Monday, July 14, 2025
Breaking News

ਯੂਨੀਵਰਸਿਟੀ ਦੇ ਕਰਮਚਾਰੀਆਂ ਵਲੋਂ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ‘ਚ ਸਮਾਗਮ

ਅੰਮ੍ਰਿਤਸਰ, 25 ਮਾਰਚ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕਰਮਚਾਰੀਆਂ ਵਲੋਂ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿੱਚ ਯੂਨੀਵਰਸਿਟੀ ਦੇ ਗੁਰਦੁਆਰੇ ਵਿੱਚ ਧਾਰਮਿਕ ਸਮਾਗਮ ਕਰਵਾਇਆ ਗਿਆ।ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਨੇ ਸ਼ਬਦ ਕੀਰਤਨ ਤੇ ਗਿਆਨੀ ਜਸਵਿੰਦਰ ਸਿੰਘ ਦਰਦੀ ਨੇ ਕਥਾ ਵਿਚਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ।
                  ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਭਾਈ ਗੁਰਦੇਵ ਸਿੰਘ ਨੇ ਆਪਣੀਆਂ 25 ਸਾਲ ਪੁਰਾਣੀਆਂ ਯਾਦਾਂ ਸਾਂਝੀਆਂ ਕਰਦਿਆਂ ਕਿਹਾ ਕਿ 1990 ਦੇ ਦਹਾਕੇ ਵਿੱਚ ਇਸ ਗੁਰਦੁਆਰਾ ਸਾਹਿਬ ਵਿੱਚ ਵਿਦਿਆਰਥੀਆਂ ਵਲੋਂ ਵੱਡੇ ਧਾਰਮਿਕ ਸਮਾਗਮ ਕਰਵਾਏ ਜਾਂਦੇ ਸਨ ਅਤੇ ਉਹ ਮਿਸ਼ਨਰੀ ਕਾਲਜ ਦਾ ਵਿਦਿਆਰਥੀ ਹੋਣ ਨਾਤੇ ਇਨ੍ਹਾਂ ਸਮਾਗਮਾਂ ਵਿੱਚ ਹਾਜ਼ਰ ਭਰਦੇ ਸਨ।ਉਦੋਂ ਇਥੇ ਤਬਲਾ ਵਜਾਉਣ ਦੀ ਮਨ ਵਿੱਚ ਬੜੀ ਚਾਹਤ ਸੀ, ਜੋ ਅੱਜ ਪੂਰੀ ਹੋਈ ਹੈ।ਗਿਆਨੀ ਜਸਵਿੰਦਰ ਸਿੰਘ ਦਰਦੀ ਨੇ ਮਸੰਦ ਪ੍ਰਥਾ ਅਤੇ ਸਾਕਾ ਤਰਨਤਾਰਨ ਸਾਹਿਬ ਦੇ ਸ਼ਹੀਦਾਂ ਤੋਂ ਲੈ ਕੇ ਨਨਕਾਣਾ ਸਾਹਿਬ ਦੇ ਸ਼ਹੀਦਾਂ ਤੱਕ ਦਾ ਬਿਰਤਾਂਤ ਸੰਗਤ ਨਾਲ ਸਾਂਝਾ ਕੀਤਾ।
                 ਇਸ ਮੌਕੇ ਯੂਨੀਵਰਸਿਟੀ ਦੇ ਅਧਿਕਾਰੀ, ਕਰਮਚਾਰੀ ਅਤੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Check Also

ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ

ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …