Tuesday, July 21, 2026

ਕੈਬਨਿਟ ਮੰਤਰੀ ਸੋਨੀ ਵਲੋਂ 12 ਲੱਖ ਦੀ ਲਾਗਤ ਦੇ ਨਵੇਂ ਟਿਊਬਵੈਲ ਦਾ ਉਦਘਾਟਨ

ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਬਣਾਈ ਜਾਵੇ ਯਕੀਨੀ

ਅੰਮ੍ਰਿਤਸਰ, 22 ਮਾਰਚ (ਸੁਖਬੀਰ ਸਿੰਘ) – ਸਿਹਤ ਵਿਭਾਗ ਵਲੋਂ ਜਾਰੀ ਕੀਤੀਆਂ ਗਈਆਂ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਕਰਕੇ ਹੀ ਅਸੀਂ ਸਾਰੇ ਇਸ ਮਹਾਮਾਰੀ ਤੋ ਬਚ ਸਕਦੇੇ ਹਾਂ।ਇਸ ਲਈ ਜ਼ਰੂਰੀ ਹੈ ਕਿ ਘਰੋਂ ਬਾਹਰ ਨਿਕਲਣ ਸਮੇਂ ਮਾਸਕ ਦੀ ਵਰਤੋਂ, ਸਮੇਂ-ਸਮੇਂ ਸਿਰ ਹੱਥ ਧੋਣਾ, ਭੀੜ ਭੜੱਕੇ ਵਾਲੀਆਂ ਥਾਵਾਂ ‘ਤੇ ਜਾਣ ਤੋ ਗੁਰੇਜ਼ ਕਰਨਾ ਅਤੇ ਸਮਾਜਿਕ ਨਿਯਮਾਂ ਦੀ ਦੂਰੀ ਦੀ ਪਾਲਣਾ ਕੀਤੀ ਜਾਵੇ।
                  ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਪੰਜਾਬ ਵਲੋਂ ਵਾਰਡ ਨੰ: 57 ਦੇ ਅਧੀਨ ਪੈਂਦੇ ਇਲਾਕੇ ਗੁਰਬਖ਼ਸ ਨਗਰ ਵਿਖੇ 12 ਲੱਖ ਦੀ ਲਾਗਤ ਨਾਲ ਤਿਆਰ ਹੋਏ ਟਿਊਬਵੈਲ ਦਾ ਉਦਘਾਟਨ ਕਰਨ ਸਮੇਂ ਕੀਤਾ ਗਿਆ।ਸੋਨੀ ਵਲੋ ਗੁਰਬਖ਼ਸ ਨਗਰ ਵਿਖੇ ਸਥਿਤ ਚਰਚ ਵਾਲੀ ਗਲੀ ਵਿਚ ਨਵੇ ਪਾਏ ਜਾਣ ਵਾਲੇ ਸੀਵਰੇਜ, ਸੀ.ਸੀ ਫਲੋਰਿੰਗ ਨਾਲ ਬਣਨ ਵਾਲੀਆਂ ਗਲੀਆਂ ਦੇ ਕੰਮ ਦਾ ਉਦਘਾਟਨ ਵੀ ਕੀਤਾ। ਸੋਨੀ ਨੇ ਲੋਕਾਂ ਨੂੰ ਕੀਤੀ ਕਿ ਸਿਹਤ ਵਿਭਾਗ ਦੁਆਰਾ ਜਾਰੀ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕੀਤੀ ਜਾਵੇ ਤਾਂ ਜੋ ਇਸ ਮਹਾਮਾਰੀ ਤੋ ਬੱਚਿਆ ਜਾ ਸਕੇ।
           ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਅਰੁਣ ਕੁਮਾਰ ਪੱਪਲ, ਕੌਂਸਲਰ ਵਿਕਾਸ ਸੋਨੀ, ਸਰਬਜੀਤ ਸਿੰਘ ਲਾਟੀ, ਗੁਰਨਾਮ ਸਿੰਘ, ਰਾਕੇਸ਼ ਸਹਿਦੇਵ, ਚੇਤਨ ਸਹਿਦੇਵ, ਕਪਿਲ ਵਿਰਦੀ, ਕਸ਼ਿਸ਼ ਸ਼ਰਮਾ, ਜੋਬਨ ਗਿੱਲ ਸਮੇਤ ਇਲਾਕਾ ਨਿਵਾਸ਼ੀ ਵੀ ਹਾਜ਼ਰ ਸਨ।

Check Also

ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ

ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ …