ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ) – ਸ਼ਹਿਰ ਦੀਆਂ ਸਾਰੀਆਂ ਸੜਕਾਂ ਦੀ ਨੁਹਾਰ ਆਉਦੇ ਕੁੱਝ ਹੀ ਮਹੀਨਿਆਂ ਵਿੱਚ ਬਦਲ ਜਾਵੇਗੀ ਅਤੇ ਸਮਾਰਟ ਸਿਟੀ
ਤਹਿਤ ਹੋਣ ਵਾਲੇ ਪ੍ਰੋਜੈਕਟਾਂ ਦੇ ਮੁਕੰਮਲ ਹੋਣ ਨਾਲ ਸ਼ਹਿਰ ਦੀ ਦਿੱਖ ਵਿਚ ਕਾਫੀ ਬਦਲਾਅ ਆਵੇਗਾ।ਇੰਨਾਂ੍ਹ ਸ਼ਬਦਾਂ ਦਾ ਪ੍ਰਗਟਾਵਾ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਆਪਣੇ ਨਿਵਾਸ ਸਥਾਨ ਤੇ ਮਿਲਣ ਆਏ ਉਤਰਾਂਚਲ ਏਕਤਾ ਮੰਚ ਦੇ ਨੁਮਾਇੰਦਿਆਂ ਨੂੰ ਉਤਰਾਂਚਲ ਭਵਨ ਦੇ ਨਿਰਮਾਣ ਲਈ ਆਪਣੇ ਅਖ਼ਤਿਆਰੀ ਫੰਡ ਵਿਚੋਂ 2 ਲੱਖ ਰੁਪਏ ਦਾ ਚੈਕ ਭੇਟ ਕੀਤਾ ਅਤੇ ਲੋੜ ਪੈਣ ‘ਤੇ ਹੋਰ ਫੰਡ ਮੁਹੱਈਆ ਕਰਵਾਏ ਜਾਣ ਦਾ ਭਰੋਸਾ ਦਿੱਤਾ।ਸੋਨੀ ਨੇ ਇਸ ਸਮੇਂ ਦੱਸਿਆ ਕਿ ਸਮਾਰਟ ਸਿਟੀ ਤਹਿਤ ਚਾਰ ਦੀਵਾਰੀ ਦੇ ਬਾਹਰਵਰ ਆਊਟਰ ਰੋਡ ਬਣਾਈ ਜਾ ਰਹੀ ਹੈ ਅਤੇ ਬਿਜਲੀ ਦੀਆਂ ਸਾਰੀਆਂ ਤਾਰਾਂ ਅੰਡਰਗਰਾਉਡ ਕੀਤੀਆਂ ਜਾ ਰਹੀਆਂ ਹਨ।ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਸ਼ਹਿਰ ਦੇ ਪਾਰਕਾਂ ਦਾ ਵਿਕਾਸ ਵੀ ਕੀਤਾ ਗਿਆ ਹੈ।
ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਅਰੁਣ ਪੱਪਲ, ਕੋਸਲਰ ਵਿਕਾਸ ਸੋਨੀ, ਧਰਮਵੀਰ ਸਰੀਨ,ਐਡਵੋਕੇਟ ਸੰਜੀਵ ਕੰਡਿਆਲ, ਸੰਜੀਵ ਨੇਗੀ, ਸੁਰਿੰਦਰ ਰਾਵਤ, ਰਾਜੀਵ ਕੁਮਾਰ, ਗੋਕੁਲ ਦੇਵ, ਅਰਜੁਨ ਪਵਾਰ, ਵਿਰਕਮ ਪੰਡੀਰ, ਪੀਤੰਬਰ ਪਟਵਾਲ ਵੀ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media