Wednesday, March 18, 2026

26 ਮਾਰਚ ਨੂੰ ਭਾਰਤ ਬੰਦ ਦੇ ਸਮਰਥਨ ’ਚ ਸ਼੍ਰੋਮਣੀ ਕਮੇਟੀ ਦਫ਼ਤਰ ਰਹਿਣਗੇ ਬੰਦ

ਅੰਮ੍ਰਿਤਸਰ ਤੋਂ ਦਿੱਲੀ ਲਈ ਰਵਾਨਾ ਹੋਇਆ ਨਗਰ ਕੀਰਤਨ ਵੀ ਇਕ ਦਿਨ ਰੁਕੇਗਾ-ਬੀਬੀ ਜਗੀਰ ਕੌਰ
ਅੰਮ੍ਰਿਤਸਰ, 25 ਮਾਰਚ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਿਸਾਨਾਂ ਦੇ 26 ਮਾਰਚ ਨੂੰ ਭਾਰਤ ਬੰਦ ਦਾ ਸਮੱਰਥਨ ਕੀਤਾ ਗਿਆ ਹੈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਕਾਲੇ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੇ ਕਿਸਾਨਾਂ ਵੱਲੋਂ ਭਾਰਤ ਬੰਦ ਦੇ ਸੱਦੇ ਦੀ ਹਮਾਇਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਬੰਦ ਰੱਖੇ ਜਾਣਗੇ।ਇਸ ਦੇ ਨਾਲ ਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅੰਮ੍ਰਿਤਸਰ ਤੋਂ ਦਿੱਲੀ ਲਈ ਆਰੰਭ ਕੀਤਾ ਗਿਆ ਨਗਰ ਕੀਰਤਨ ਵੀ ਇੱਕ ਦਿਨ ਦਾ ਵਿਸ਼ਰਾਮ ਕਰੇਗਾ।
                   ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਕਿਸਾਨਾਂ ਦੇ ਸੰਘਰਸ਼ ਵਿੱਚ ਸ਼ਾਮਲ ਹੈ ਅਤੇ 26 ਮਾਰਚ ਨੂੰ ਭਾਰਤ ਬੰਦ ਦਾ ਹਿੱਸੇ ਬਣੇਗੀ।ਉਨ੍ਹਾਂ ਕਿਹਾ ਕਿ ਇਸ ਦਿਨ ਦਿੱਲੀ ਲਈ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਸ੍ਰੀ ਫ਼ਤਹਿਗੜ੍ਹ ਸਾਹਿਬ ਪੁੱਜਾ ਨਗਰ ਕੀਰਤਨ ਵੀ ਇਥੇ ਹੀ ਇਕ ਦਿਨ ਲਈ ਰੁਕ ਕੇ 27 ਮਾਰਚ ਨੂੰ ਅਗਲੇ ਪੜਾਅ ਲਈ ਰਵਾਨਾ ਹੋਵੇਗਾ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ 26 ਤੋਂ ਬਾਅਦ ਹਰ ਪੜਾਅ ’ਤੇ ਇਕ ਦਿਨ ਦੇ ਫ਼ਰਕ ਨਾਲ ਹੀ ਨਗਰ ਕੀਰਤਨ ਦੇ ਸਵਾਗਤ ਦਾ ਪ੍ਰਬੰਧ ਕਰਨ।ਉਨਾਂ ਕਿਹਾ ਕਿ ਭਾਰਤ ਸਰਕਾਰ ਨੂੰ ਆਪਣੀ ਅੜ੍ਹੀ ਛੱਡਣੀ ਚਾਹੀਦੀ ਹੈ ਅਤੇ ਕਿਸਾਨ ਵਿਰੁੱਧੀ ਕਾਨੂੰਨ ਰੱਦ ਕਰ ਦੇਣੇ ਚਾਹੀਦੇ ਹਨ।ਉਨ੍ਹਾਂ ਕਿਹਾ ਕਿ ਗੈਰ-ਸੰਜੀਦਗੀ ਸਰਕਾਰਾਂ ਨੂੰ ਸ਼ੋਭਾ ਨਹੀਂ ਦਿੰਦੀ।ਸਰਕਾਰਾਂ ਦਾ ਫ਼ਰਜ਼ ਹੈ ਕਿ ਹਰ ਵਰਗ ਦੇ ਹਿੱਤਾਂ ਦੀ ਤਰਜ਼ਮਾਨੀ ਕਰਨ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਕਿਸਾਨਾਂ ਦੇ ਸੰਘਰਸ਼ ਵਿਚ ਪੂਰੀ ਤਰ੍ਹਾਂ ਨਾਲ ਹੈ ਅਤੇ ਕਿਸਾਨਾਂ ਲਈ ਸੇਵਾਵਾਂ ਲਗਾਤਾਰ ਜਾਰੀ ਰਹਿਣਗੀਆਂ।

Check Also

ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …