ਨਵਾਂਸ਼ਹਿਰ, 27 ਮਾਰਚ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਦੁਕਾਨਾਂ ਤੇ ਫੈਕਟਰੀਆਂ ਵਿੱਚ ਜਾਂ ਫਿਰ ਨਿੱਜੀ ਤੌਰ ’ਤੇ ਪਲੰਬਰ ਦਾ
ਕੰਮ ਕਰ ਰਹੇ ਵਿਅਕਤੀਆਂ, ਜਿਨ੍ਹਾਂ ਕੋਲ ਕੋਈ ਵੀ ਮਾਨਤਾ ਪ੍ਰਾਪਤ ਸਰਟੀਫਿਕੇਟ ਨਹੀਂ ਹੈ, ਉਨਾਂ ਨੂੰ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਸਰਟੀਫਿਕੇਟ ਹਾਸਲ ਕਰਨ ਦਾ ਸੁਨਹਿਰੀ ਮੌਕਾ ਪ੍ਰਦਾਨ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਆਰ.ਪੀ.ਐਲ ਸਕੀਮ ਅਧੀਨ ਪਲੰਬਰ ਦਾ ਕੰਮ ਕਰ ਰਹੇ ਵਿਅਕਤੀਆਂ ਨੂੰ ਤਿੰਨ ਦਿਨਾਂ ਦੀ ਐਡਵਾਂਸ ਟ੍ਰੇਨਿੰਗ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਦੌਰਾਨ ਉਨ੍ਹਾਂ ਨੂੰ ਆਧੁਨਿਕ ਤਕਨੀਕਾਂ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ।ਟ੍ਰੇਨਿੰਗ ਮੁਕੰਮਲ ਕਰਨ ’ਤੇ ਹਰੇਕ ਪ੍ਰਾਰਥੀ ਨੂੰ 500 ਰੁਪਏ ਦੀ ਰਾਸ਼ੀ ਵੀ ਦਿੱਤੀ ਜਾਵੇਗੀ।ਸਰਟੀਫਿਕੇਟ ਹਾਸਲ ਕਰਨ ਦੇ ਚਾਹਵਾਨ ਆਪਣੇ ਅਧਾਰ ਕਾਰਡ ਦੀ ਕਾਪੀ, ਬੈਂਕ ਖਾਤਾ ਨੰਬਰ, ਦੋ ਪਾਸਪੋਰਟ ਸਾਈਜ਼ ਫੋਟੋਆਂ ਸਮੇਤ ਆਪਣੀਆਂ ਅਰਜ਼ੀਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਤੀਸਰੀ ਮੰਜ਼ਿਲ ’ਤੇ ਕਮਰਾ ਨੰਬਰ 413 ਵਿੱਚ 30 ਮਾਰਚ 2021 ਤੱਕ ਜਮ੍ਹਾ ਕਰਵਾ ਸਕਦੇ ਹਨ।
Check Also
ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media