Thursday, September 3, 2026

ਵੈਕਸੀਨੇਸ਼ਨ ਮੁਹਿੰਮ ਦੀ ਸ਼ੁਰੂਆਤ-ਆੜ੍ਹਤੀਆਂ ਤੇ ਹੋਰਨਾਂ ਨੇ ਮੌਕੇ ’ਤੇ ਹੀ ਕਰਵਾਇਆ ਟੀਕਾਕਰਨ

ਕਪੂਰਥਲਾ, 29 ਮਾਰਚ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪ੍ਰਸ਼ਾਸ਼ਨ ਵਲੋਂ ਅੱਜ ਵੈਕਸੀਨੇਸ਼ਨ ਮੁਹਿੰਮ ਲਈ ਸੱਦੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉਪਲ ਤੇ ਐਸ.ਐਸ.ਪੀ ਸ੍ਰੀਮਤੀ ਕੰਵਰਦੀਪ ਕੌਰ ਵਲੋਂ ਕੀਤੀ ਗਈ ਅਪੀਲ ‘ਤੇ ਆੜ੍ਹਤੀਆਂ, ਹੋਟਲ ਮਾਲਕਾਂ ਤੇ ਹੋਰਨਾਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ ਅਤੇ ਮੌਕੇ ’ਤੇ ਹੀ ਵੈਕਸੀਨੇਸ਼ਨ ਟੀਮ ਵਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 20 ਵਿਅਕਤੀਆਂ ਦੀ ਵੈਕਸੀਨੇਸ਼ਨ ਕੀਤੀ ਗਈ।
                     ਡਿਪਟੀ ਕਮਿਸ਼ਨਰ ਵਲੋਂ ਟੀਕਾਕਰਨ ਕਰਵਾਉਣ ਵਾਲਿਆਂ ਨਾਲ ਸਮੂਹਿਕ ਤਸਵੀਰ ਵੀ ਖਿਚਵਾਈ ਗਈ। ਉਨ੍ਹਾਂ ਟੀਕਾਕਰਨ ਕਰਨ ਵਾਲਿਆਂ ਨੂੰ ਅਪੀਲ ਕੀਤੀ ਕਿ ਉਹ ਬਾਕੀ ਲੋਕਾਂ ਨੂੰ ਵੀ ਵੈਕਸੀਨ ਲਗਵਾਉਣ ਲਈ ਪ੍ਰੇਰਿਤ ਕਰਨ।

Check Also

ਜਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਲਾਗੂ ਕਰਨ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ- ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 2 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਦੇ ਸਮੂਹ ਪਿੰਡਾਂ ਨੂੰ ਸਾਫ਼-ਸੁਥਰਾ, ਸਵੱਛ ਅਤੇ …