Monday, June 22, 2026

ਮਾਣੰਕੇ ਕਤਲ ਕਾਂਡ ਪੰਜਾਬ ਸਰਕਾਰ ਦੀ ਵੱਡੀ ਨਾਕਾਮੀ – ਡੈਮੋਕ੍ਰੇਟਿਕ ਅਕਾਲੀ ਆਗੂ

ਸੰਗਰੂਰ, 22 ਮਾਰਚ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਸਥਾਨਕ ਆਗੂਆਂ ਨੇ ਮੋਗਾ ਜ਼ਿਲੇ ਦੇ ਪਿੰਡ ਮਾਣੂੰਕੇ ‘ਚ ਕਤਲ ਕੀਤੀਆਂ ਦੋ ਸਕੀਆਂ ਭੈਣਾਂ ਦੀ ਵਾਰਦਾਤ ਨੂੰ ਪੰਜਾਬ ਸਰਕਾਰ ਦੀ ਵੱਡੀ ਨਾਕਾਮੀ ਦੱਸਦਿਆਂ ਇਸ ਮਾਮਲੇ ਵਿਚ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।ਸੀਨੀਅਰ ਆਗੂਆਂ ਜਥੇ. ਸੁਰਜੀਤ ਸਿੰਘ ਦੁੱਲਟ, ਸਰਪੰਚ ਬੁੱਧ ਸਿੰਘ ਧਾਲੀਵਾਲ, ਪ੍ਰੈਸ ਸਕੱਤਰ ਨੀਟੂ ਸ਼ਰਮਾ, ਦੀਦਾਰ ਸਿੰਘ ਕਾਲਾ, ਸਰਪੰਚ ਜਗਦੇਵ ਸਿੰਘ ਬਹਿਣੀਵਾਲ, ਅਜੈਬ ਸਿੰਘ ਔਜਲਾ ਅਤੇ ਸੁਖਵਿੰਦਰ ਸਿੰਘ ਭਿੰਦਾ ਨੇ ਕਿਹਾ ਕਿ ਕਾਂਗਰਸ ਸਰਕਾਰ ਦੀ ਮਾੜੀ ਕਾਰਜ਼ੁਗਾਰੀ ਦੇ ਚੱਲਦਿਆਂ ਸੂਬੇ ‘ਚ ਕਾਨੂੰਨ ਵਿਵਸਥਾ ਕਾਇਮ ਕਰਨ ’ਚ ਨਾਕਾਮ ਰਹੀ ਹੈ।ਸਰਕਾਰੀ ਸਰਪ੍ਰਸਤੀ ਹੇਠ ਅਪਰਾਧੀਆਂ ਦੇ ਹੌਸਲੇ ਦਿਨੋ ਦਿਨ ਵਧਦੇ ਜਾ ਰਹੇ ਹਨ ਅਤੇ ਆਮ ਸ਼ਹਿਰੀ ਸਹਿਮ ਦੇ ਸਾਏ ਹੇਠ ਜੀਅ ਰਹੇ ਹਨ।

Check Also

ਅਗਨੀਵੀਰਾਂ ਅਤੇ ਭਾਰਤੀ ਫੌਜ ਦੇ ਜਵਾਨਾਂ ਲਈ ਉਚ ਸਿੱਖਿਆ ਦੇ ਨਵੇਂ ਦਰਵਾਜ਼ੇ ਖੁੱਲ੍ਹੇ

ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ ਖੁਰਮਣੀਆਂ) ਵਾਈਸ-ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੇ ਉੱਚੇ ਵਿਜ਼ਨ, ਦੂਰਅੰਦੇਸ਼ੀ …