ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ) – ਕਸਬਾ ਕੱਥੂਨੰਗਲ ‘ਚ ਸ਼ਹੀਦ ਭਗਤ ਸਿੰਘ ਸ਼ਕਤੀ ਦਲ ਪੰਜਾਬ ਦੇ ਪੰਜਾਬ ਪ੍ਰਧਾਨ ਸੁਖਵਿੰਦਰ ਸਿੰਘ ਬੌਬੀ, ਮੀਡੀਆ
ਸਲਾਹਕਾਰ ਬਿਕਰਮ ਸਿੰਘ ਗਿੱਲ ਦੀ ਅਗਵਾਈ ‘ਚ ਸ਼ਹੀਦ ਭਗਤ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।ਪ੍ਰਧਾਨ ਬੌਬੀ ਤੇ ਮੀਡੀਆ ਸਲਾਹਕਾਰ ਗਿੱਲ ਨੇ ਕਿਹਾ ਕਿ ਸਾਨੂੰ ਸਾਰਿਆਂ ਸ਼ਹੀਦ ਭਗਤ ਸਿੰਘ ਦੀ ਸ਼ਹਾਦਤ ਨੂੰ ਹਮੇਸ਼ਾਂ ਯਾਦ ਰੱਖਣਾ ਚਾਹੀਦਾ ਹੈ।ਉਨਾਂ ਦੱਸਿਆ ਕਿ ਸੰਸਥਾ ਹਰ ਉਸ ਮਜ਼ਲੂਮ ਨਾਲ ਖੜੀ ਹੈ, ਜਿਸ ਨੂੰ ਕਿਸੇ ਵੀ ਕਿਸਮ ਦੀ ਸਹਾਇਤਾ ਦੀ ਲੋੜ ਹੈ।
ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਪੰਜਾਬ, ਪਲਵਿੰਦਰ ਸਿੰਘ ਪਾਲੀ ਮਜੀਠੀਆ, ਮੀਤ ਪ੍ਰਧਾਨ ਕੁਲਤਾਰ ਸਿੰਘ ਬੱਲ, ਅਮ੍ਰਿਤਸਰ ਦਿਹਾਤੀ ਪ੍ਰਧਾਨ ਵਿਜੇ ਕੁਮਾਰ, ਲਵ ਗਿੱਲ ਅਤੇ ਹੋਰ ਵੀ ਪਤਵੰਤੇ ਸੱਜਣ ਮੌਜ਼ੂਦ ਰਹੇ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …
Punjab Post Daily Online Newspaper & Print Media