Saturday, April 25, 2026

2022 ਦੀਆਂ ਚੋਣਾਂ ‘ਚ ਪੰਜਾਬ ਵਿੱਚ ਮੁੜ ਬਣੇਗੀ ਕਾਂਗਰਸ ਦੀ ਸਰਕਾਰ – ਰਿੰਕੂ ਨਰੂਲਾ

ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ) – ਕਾਂਗਰਸੀ ਆਗੂ ਤੇ ਕੌਂਸਲਰ ਜਗਦੀਪ ਸਿੰਘ ਰਿੰਕੂ ਨਰੂਲਾ ਨੇ ਦਾਅਵਾ ਕੀਤਾ ਹੈ ਕਿ 2022 ‘ਚ ਪੰਜਾਬ ਵਿੱਚ ਮੁੜ ਕਾਂਗਰਸ ਦੀ ਸਰਕਾਰ ਬਣੇਗੀ।ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਚੋਣਾਂ ‘ਚ ਕੀਤੇ ਜਿਆਦਾਤਰ ਵਾਅਦੇ ਪੂਰੇ ਕੀਤੇ ਹਨ।ਕੈਪਟਨ ਵਲੋਂ ਕਰਵਾਏ ਗਏ ਵਿਕਾਸ ਕਾਰਜ਼ਾਂ ਨੇ ਪੰਜਾਬ ਦੀ ਨੁਹਾਰ ਬਦਲ ਕੇ ਰੱਖ ਦਿੱਤੀ ਹੈ।ਸਰਕਾਰ ਵਲੋਂ ਲੋੜਵੰਦਾਂ ਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਲਈ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਦੇ ਨਾਲ-ਨਾਲ ਉਸ ਨੇ ਸ਼ਗਨ ਸਕੀਮ ਅਤੇ ਬੁਢਾਪਾ ਪੈਨਸ਼ਨ ਵਿੱਚ ਵਾਧਾ ਕਰਕੇ ਲੋਕਾਂ ਦਾ ਦਿਲ ਜਿੱਤਿਆ ਹੈ।ਉਨਾਂ ਕਿਹਾ ਕਿ ਪੰਜਾਬ ਵਿੱਚ ਮੁੜ ਭਾਰੀ ਬਹੁਮਤ ਵਾਲੀ ਕਾਂਗਰਸ ਦੀ ਸਰਕਾਰ ਬਣੇੇਗੀ।

Check Also

ਡਿਪਟੀ ਕਮਿਸ਼ਨਰ ਨੇ ਕਿਸਾਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਅੰਮ੍ਰਿਤਸਰ 24 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਕਣਕ ਦੇ ਨਾੜ ਨੂੰ …