Tuesday, March 24, 2026

ਪੁਲਿਸ ਨੇ ਬਿਨਾਂ ਮਾਸਕ ਘੁੰਮਣ ਵਾਲੇ 491 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ -100 ਦੇ ਕੱਟੇ ਚਲਾਨ

ਨਵਾਂਸ਼ਹਿਰ, 27 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 491 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ।ਇਸ ਤੋਂ ਇਲਾਵਾ ਅੱਜ ਬਗੈਰ ਮਾਸਕ ਘੁੰਮ ਰਹੇ 100 ਵਿਅਕਤੀਆਂ ਦੇ ਚਲਾਨ ਵੀ ਕੱਟੇ ਗਏ।ਜ਼ਿਲ੍ਹਾ ਪੁਲਿਸ ਮੁਖੀ ਅਲਕਾ ਮੀਨਾ ਨੇ ਦੱਸਿਆ ਕਿ ਪੁਲਿਸ ਵੱਲੋਂ ਪਿੰਡਾਂ ਵਿਚ ਅਨਾੳੂਂਸਮੈਂਟਾਂ ਕਰਵਾ ਕੇ ਲੋਕਾਂ ਨੂੰ ਕੋਵਿਡ ਪ੍ਰਤੀ ਸਾਵਧਾਨੀਆਂ ਵਰਤਣ ਲਈ ਜਾਗਰੂਕ ਵੀ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਤਹਿਤ ਸਾਂਝ ਕੇਂਦਰ ਨਵਾਂਸ਼ਹਿਰ ਦੇ ਏ.ਐਸ.ਆਈ ਹੁਸਨ ਲਾਲ ਵੱਲੋਂ ਅੱਜ ਬਾਰਾਂਦਰੀ ਪਾਰਕ ਨਵਾਂਸ਼ਹਿਰ ਵਿਖੇ ਇਕ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ।ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਨਸ਼ਾ ਵੇਚਣ ਵਾਲੇ ਵਿਅਕਤੀਆਂ ਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ।ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਮ ਗੁਪਤ ਰੱਖਿਆ ਜਾਵੇਗਾ।
                  ਇਸੇ ਤਰ੍ਹਾਂ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਥਾਣਾ ਸਿਟੀ ਬੰਗਾ ਦੀ ਪੁਲਿਸ ਪਾਰਟੀ ਨੇ ਏ.ਐਸ.ਆਈ ਰਛਪਾਲ ਸਿੰਘ ਦੀ ਅਗਵਾਈ ਵਿਚ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਕੋਲੋਂ 8 ਨਸ਼ੀਲੇ ਟੀਕੇ ਬਰਾਮਦ ਕੀਤੇ ਹਨ।ਇਸ ਸਬੰਧੀ ਰਕੇਸ਼ ਕੁਮਾਰ ਪੁੱਤਰ ਸੁਰਜੀਤ ਸਿੰਘ ਵਾਸੀ ਪੂਨੀਆ ਅਤੇ ਕਮਲਦੀਪ ਪੁੱਤਰ ਬਲਵਿੰਦਰ ਸਿੰਘ ਵਾਸੀ ਪੂਨੀਆ ਖਿਲਾਫ਼ ਥਾਣਾ ਸਿਟੀ ਬੰਗਾ ਵਿਖੇ ਮੁਕੱਦਮਾ ਦਰਜ ਕਰਕੇ ਤਫਤੀਸ਼ ਅਮਲ ਵਿਚ ਲਿਆਂਦੀ ਜਾ ਰਹੀ ਹੈ।

Check Also

ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ

ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੇ ਨਵੇਂ …