ਅੰਮ੍ਰਿਤਸਰ, 27 ਮਾਰਚ (ਸੰਧੂ) – ਦੇਸ਼ ਦੇ ਸਮੁੱਚੇ ਕਿਸਾਨ ਭਾਈਚਾਰੇ ‘ਤੇ ਅਧਾਰਿਤ ਸਾਂਝੇ ਕਿਸਾਨ ਮੋਰਚੇ ਵੱਲੋਂ ਦਿੱਤੇ ਗਏ ਭਾਰਤ ਬੰਦ ਸੱਦੇ ਦੌਰਾਨ ਮੁਕੰਮਲ ਤੌਰ ‘ਤੇ
ਆਪਣਾ ਕਾਰੋਬਾਰ ਬੰਦ ਰੱਖਣ ਵਾਲੇ ਕਾਰੋਬਾਰੀਆਂ, ਉਦਯੋਗਪਤੀਆਂ, ਵਿਉਪਾਰੀਆਂ, ਟਰਾਂਸਪੋਰਟਰਾਂ, ਦੁਕਾਨਦਾਰਾਂ, ਰੇਹੜੀ ਫੜੀ ਵਾਲਿਆਂ ਤੇ ਹੋਰਨਾਂ ਦਾ ਪੰਜਾਬ ਐਗਰੀਕਲਚਰ ਆਫਿਸਰਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਡਾ. ਕ੍ਰਿਪਾਲ ਸਿੰਘ ਢਿੱਲੋਂ ਨੇ ਧੰਨਵਾਦ ਕੀਤਾ ਹੈ।ਉਨਾਂ ਕਿਹਾ ਕਿ ਅੱਜ ਦੇ ਬੰਦ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਤੇ ਇਸ ਦੀਆਂ ਸਹਿਯੋਗੀ ਪਾਰਟੀਆਂ ਨੂੰ ਸਬਕ ਲੈਣਾ ਚਾਹੀਦਾ ਹੈ।ਉਨਾਂ ਕਿਹਾ ਕਿ ਕਿਸਾਨ ਤੇ ਕਿਸਾਨੀ ਦੇ ਸਿਰ ‘ਤੇ ਹੀ ਸਮੁੱਚੇ ਦੇਸ਼ ਵਾਸੀਆਂ ਦਾ ਪਾਲਣ ਪੋਸ਼ਣ ਟਿੱਕਿਆ ਹੋਇਆ ਹੈ।ਪਰ ਅਫਸੋਸ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦੇ ਕੁੱਝ ਗਿਣੇ ਚੁਣੇ ਅਮੀਰ ਘਰਾਣਿਆਂ ਨੂੰ ਨਿੱਜੀ ਫਾਇਦਾ ਦੇਣ ਦੇ ਮੰਤਵ ਨਾਲ ਦੇਸ਼ ਤੇ ਕਿਸਾਨ ਵਿਰੋਧੀ ਫੈਸਲੇ ਕਰ ਰਹੇ ਹਨ, ਜਿਸ ਨੂੰ ਦੇਸ਼ ਦੀ ਜਨਤਾ ਬਿਲਕੁੱਲ ਬਰਦਾਸ਼ਤ ਨਹੀਂ ਕਰੇਗੀ।ਉਨ੍ਹਾਂ ਕਿਹਾ ਕਿ ਅੱਜ ਦੇ ਪੂਰਨ ਬੰਦ ਨੇ ਇਹ ਸਾਬਿਤ ਕਰ ਦਿੱਤਾ ਹੈ ਕਿ ਕੇਂਦਰ ਸਰਕਾਰ ਦੇ ਵੱਲੋਂ ਕਿਸਾਨਾਂ ਸਿਰ ਥੋਪੇ ਗਏ ਤਿੰਨ ਕਾਲੇ ਕਾਨੂੰਨ ਕਿਸੇ ਵੀ ਧਿਰ ਨੂੰ ਮਨਜ਼ੂਰ ਨਹੀਂ ਹਨ।
ਇਸ ਮੌਕੇ ਡਾ. ਗੁਰਮੇਲ ਸਿੰਘ, ਡਾ. ਰਿਣਵਾ, ਡਾ. ਕਰਮਜੀਤ ਸਿੰਘ, ਡਾ. ਹਰਪਾਲ ਸਿੰਘ ਪੰਨੂੰ ਆਦਿ ਹਾਜ਼ਰ ਸਨ।
Check Also
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਨੂੰ ਮਿਲਿਆ ਭਰਵਾਂ ਹੁੰਗਾਰਾ
ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ …
Punjab Post Daily Online Newspaper & Print Media