Saturday, April 25, 2026

ਪੈਨਸ਼ਨ ਸਬੰਧੀ ਮੁਸ਼ਕਲਾਂ ਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ 24 ਨੂੰ

ਨਵਾਂਸ਼ਹਿਰ, 22 ਮਾਰਚ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਨਾਲ ਸਬੰਧਤ ਪੰਜਾਬ ਸਰਕਾਰ ਦੇ ਸੇਵਾਮੁਕਤ ਮੁਲਾਜ਼ਮਾਂ ਦੀਆਂ ਪੈਨਸ਼ਨ ਸਬੰਧੀ ਮੁਸ਼ਕਲਾਂ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ 24 ਮਾਰਚ 2021 ਨੂੰ ਸਵੇਰੇ 10 ਵਜੇ ਡਿਪਟੀ ਕਮਿਸ਼ਨਰ ਦਫ਼ਤਰ ਸ਼ਹੀਦ ਭਗਤ ਸਿੰਘ ਨਗਰ ਦੇ ਮੀਟਿੰਗ ਹਾਲ ਵਿਖੇ ਲਗਾਈ ਜਾਵੇਗੀ।ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਦੀਪਜੋਤ ਕੌਰ ਨੇ ਦੱਸਿਆ ਕਿ ਇਸ ਪੈਨਸ਼ਨ ਅਦਾਲਤ ਵਿਚ ਮਹਾਂ ਲੇਖਾਕਾਰ ਪੰਜਾਬ, ਚੰਡੀਗੜ੍ਹ ਦੇ ਪ੍ਰਤੀਨਿਧ ਵੀ ਮੌਜ਼ੂਦ ਰਹਿਣਗੇ।ਉਨ੍ਹਾਂ ਜ਼ਿਲ੍ਹੇ ਨਾਲ ਸਬੰਧਤ ਪੰਜਾਬ ਸਰਕਾਰ ਦੇ ਪੈਨਸ਼ਨ ਲੈ ਰਹੇ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਪੈਨਸ਼ਨ ਸਬੰਧੀ ਕੋਈ ਮੁਸ਼ਕਲ ਜਾਂ ਸ਼ਿਕਾਇਤ ਹੈ, ਤਾਂ ਉਹ 24 ਮਾਰਚ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਸਥਿਤ ਪੀ.ਜੀ.ਏ ਸ਼ਾਖਾ ਜਾਂ 24 ਮਾਰਚ ਨੂੰ ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ ਵਿਚ ਦਸਤਾਵੇਜ਼ਾਂ ਸਮੇਤ ਆਪਣੀ ਸ਼ਿਕਾਇਤ ਦੇ ਸਕਦੇ ਹਨ।

Check Also

ਡਿਪਟੀ ਕਮਿਸ਼ਨਰ ਨੇ ਕਿਸਾਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਅੰਮ੍ਰਿਤਸਰ 24 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਕਣਕ ਦੇ ਨਾੜ ਨੂੰ …