ਸੰਗਰੂਰ, 22 ਮਾਰਚ (ਜਗਸੀਰ ਲੌਂਗੋਵਾਲ) – ਆਮ ਆਦਮੀ ਪਾਰਟੀ ਵਲੋਂ ਬਾਘਾ ਪੁਰਾਣਾ ਕਿਸਾਨ ਮਹਾਂ ਸੰਮੇਲਨ ਵਿੱਚ ਸ਼ਮੂਲੀਅਤ ਕਰਨ ਲਈ ਹਲਕਾ ਸੁਨਾਮ ਦੇ
ਪਿੰਡ ਸ਼ਾਹਪੁਰ ਕਲਾਂ ਤੋਂ ਆਪ ਦੇ ਸਰਕਲ ਪ੍ਰਧਾਨ ਮਲਕੀਤ ਸਿੰਘ ਸ਼ਾਹਪੁਰ ਕਲਾਂ ਦੀ ਅਗਵਾਈ ਹੇਠ ਵੱਡਾ ਕਾਫਲਾ ਰਵਾਨਾ ਹੋਇਆ ।
ਮਲਕੀਤ ਸਿੰਘ ਸ਼ਾਹਪੁਰ ਕਲਾਂ ਨੇ ਦੱਸਿਆ ਕਿ ਇਸ ਕਿਸਾਨ ਮਹਾਂ ਸੰਮੇਲਨ ਵਿੱਚ ਆਮ ਆਦਮੀ ਪਾਰਟੀ ਦੇ ਕੌਮੀ ਪ੍ਰਧਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਪ੍ਧਾਨ ਤੇ ਲੋਕ ਸਭਾ ਮੈਂਬਰ ਭਗਵੰਤ ਮਾਨ, ਹਲਕਾ ਸੁਨਾਮ ਦੇ ਵਿਧਾਇਕ ਅਮਨ ਅਰੋੜਾ ਤੋਂ ਇਲਾਵਾ ਆਮ ਆਦਮੀ ਪਾਰਟੀ ਦੀ ਸਮੱਚੀ ਲੀਡਰਸ਼ਿਪ ਪਹੁੰਚ ਰਹੀ ਹੈ।ਉਨ੍ਹਾਂ ਕਿਹਾ ਕਿ ਇਹ ਸੰਮੇਲਨ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਖਿਲਾਫ ਹੈ ਅਤੇ ਆਮ ਆਦਮੀ ਪਾਰਟੀ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਖਿਲਾਫ਼ ਪਹਿਲੇ ਦਿਨ ਤੋਂ ਹੀ ਕਿਸਾਨਾਂ ਨਾਲ ਖੜੀ ਹੈ।
ਇਸ ਮੌਕੇ ਦਰਸਨ ਸਿੰਘ ਪੰਚ ਸ਼ਾਹਪੁਰ ਕਲਾਂ, ਗੁਰਮੱਤ ਸਿੰਘ ਪੰਚ ਸ਼ਾਹਪੁਰ ਕਲਾਂ, ਬੰਤ ਸਿੰਘ ਪੰਚ ਸ਼ਾਹਪੁਰ ਕਲਾਂ, ਰਣਜੀਤ ਸਿੰਘ, ਸਤਨਾਮ ਸਿੰਘ ਨੰਬਰਦਾਰ ਕੁਲਵੀਰ ਸਿੰਘ, ਵਿੱਕੀ, ਬਿੰਦਰ ਸਿੰਘ, ਜਸਵੀਰ ਸਿੰਘ ਸੀਰਾ (ਮਾਟੀਆ), ਬਲਦੇਵ ਸਿੰਘ, ਰਾਮ ਸਿੰਘ, ਬੁੱਗਾ ਸਿੰਘ, ਜਗਦੇਵ ਸਿੰਘ, ਅੰਮ੍ਰਿਤਪਾਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ।
Check Also
ਕਮਿਸ਼ਨਰ ਸ਼ੇਰਗਿੱਲ ਵੱਲੋਂ ਕਰਮਚਾਰੀਆਂ ਨੂੰ ਜਨਗਣਨਾ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ
ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ …
Punjab Post Daily Online Newspaper & Print Media