Friday, March 20, 2026

ਕਿਸਾਨ ਮਜ਼ਦੂਰ ਜਥੇਬੰਦੀ ਨੇ ਭਾਰਤ ਬੰਦ ਦੌਰਾਨ ਧਰਨੇ ਲਾ ਕੇ ਕੀਤਾ ਜਾਮ

ਅੰਮ੍ਰਿਤਸਰ, 27 ਮਾਰਚ (ਸੁਖਬੀਰ ਸਿੰਘ) – ਚੱਬਾ ਤੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪ੍ਰਧਾਨ ਨਿਸ਼ਾਨ ਸਿੰਘ ਤੇ ਕੁਲਦੀਪ ਸਿੰਘ ਦੀ ਅਗਵਾਈ ਵਿੱਚ ਕਿਸਾਨਾਂ ਤੇ ਮਜ਼ਦੂਰਾਂ ਵਲੋਂ ਭਾਰਤ ਬੰਦ ਦੌਰਾਨ ਚੱਬਾ ਚੌਕ ਅਤੇ ਗੁਰਦੁਆਰਾ ਸੰਗਰਾਣਾ ਸਾਹਿਬ ਨੇੜੇ ਧਰਨਾ ਲਾ ਕੇ ਸੜਕੀ ਤੇ ਰੇਲ ਆਵਾਜਾਈ ਰੋਕੀ ਗਈ।ਜਥੇਬੰਦੀ ਦੇ ਆਗੂਆਂ ਨੇ ਆਪਣੇ ਸੰਬੋਧਨ ‘ਚ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਾਰਪੋਰੇਟ ਪੂੰਜੀਪਤੀਆਂ ਦੇ ਦਬਾਅ ਹੇਠ ਆ ਕੇ ਕਿਸਾਨ ਮਜ਼ਦੂਰ ਵਿਰੋਧੀ ਕਾਲੇ ਕਾਨੂੰਨ ਰੱਦ ਕਰਨ ਤੋਂ ਆਕੀ ਹੋਈ ਪਈ ਹੈ।ਇਸ ਤੋਂ ਇਲਾਵਾ ਕੇਂਦਰ ਦੀ ਭਾਜਪਾ ਤੇ ਪੰਜਾਬ ਦੀ ਕਾਂਗਰਸ ਸਰਕਾਰ ਕਣਕ ਦੀ ਖਰੀਦ ਤੋਂ ਭੱਜਣ ਲਈ ਕਈ ਤਰ੍ਹਾਂ ਦੀਆਂ ਬੇਲੋੜੀਆਂ ਸ਼ਰਤਾਂ ਲਗਾ ਰਹੀ ਹੈ, ਜੋ ਹਰਗਿਜ਼ ਵੀ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ।ਉਨਾਂ ਕਿਹਾ ਕਿ ਚਾਰ ਮਹੀਨੇ ਤੋਂ ਜਾਰੀ ਕਿਸਾਨਾਂ ਦਾ ਅੰਦੋਲਨ ਕਾਲੇ ਕਨੂੰਨ ਰੱਦ ਕਰਵਾ ਕੇ ਹੀ ਖਤਮ ਕੀਤਾ ਜਾਵੇਗਾ।
                ਇਸ ਮੌਕੇ ਸਰੂਪ ਸਿੰਘ ਚਾਟੀਵਿੰਡ, ਦਲਬੀਰ ਸਿੰਘ, ਬੂਟਾ ਸਿੰਘ, ਡਾ. ਬਲਵਿੰਦਰ ਸਿੰਘ, ਬਲਦੇਵ ਸਿੰਘ, ਹਰੀ ਸਿੰਘ, ਨਿਰਵੈਲ ਸਿੰਘ, ਗੁਰਮੀਤ ਸਿੰਘ, ਬੀਬੀ ਵੀਰ ਕੌਰ, ਬਲਜੀਤ ਕੌਰ, ਮਨਜੀਤ ਕੌਰ, ਬਲਜਿੰਦਰ ਕੌਰ, ਕੁਲਵਿੰਦਰ ਕੌਰ, ਜਸਵੀਰ ਕੌਰ, ਸਤਬੀਰ ਕੌਰ, ਜਗਰੂਪ ਸਿੰਘ ਤੇ ਜਥੇਦਾਰ ਕਸ਼ਮੀਰ ਸਿੰਘ ਆਦਿ ਵੀ ਮੌਜ਼ੂਦ ਸਨ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …