Tuesday, May 21, 2024

ਦਿੱਲੀ ਕਤਲੇਆਮ ਦੇ ਦੋਸ਼ੀਆਂ ਨੂੰ ਜਦ ਤੱਕ ਸਜ਼ਾ ਮਿਲਣ ਤੱਕ ਫੈਡਰੇਸ਼ਨ ਚੈਨ ਨਾਲ ਨਹੀਂ ਬੈਠੇਗੀ- ਢੋਟ

ਕੇਂਦਰ ਸਰਕਾਰ ਵੱਲੋਂ 5-5 ਲੱਖ ਦੇਣਾ ਹੰਝੂ ਪੂਝਣ ਬਰਾਬਰ
ਅੱਜ ਦਾ ਪੰਜਾਬ ਬੰਦ ਬਿਲਕੁਲ ਸ਼ਾਂਤਮਈ ਹੋਵੇਗਾ-ਢੋਟ

PPN31101417

ਅੰਮ੍ਰਿਤਸਰ, 31 ਅਕਤੂਬਰ (ਸੁਖਬੀਰ ਸਿੰਘ) – ਸਿੱਖ ਸਟੂਡੈਂਟ ਫੈਡਰੇਸ਼ਨ ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਕੌਂਸਲਰ ਅਮਰਬੀਰ ਸਿੰਘ ਢੋਟ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿੰਨ੍ਹਾਂ ਚਿਰ 1984 ਦੇ ਕਤਲੇਆਮ ਵਿਚ ਸ਼ਹੀਦ  ਹੋਏ ਸਿੱਖਾਂ ਦੇ ਪਰਿਵਾਰਾਂ ਨੂੰ ਇੰਨਸਾਫ ਨਹੀਂ ਮਿਲ ਜਾਂਦਾ ਅਤੇ ਇਸ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਨਹੀਂ ਮਿਲਦੀ ਸਿੱਖ ਸਟੂਡੈਂਟ ਫੈਡਰੇਸ਼ਨ ਅਤੇ ਹੋਰ ਸਿੱਖ ਜਥੇਬੰਦੀਆਂ ਆਪਣਾ ਸੰਘਰਸ਼ ਜ਼ਾਰੀ ਰੱਖਣਗੀਆਂ ਅਤੇ ਫੈਡਰੇਸ਼ਨ ਚੈਨ ਨਾਲ ਨਹੀਂ ਬੈਠੇਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੀੜ੍ਹਤ ਪਰਿਵਾਰਾਂ ਨੂੰ 5-5 ਲੱਖ ਰੁਪਏ ਦੇੇਣੇ ਉਨ੍ਹਾਂ ਦੇ ਹੰਝੂ ਪੂਝਣ ਦੇ ਬਰਾਬਰ ਹੈ ਪਰ ਜਦੋਂ ਤੱਕ ਦੋਸ਼ੀਆਂ ਨੂੰ ਸਜਾਵਾਂ ਨਹੀਂ ਮਿਲ ਜਾਂਦੀਆਂ ਉਦੋਂ ਤੱਕ ਪੀੜ੍ਹਤ ਪਰਿਵਾਰਾਂ ਦੇ ਦਿਲਾਂ ਨੁੰ ਸਕੂਨ ਨਹੀਂ ਮਿਲੇਗਾ ਅਤੇ ਉਨ੍ਹਾਂ ਦੀ ਅੰਤਰ ਆਤਮਾਂ ਤੜਪਦੀ ਰਹੇਗੀ। ਉਨ੍ਹਾਂ ਕਿਹਾ ਕਿ ਫੈਡੇਰਸ਼ਨ ਦਾ ਮੁਖ ਮਕਸਦ ਪੀੜ੍ਹਤਾਂ ਨੂੰ ਅਸਲ ਨਿਆ ਦਿਵਾਉਣ ਹੈ ਉਸ ਲਈ ਭਾਵੇਂ ਫੈਡਰੇਸ਼ਨ ਦੇ ਵਰਕਰਾਂ ਨੂੰ ਕਿੰਨੀਆਂ ਵੀ ਕੁਰਬਾਨੀਆਂ ਕਿਉਂ ਨਾ ਕਰਨੀਆਂ ਪੈਣ। ਉਨ੍ਹਾਂ ਕੇਂਦਰ ਸਰਕਾਰ ਨੂੰ ਸਖਤ ਤਾੜਨਾ ਕਰਦਿਆਂ ਕਿਹਾ ਕਿ ਦਿੱਲੀ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਜ਼ੇਕਰ ਕਿਸੇ ਤਰ੍ਹਾਂ ਦੀ ਢਿੱਲ ਵਰਤੀ ਗਈ ਤਾਂ ਉਸਦੇ ਭਿਆਨਕ ਨਤੀਜੇ ਨਿਕਲਣਗੇ।

                    ਅੰਤ ਵਿਚ ਉਨ੍ਹਾਂ ਸਮੂੰਹ ਜਥੇਬੰਦੀਆਂ ਨੂੰ ਅੱਜ 1 ਨਵੰਬਰ  ਦੇ ਪੰਜਾਬ ਬੰਦ ਨੂੰ ਸਫਲ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਪੰਜਾਬ ਬੰਦ ਪੂਰੀ ਤਰ੍ਹਾਂ ਸ਼ਾਂਤਮਈ ਹੋਣਾ ਚਾਹੀਦਾ ਹੈ ਕਿਸੇ ਤਰ੍ਹਾਂ ਦੀ ਕੋਈ ਭੰਨਤੋੜ ਜਾ ਗਲਤ ਕਾਰਵਾਈ ਨਹੀਂ ਹੋਣੀ ਚਾਹੀਦੀ। ਉਨ੍ਹਾਂ ਬੰਦ ਦੌਰਾਨ ਖਲਲ ਪਾਉਣ ਵਾਲੀਆਂ ਸ਼ਿਵ ਸੈਨਾ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਸ਼ਾਂਤਮਈ ਤਰੀਕੇ ਨਾਲ ਪੰਜਾਬ ਬੰਦ ਦੌਰਾਨ ਕੋਈ ਗਲਤ ਹਰਕਤ ਕੀਤੀ ਤਾਂ ਫੈਡਰੇਸ਼ਨ ਦੇ ਮੈਂਬਰ ਉਨ੍ਹਾਂ ਨੂੰ ਅਜਿਹਾ ਸਬਕ ਸਿਖਾਉਣਗੇ ਕਿ ਅੱਗੇ ਤੋਂ ਉਹ ਘਰੋਂ ਨਿਕਲਣਾ ਵੀ ਬੰਦ ਕਰ ਦੇਣਗੇ। ਇਸ ਮੌਕੇ ਮਨਦੀਪ ਸਿੰਘ ਖਾਲਸਾ, ਬਲਵਿੰਦਰ ਸਿੰਘ ਰਾਜੌਕੇ, ਜਗਜੀਤ ਸਿੰਘ ਖਾਲਸਾ ਆਦਿ ਹਾਜ਼ਰ ਸਨ।

Check Also

23 ਮਈ ਤੋਂ ਈ.ਵੀ.ਐਮ ਅਤੇ ਵੀ.ਵੀ.ਪੈਟ ਦੀ ਕਮਸ਼ਿਨਿੰਗ ਦਾ ਕੰਮ ਸ਼ੁਰੂ- ਜਿਲ੍ਹਾ ਚੋਣ ਅਧਿਕਾਰੀ

ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ) – ਲੋਕ ਸਭਾ ਚੋਣਾ-2024 ਦੇ ਸੱਤਵੇਂ ਗੇੜ ‘ਚ ਪੰਜਾਬ ਵਿੱਚ …

Leave a Reply