ਅੰਮ੍ਰਿਤਸਰ, 24 ਮਾਰਚ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸ਼ਰਧਾਂਜਲੀ ਭੇਟ ਕਰਨ
ਲਈ ਸਵੇਰੇ ਇੱਕ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ ਗਿਆ।
ਸਕੂਲ ਦੇ ਅਧਿਆਪਕਾਂ ਨੇ ਭਗਤ ਸਿੰਘ ਅਤੇ ਉਸ ਦੇ ਸਾਥੀਆਂ ਦੇ ਬਲੀਦਾਨ ‘ਤੇ ਚਾਨਣਾ ਪਾਉਂਦਿਆਂ ਕਿਹਾ ਕਿ 23 ਮਾਰਚ 1931 ਨੂੰ ਤਿੰਨਾਂ ਦੇਸ਼ ਭਗਤਾਂ ਨੂੰ ਫਾਂਸੀ ‘ਤੇ ਲਟਕਾਇਆ ਗਿਆ।ਅੰਗਰੇਜ਼ ਰਾਜ ਦੇ ਸਿਕੰਜੇ ਤੋਂ ਦੇਸ਼ ਨੂੰ ਅਜ਼ਾਦ ਕਰਵਾਉਣ ਲਈ ਉਨ੍ਹਾਂ ਦਾ ਦੇਸ਼ ਪ੍ਰਤੀ ਪ੍ਰੇਮ, ਜਜ਼ਬਾਤ ਅਤੇ ਬਲੀਦਾਨ ਅੱਜ ਦੇ ਨੌਜਵਾਨਾਂ ਲਈ ਇੱਕ ਮਿਸਾਲ ਹੈ।ਅਧਿਆਪਕਾਂ ਨੇ ਦੇਸ਼ ਪਿਆਰ ਦੀਆਂ ਕਵਿਤਾਵਾਂ ਪੜ੍ਹੀਆਂ ਅਤੇ ਸਕੂਲ ਦੇ ਵਿਹੜੇ ਵਿੱਚ ਇਨਕਲਾਬ ਜ਼ਿੰਦਾਬਾਦ ਅਤੇ ਜੈ ਹਿੰਦ ਦੇ ਨਾਅਰੇ ਲਾਏ ।
ਪੰਜਾਬ ਜ਼ੋਨ `ਏ` ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਅਤੇ ਸਕੂਲ ਪ੍ਰਬੰਧਕ ਡਾ. ਪੁੁਸ਼ਪਿੰਦਰ ਵਾਲੀਆ ਪ੍ਰਿੰਸੀਪਲਬੀ.ਬੀ.ਕੇ. ਡੀ.ਏ.ਵੀ ਕਾਲਜ ਵੁਮੈਨ ਨੇ ਕਿਹਾ ਕਿ ਇੰਨ੍ਹਾਂ ਤਿੰਨਾਂ ਦਾ ਬਲੀਦਾਨ ਨੌਜਵਾਨਾਂ ਦੇ ਲਈ ਪ੍ਰੇਰਨਾ ਦਾ ਸ੍ਰੋਤ ਹੈ।
ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਅਨੀਤਾ ਮਹਿਰਾ ਨੇ ਕਿਹਾ ਕਿ ਅੱਜ ਦੇ ਨੌਜਵਾਨਾਂ ਨੂੰ ਆਪਣੇ ਅੰਦਰ ਦੇਸ਼ ਭਗਤੀ ਦੀਆਂ ਭਾਵਨਾਵਾਂ ਪੈਦਾ ਕਰਨ ਅਤੇ ਉਨ੍ਹਾਂ ਦੇ ਦੱਸੇ ਹੋਏ ਮਾਰਗ ’ਤੇ ਚੱਲਣ ਦੀ ਜ਼ਰੂਰਤ ਹੈ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media