Saturday, April 25, 2026

ਜਿਲ੍ਹੇ ਦੀਆਂ 23 ਸਰਕਾਰੀ ਸਿਹਤ ਸੰਸਥਾਵਾਂ ‘ਚ ਮੁਫ਼ਤ ਲਗਾਇਆ ਜਾ ਸਕਦਾ ਹੈ ਕੋਵਿਡ ਵੈਕਸੀਨ – ਡੀ.ਸੀ

ਸਾਰੇ ਸੀਨੀਅਰ ਸਿਟੀਜ਼ਨ ਤੇ ਸਹਿ-ਰੋਗਾਂ ਤੋਂ ਪੀੜਤ 45 ਸਾਲ ਤੋਂ ਉਪਰ ਦੇ ਵਿਅਕਤੀ ਲਗਵਾ ਸਕਦੇ ਹਨ ਟੀਕਾ

ਨਵਾਂਸ਼ਹਿਰ, 24 ਮਾਰਚ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਦੌਰਾਨ ਜ਼ਿਲ੍ਹੇ ਵਿਚ ਚੱਲ ਰਹੇ ਕੋਵਿਡ ਟੀਕਾਕਰਨ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਸਿਹਤ ਅਧਿਕਾਰੀਆਂ ਨੂੰ ਟੀਕਾਕਰਨ ਦੇ ਕੰਮ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।ਉਨ੍ਹਾਂ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਕਿਹਾ ਕਿ ਉਹ ਨਿੱਜੀ ਧਿਆਨ ਦਿੰਦੇ ਹੋਏ ਇਸ ਕੰਮ ਨੂੰ ਪਹਿਲ ਦੇਣ, ਤਾਂ ਜੋ ਜ਼ਿਲ੍ਹੇ ਨੂੰ ਕੋਵਿਡ ਮੁਕਤ ਕੀਤਾ ਜਾ ਸਕੇ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ 23 ਸਰਕਾਰੀ ਅਤੇ 6 ਪ੍ਰਾਈਵੇਟ ਹਸਪਤਾਲਾਂ ਵਿਚ ਟੀਕਾਕਰਨ ਦਾ ਕੰਮ ਚੱਲ ਰਿਹਾ ਹੈ।ਸਰਕਾਰੀ ਹਸਪਤਾਲਾਂ ਵਿਚ ਟੀਕਾ ਮੁਫ਼ਤ ਲਗਾਇਆ ਜਾ ਰਿਹਾ ਹੈ ਜਦਕਿ ਪ੍ਰਾਈਵੇਟ ਹਸਪਤਾਲਾਂ ਨੂੰ ਟੀਕੇ ਦੀ ਪ੍ਰਤੀ ਖ਼ੁਰਾਕ ਪਿੱਛੇ 150 ਰੁਪਏ ਵਸੂਲਣ ਲਈ ਅਧਿਕਾਰਤ ਕੀਤਾ ਗਿਆ ਹੈ ਅਤੇ ਉਹ ਸੇਵਾ ਪ੍ਰਬੰਧਨ ਖ਼ਰਚੇ ਵਜੋਂ 100 ਰੁਪਏ ਵਾਧੂ ਵਸੂਲ ਸਕਦੇ ਹਨ।
                 ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਅਤੇ ਸਰਕਾਰ ਦੁਆਰਾ ਦਰਸਾਏ ਅਨੁਸਾਰ ਸਹਿ-ਰੋਗਾਂ ਤੋਂ ਪੀੜਤ 45 ਤੋਂ 59 ਸਾਲ ਤੱਕ ਦੀ ਉਮਰ ਦੇ ਵਿਅਕਤੀਆਂ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਹੁਣ ਸਹਿ-ਰੋਗਾਂ ਤੋਂ ਪੀੜਤ ਵਿਅਕਤੀਆਂ ਨੂੰ ਟੀਕਾਕਰਨ ਲਈ ਹੁਣ ਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰ ਤੋਂ ਵੱਖਰਾ ਪ੍ਰਮਾਣ ਪੱਤਰ ਦੇਣ ਦੀ ਲੋੜ ਨਹੀਂ ਹੈ।ਉਨ੍ਹਾਂ ਦੱਸਿਆ ਕਿ ਸਹਿ-ਰੋਗਾਂ ਵਿਚ ਡਾਇਬਟੀਜ਼, ਦਿਲ ਦੇ ਰੋਗਾਂ, ਗੁਰਦੇ ਦੇ ਰੋਗਾਂ, ਜਿਗਰ ਦੇ ਰੋਗਾਂ, ਸਾਹ ਪ੍ਰਣਾਲੀ ਦੇ ਰੋਗਾਂ ਅਤੇ ਸਟਰੋਕ ਆਦਿ ਨਾਲ ਸਬੰਧਤ 20 ਦੇ ਕਰੀਬ ਬਿਮਾਰੀਆਂ ਸ਼ਾਮਿਲ ਹਨ।
                 ਇਸ ਮੌਕੇ ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ, ਡੀ. ਐਸ.ਪੀ ਨਵਨੀਤ ਕੌਰ ਗਿੱਲ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਦਵਿੰਦਰ ਕੁਮਾਰ ਢਾਂਡਾ, ਵਿਸ਼ਵ ਸਿਹਤ ਸੰਗਠਨ ਤੋਂ ਡਾ. ਗਗਨ ਸ਼ਰਮਾ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਜਗਤ ਰਾਮ ਤੋਂ ਇਲਾਵਾ ਸਮੂਹ ਐਸ.ਐਮ.ਓ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Check Also

ਡਿਪਟੀ ਕਮਿਸ਼ਨਰ ਨੇ ਕਿਸਾਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਅੰਮ੍ਰਿਤਸਰ 24 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਕਣਕ ਦੇ ਨਾੜ ਨੂੰ …