ਬਾਬਾ ਬਕਾਲਾ ਸਾਹਿਬ, 17 ਮਾਰਚ (ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਆਰੰਭੀ
ਗਈ ਲੜੀ ਤਹਿਤ ਨੌਵੇਂ ਪਾਤਸ਼ਾਹ ਦੇ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਬਾਬਾ ਬਕਾਲਾ ਸਾਹਿਬ ਵਿਖੇ ਭਲਕੇ 18 ਮਾਰਚ ਨੂੰ ਵਿਸ਼ਾਲ ਸਮਾਗਮ ਸਜਾਇਆ ਜਾਵੇਗਾ।ਤਿੰਨ ਦਿਨਾਂ ਦੇ ਸਮਾਗਮਾਂ ਤਹਿਤ ਇਸ ਮੁੱਖ ਸਮਾਗਮ ਸਮੇਂ ਸਿੰਘ ਸਾਹਿਬਾਨ ਅਤੇ ਪੰਥ ਪ੍ਰਸਿੱਧ ਸ਼ਖ਼ਸੀਅਤਾਂ ਸ਼ਿਰਕਤ ਕਰਨਗੀਆਂ। ਇਸ ਸਬੰਧ ਵਿਚ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਦੇ ਬਿਲਕੁਲ ਨਜ਼ਦੀਕ ਸਟੇਡੀਅਮ ਵਿਖੇ ਵਿਸ਼ਾਲ ਪੰਡਾਲ ਸਜਾਇਆ ਗਿਆ ਹੈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਪੂਰੇ ਭਾਰਤ ਵਿਚ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਆਰੰਭੇ ਗਏ ਹਨ। ਇਹ ਸਮਾਗਮ ਨੌਵੇਂ ਪਾਤਸ਼ਾਹ ਜੀ ਨਾਲ ਸਬੰਧਤ ਗੁਰ-ਅਸਥਾਨਾਂ ’ਤੇ ਕੀਤੇ ਜਾ ਰਹੇ ਹਨ। ਇਸੇ ਤਹਿਤ ਹੀ ਬਾਬਾ ਬਕਾਲਾ ਸਾਹਿਬ ਵਿਖੇ ਗੁਰੂ ਸਾਹਿਬ ਦੇ ਪਾਵਨ ਅਸਥਾਨ ’ਤੇ ਤਿੰਨ ਦਿਨਾਂ ਸਮਾਗਮ ਰੱਖੇ ਗਏ ਹਨ, ਜਿਸ ਦਾ ਮੁੱਖ ਸਮਾਗਮ ਯਾਦਗਾਰੀ ਹੋਵੇਗਾ।
Check Also
ਈ.ਟੀ.ਓ ਵੱਲੋਂ ਜੰਡਿਆਲਾ ਗੁਰੂ ਵਿੱਚ ਬਿਜਲੀ ਪ੍ਰਣਾਲੀ `ਚ ਸੁਧਾਰ ਅਤੇ ਸ਼ਹਿਰੀ ਸੁੰਦਰੀਕਰਨ ਲਈ ਵੱਡਾ ਪ੍ਰੋਜੈਕਟ ਸ਼ੁਰੂ
ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ …
Punjab Post Daily Online Newspaper & Print Media