ਪਠਾਨਕੋਟ, 25 ਮਾਰਚ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਮੈਜਿਸਟਰੇਟ ਸੰਯਮ ਅਗਰਵਾਲ ਨੇ ਇੱਕ ਹੁਕਮ ਜਾਰੀ ਕਰਦਿਆਂ ਸੰਯੁਕਤ ਕਿਸਾਨ ਮੋਰਚੇ ਵੱਲੋਂ 26
ਮਾਰਚ 2021 ਨੂੰ ਭਾਰਤ ਬੰਦ ਦੇ ਸੱਦੇ ਦੇ ਮੱਦੇਨਜ਼ਰ ਕਿਸੇ ਵੀ ਪ੍ਰਕਾਰ ਦੇ ਹਥਿਆਰ ਨਾਲ ਲੈ ਕੇ ਚੱਲਣ ‘ਤੇ ਪੂਰਨ ਪਾਬੰਦੀ ਲਗਾਈ ਹੈ।ਜਾਰੀ ਹੁਕਮ ਵਿੱਚ ਉਨਾਂ ਕਿਹਾ ਹੈ ਕਿ ਜਿਲ੍ਹਾ ਪਠਾਨਕੋਟ ਦੀ ਹਦੂਦ ਅੰਦਰ ਅਮਨ ਕਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਜ਼ਾਬਤਾ ਫੋਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਇਹ ਪਾਬੰਦੀ ਲਗਾਈ ਹੈ।ਜਿਸ ਤਹਿਤ ਜਿਲ੍ਹਾ ਪਠਾਨਕੋਟ ਦੀ ਹਦੂਦ ਅੰਦਰ 26 ਮਾਰਚ 2021 ਨੂੰ ਕੋਈ ਵੀ ਵਿਅਕਤੀ ਜਿਸ ਕੋਲ ਕਿਸੇ ਵੀ ਪ੍ਰਕਾਰ ਦਾ ਲਾਇਸੰਸੀ ਹਥਿਆਰ ਹੈ, ਉਹ ਅਪਣਾ ਹਥਿਆਰ ਲੈ ਕੇ ਜਿਲ੍ਹਾ ਪਠਾਨਕੋਟ ਦੀ ਹਦੂਦ ਅੰਦਰ ਆ-ਜਾ ਨਹੀਂ ਸਕੇਗਾ।
ਉਨ੍ਹਾਂ ਕਿਹਾ ਕਿ ਇਹ ਹੁਕਮ ਭਾਰਤੀ ਸੈਨਾ, ਪੰਜਾਬ ਪੁਲਿਸ ਦੇ ਜਵਾਨਾਂ, ਰੇਲਵੇ ਪੁਲਿਸ ਦੇ ਜਵਾਨਾਂ, ਏਅਰ ਫੋਰਸ ਸੈਨਾ, ਪੈਰਾ ਮਿਲਟਰੀ ਫੋਰਸਿਜ਼, ਪੈਸਕੋ ਦੇ ਜਵਾਨਾਂ, ਜੀ.ਆਰ.ਪੀ ਜਵਾਨਾ ਅਤੇ ਵੱਖ-ਵੱਖ ਬੈਂਕਾਂ/ਪ੍ਰਾਈਵੇਟ ਅਦਾਰਿਆਂ ਵਿੱਚ ਕੰਮ ਕਰਦੇ ਸੁਰੱਖਿਆ ਕਾਮਿਆਂ ‘ਤੇ ਲਾਗੂ ਨਹੀਂ ਹੋਣਗੇ।
ਇਹ ਹੁਕਮ 26 ਮਾਰਚ 2021 ਨੂੰ ਸਵੇਰੇ 5 ਵਜੇ ਤੋਂ ਰਾਤ 12 ਵਜੇ ਤੱਕ ਲਾਗੂ ਰਹਿਣਗੇ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media