ਸੰਗਰੂਰ, 24 ਮਾਰਚ (ਜਗਸੀਰ ਲੌਂਗੋਵਾਲ) – ਕੌਮੀ ਸੇਵਾ ਯੋਜਨਾ ਇਕਾਈ ਸ ਸ ਸ ਸ ਮਹਿਲਾਂ ਸੰਗਰੂਰ ਵਲੋਂ ਪ੍ਰਿੰਸੀਪਲ ਇਕਦੀਸ਼ ਕੌਰ ਦੀ ਅਗਵਾਈ ਵਿੱਚ ਸ਼ਹੀਦੇ
ਆਜ਼ਮ ਸ੍ਰ. ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ ਸ਼ਰਧਾਂਜਲੀ ਸਮਾਗਮ ਦਾ ਆਯੋਜਨ ਕਰਕੇ ਉਹਨਾਂ ਦੀ ਕੁਰਬਾਨੀ ਨੂੰ ਯਾਦ ਕੀਤਾ ਗਿਆ।ਪ੍ਰੋਗਰਾਮ ਅਫਸਰ ਪਰਮਿੰਦਰ ਕੁਮਾਰ ਲੌਂਗੋਵਾਲ ਦੀ ਦੇਖ-ਰੇਖ ਹੇਠ ਕਰਵਾਏ ਇਸ ਸਮਾਗਮ ਦੌਰਾਨ ਪ੍ਰਿੰਸੀਪਲ ਇਕਦੀਸ਼ ਕੌਰ ਨੇ ਕਿਹਾ ਕਿ ਸਾਨੂੰ ਉਹਨਾਂ ਸ਼ਹੀਦਾਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ।ਸਮੂਹ ਸਟਾਫ ਦਾ ਧੰਨਵਾਦ ਕਰਦੇ ਹੋਏ ਪਰਮਿੰਦਰ ਕੁਮਾਰ ਲੌਂਗੋਵਾਲ ਲੈਕਚਰਾਰ ਅੰਗਰੇਜ਼ੀ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਭਗਤ ਸਿੰਘ ਹੋਰਾਂ ਦੇ ਦਰਸਾਏ ਲੋਕ ਸੇਵਾ ਦੇ ਰਾਹ ਤੇ ਚੱਲਦੇ ਹੋਏ ਨਿਸ਼ਕਾਮ ਸੇਵਾ ਲਈ ਤਿਆਰ ਬਰ ਤਿਆਰ, ਰਹਿਣਾ ਚਾਹੀਦਾ ਹੈ।ਸਮਾਗਮ ਦੌਰਾਨ ਸਮੂਹ ਸਟਾਫ ਵਲੋਂ ਸ਼ਹੀਦਾਂ ਨੂੰ ਫੁੱਲ ਭੇਂਟ ਕਰਕੇ ਸਤਿਕਾਰ ਦਿੱਤਾ ਗਿਆ।
ਇਸ ਮੌਕੇ ਰਕੇਸ਼ ਕੁਮਾਰ, ਭਰਤ, ਸ਼ਰਮਾ, ਦੀਪ ਸ਼ਿਖਾ, ਵੀਨਾ ਰਾਣੀ, ਪ੍ਰੀਤੀ ਰਾਣੀ, ਵਨੀਤੀ ਸ਼ਰਮਾ, ਬਲਵਿੰਦਰ ਕੌਰ, ਰਜਿੰਦਰ ਸਿੰਘ ਸਤੌਜ, ਰਜਨੀ ਬਾਲਾ, ਸ਼ਵੇਤਾ ਰਾਣੀ, ਜਸਵੀਰ ਕੁਮਾਰ, ਹਰਵਿੰਦਰ ਸਿੰਘ ਤੇ ਸਮੂਹ ਮੈਂਬਰ ਸਟਾਫ ਮੈਂਬਰ ਹਾਜ਼ਰ ਸਨ।
Check Also
ਖਾਲਸਾ ਕਾਲਜ ਸੈਨਿਕ ਸਕੂਲ ਦਾ ‘ਸੈਨਿਕ ਸਕੂਲ’ ਕਪੂਰਥਲਾ ਦੇ ਵਫ਼ਦ ਨੇ ਕੀਤਾ ‘ਪਹਿਲਾ ਨਿਰੀਖਣ’ ਦੌਰਾ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਸੈਨਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਉਚ …
Punjab Post Daily Online Newspaper & Print Media