Wednesday, March 18, 2026

ਹੋਲਾ ਮਹੱਲਾ ਮੌਕੇ ਸੰਗਤ ਲਈ ਕੋਰੋਨਾ ਟੈਸਟ ਲਾਜ਼ਮੀ ਕਰਨਾ ਮੰਦਭਾਗਾ-ਬੀਬੀ ਜਗੀਰ ਕੌਰ

ਬਾਬਾ ਬਕਾਲਾ ਸਾਹਿਬ, 18 ਮਾਰਚ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਮੌਕੇ ਪੁੱਜਣ ਵਾਲੀਆਂ ਸੰਗਤਾਂ ਲਈ ਰੂਪਨਗਰ ਦੀ ਡਿਪਟੀ ਕਮਿਸ਼ਨਰ ਵੱਲੋਂ 72 ਘੰਟੇ ਪਹਿਲਾਂ ਕੋਰੋਨਾ ਦੀ ਰਿਪੋਰਟ ਲੈ ਕੇ ਆਉਣ ਨੂੰ ਮੰਦਭਾਗ ਕਰਾਰ ਦਿੰਦਿਆਂ ਇਸ ਨੂੰ ਸਰਕਾਰ ਦੀ ਧੱਕੇਸ਼ਾਹੀ ਕਰਾਰ ਦਿੱਤਾ।ਬੀਬੀ ਜਗੀਰ ਕੌਰ ਨੇ ਕਿਹਾ ਕਿ ਇਹ ਲੱਖਾਂ ਦੀ ਗਿਣਤੀ ਵਿਚ ਗੁਰੂ ਸਾਹਿਬ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਪੁੱਜਣ ਵਾਲੀਆਂ ਸੰਗਤਾਂ ਨੂੰ ਰੋਕਣ ਦੀ ਕੋਝੀ ਚਾਲ ਹੈ।ਇਹ ਸੰਭਵ ਹੀ ਨਹੀਂ ਹੋ ਸਕਦਾ ਕਿ 72 ਘੰਟੇ ਪਹਿਲਾਂ ਏਨੀ ਵੱਡੀ ਗਿਣਤੀ ਵਿਚ ਸੰਗਤਾਂ ਟੈਸਟ ਕਰਵਾ ਸਕਣ।ਜੇਕਰ ਪੰਜਾਬ ਦੀ ਕਾਂਗਰਸ ਸਰਕਾਰ ਸੰਗਤਾਂ ਨੂੰ ਸਿੱਧੇ ਤੌਰ ’ਤੇ ਰੋਕਣਾ ਚਾਹੁੰਦੀ ਹੈ ਤਾਂ ਉਹ ਖੁਦ ਐਲਾਨ ਕਰੇ। ਪ੍ਰਸ਼ਾਸਨ ਨੂੰ ਮੋਹਰਾਂ ਬਣਾਉਣਾ ਜਾਇਜ ਨਹੀਂ।ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼ਰਧਾ ਭੇਟ ਕਰਨਾ ਸੰਗਤ ਦਾ ਅਧਿਕਾਰ ਹੈ ਅਤੇ ਸਰਕਾਰ ਨੂੰ ਅਜਿਹੇ ਫੈਸਲੇ ਨਹੀਂ ਦਵਾਉਣੇ ਚਾਹੀਦੇ।ਉਨ੍ਹਾਂ ਫੈਸਲਾ ਵਾਪਸ ਲੈਣ ਦੀ ਮੰਗ ਕੀਤੀ।

Check Also

ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …