Tuesday, March 17, 2026

ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਵਰਤਣ ਵਾਲਿਆਂ ਖਿਲਾਫ਼ ਜ਼ਿਲ੍ਹਾ ਪੁਲਿਸ ਹੋਈ ਸਖ਼ਤ

ਬਿਨਾਂ ਮਾਸਕ ਘੁੰਮਣ ਵਾਲੇ 845 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ ਤੇ 116 ਦੇ ਕੱਟੇ ਚਲਾਨ

ਨਵਾਂਸ਼ਹਿਰ, 25 ਮਾਰਚ (ਪੰਜਾਬ ਪੋਸਟ ਬਿਊਰੋ) – ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਵਰਤਣ ਵਾਲਿਆਂ ਖਿਲਾਫ਼ ਜ਼ਿਲ੍ਹਾ ਪੁਲਿਸ ਪੂਰੀ ਤਰ੍ਹਾਂ ਸਖ਼ਤ ਹੋ ਗਈ ਹੈ ਅਤੇ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਮੁਖੀ ਅਲਕਾ ਮੀਨਾ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 845 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ।ਇਸ ਤੋਂ ਇਲਾਵਾ ਅੱਜ ਬਗੈਰ ਮਾਸਕ ਘੁੰਮ ਰਹੇ 116 ਵਿਅਕਤੀਆਂ ਦੇ ਚਲਾਨ ਵੀ ਕੱਟੇ ਗਏ।ਪੁਲਿਸ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਸਪੀਕਰਾਂ ਰਾਹੀਂ ਅਨਾਊਂਸਮੈਂਟ ਕਰਵਾ ਕੇ ਲੋਕਾਂ ਨੂੰ ਮਾਸਕ ਲਗਾਉਣ ਅਤੇ ਇਸ ਬਿਮਾਰੀ ਨੂੰ ਹਲਕੇ ਵਿੱਚ ਨਾ ਲੈਣ ਦੀ ਅਪੀਲ ਕੀਤੀ ਗਈ।ਮੁੱਖ ਥਾਣਾ ਅਫ਼ਸਰ ਥਾਣਾ ਪੋਜੇਵਾਲ ਵੱਲੋਂ ਨਾਕਾ ਲਗਾ ਕੇ ਬੱਸਾਂ ਵਿੱਚ ਸਫ਼ਰ ਕਰ ਰਹੇ ਵਿਅਕਤੀਆਂ ਦੀ ਚੈਕਿੰਗ ਕੀਤੀ ਗਈ ਅਤੇ ਉਨ੍ਹਾਂ ਨੂੰ ਹਦਾਇਤ ਕੀਤੀ ਗਈ ਕਿ ਬੱਸ ਵਿਚ ਸਫ਼ਰ ਕਰਨ ਸਮੇਂ ਮਾਸਕ ਲਗਾ ਕੇ ਰੱਖਣ ਅਤੇ ਸੋਸ਼ਲ ਡਿਸਟੈਂਸ ਦਾ ਧਿਆਨ ਰੱਖਣ।ਜ਼ਿਲ੍ਹਾ ਪੁਲਿਸ ਮੁਖੀ ਅਲਕਾ ਮੀਨਾ ਨੇ ਇਸ ਦੌਰਾਨ ਦੱਸਿਆ ਕਿ ਜ਼ਿਲ੍ਹੇ ਵਿਚ ਕੋਰੋਨਾ ਮਹਾਮਾਰੀ ਦੇ ਫੈਲਾਅ ਨੂੰ ਰੋਕਣ ਲਈ ਪੁਲਿਸ ਨੂੰ ਪੂਰੀ ਮੁਸਤੈਦੀ ਨਾਲ ਕੰਮ ਕਰਨ ਦੇ ਆਦੇਸ਼ ਦਿੱਤੇ ਗਏ ਹਨ।

Check Also

ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਗੁ. ਟਾਹਲਾ ਸਾਹਿਬ ਵਿਖੇ ਕੀਤਾ ਸ਼ੁਕਰਾਨਾ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਦਿੱਲੀ ਦੇ ਉਪ ਰਾਜਪਾਲ ਨਿਯੁੱਕਤ ਹੋਣ ਤੋਂ ਬਾਅਦ ਪਹਿਲੀ …