ਨਵਾਂਸ਼ਹਿਰ, 24 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਅਪ੍ਰੈਲ ਮਹੀਨੇ ਲਗਾਏ ਜਾ ਰਹੇ
ਮੈਗਾ ਰੋਜ਼ਗਾਰ ਮੇਲਿਆਂ ਵਿਚ ਜ਼ਿਲ੍ਹੇ ਦੇ ਵੱਧ ਤੋਂ ਵੱਧ ਬੇਰੋਜ਼ਗਾਰ ਨੌਜਵਾਨਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ, ਤਾਂ ਜੋ ਉਨ੍ਹਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾ ਸਕਣ। ਇਹ ਹਦਾਇਤ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਅੱਜ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਕੰਮਾਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਕੀਤੀ ਰੀਵੀਊ ਮੀਟਿੰਗ ਦੌਰਾਨ ਕੀਤੀ।ਉਨ੍ਹਾਂ ਕਿ ਸਵੈ ਰੋਜ਼ਗਾਰ ਨਾਲ ਸਬੰਧਤ ਸਕੀਮਾਂ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾਵੇ, ਤਾਂ ਜੋ ਲੋੜਵੰਦ ਪ੍ਰਾਰਥੀਆਂ ਨੂੰ ਸਮੇਂ ਸਿਰ ਇਨ੍ਹਾਂ ਸਕੀਮਾਂ ਦਾ ਫਾਇਦਾ ਮਿਲ ਸਕੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ਉੱਪਲ, ਸਹਾਇਕ ਕਮਿਸ਼ਨਰ ਦੀਪਜੋਤ ਕੌਰ, ਜ਼ਿਲ੍ਹਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਰੁਪਿੰਦਰ ਕੌਰ, ਪਲੇਸਮੈਂਟ ਅਫ਼ਸਰ ਘਣਸ਼ਿਆਮ, ਕੈਰੀਅਰ ਕਾਊਂਸਲਰ ਹਰਮਨਦੀਪ ਸਿੰਘ, ਹੁਨਰ ਵਿਕਾਸ ਮਿਸ਼ਨ ਤੋਂ ਸ਼ੰਮੀ ਠਾਕੁਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media