ਨਵਾਂਸ਼ਹਿਰ, 20 ਮਾਰਚ (ਪੰਜਾਬ ਪੋਸਟ ਬਿਊਰੋ) – ਕੋਵਿਡ ਸਬੰਧੀ ਪੰਜਾਬ ਸਰਕਾਰ ਵੱਲੋਂ ਜਾਰੀ ਤਾਜ਼ਾ ਦਿਸ਼ਾ-ਨਿਰਦੇਸ਼ਾਂ ਦੇ ਮੱਦੇਨਜ਼ਰ ਸ਼ਹੀਦ-ਏ-ਆਜ਼ਮ
ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ ਮੌਕੇ ਖਟਕੜ ਕਲਾਂ ਵਿਖੇ 23 ਮਾਰਚ ਨੂੰ ਇਕੱਠ ਨਾ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਇਸ ਮੌਕੇ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਕੋਈ ਸਟੇਜ ਨਹੀਂ ਲੱਗੇਗੀ ਅਤੇ ਨਾ ਹੀ ਸੱਭਿਆਚਾਰਕ ਪ੍ਰੋਗਰਾਮ ਹੋਵੇਗਾ।ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਕੋਰੋਨਾ ਨਾਲ ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਿਆਂ ਵਿਚ ਇਕੱਠ ਕਰਨ ’ਤੇ ਲਗਾਈ ਗਈ ਪਾਬੰਦੀ ਕਾਰਨ ਇਹ ਫ਼ੈਸਲਾ ਲਿਆ ਗਿਆ ਹੈ।
Check Also
ਡਿਪਟੀ ਕਮਿਸ਼ਨਰ ਨੇ ਕਿਸਾਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਅੰਮ੍ਰਿਤਸਰ 24 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਕਣਕ ਦੇ ਨਾੜ ਨੂੰ …
Punjab Post Daily Online Newspaper & Print Media