹਿੰਦਰ ਕੌਰ ਪ੍ਰਤੀ ਕੀਤੀ ਬਿਆਨਬਾਜ਼ੀ ਲਈ ਮੁਆਫੀ ਮੰਗਣ ਲਈ ਮਜ਼ਬੂਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਕ ਪਾਸੇ ਆਮ ਆਦਮੀ ਪਾਰਟੀ ਦੇ ਦਿੱਲੀ ਦੇ ਮੁਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਬਜ਼ੁਰਗ ਮਾਤਾ ਦੇ ਬਾਵਜ਼ੂਦ ਕਿਸਾਨੀ ਸੰਘਰਸ਼ ਵਿੱਚ ਪਾਏ ਜਾ ਰਹੇ ਯੋਗਦਾਨ ਤੋਂ ਪ੍ਰਭਾਵਿਤ ਹੋਏ ਹਨ ਅਤੇ ਮਹਿਲਾ ਦਿਵਸ ਮੌਕੇ ਮਾਤਾ ਮਹਿੰਦਰ ਕੌਰ ਦਾ ਸਨਮਾਨ ਕੀਤਾ ਹੈ।ਦੂਜੇ ਪਾਸੇ ਭਾਜਪਾ ਦੀ ਕੇਂਦਰ ਸਰਕਾਰ ਤੇ ਉਨ੍ਹਾਂ ਦੇ ਹਮਾਇਤੀ ਸਾਡੀਆਂ ਬਜ਼ੁਰਗ ਮਾਵਾਂ ਦਾ ਅਪਮਾਨ ਕਰ ਰਹੇ ਹਨ।

Check Also

ਈ.ਟੀ.ਓ ਵੱਲੋਂ ਜੰਡਿਆਲਾ ਗੁਰੂ ਵਿੱਚ ਬਿਜਲੀ ਪ੍ਰਣਾਲੀ `ਚ ਸੁਧਾਰ ਅਤੇ ਸ਼ਹਿਰੀ ਸੁੰਦਰੀਕਰਨ ਲਈ ਵੱਡਾ ਪ੍ਰੋਜੈਕਟ ਸ਼ੁਰੂ

ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ …