ਨਵਾਂਸ਼ਹਿਰ, 29 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ
ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 958 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ ਮਾਸਕ ਘੁੰਮ ਰਹੇ 64 ਵਿਅਕਤੀਆਂ ਦੇ ਚਲਾਨ ਵੀ ਕੱਟੇ ਗਏ।
ਜ਼ਿਲ੍ਹਾ ਪੁਲਿਸ ਮੁਖੀ ਅਲਕਾ ਮੀਨਾ ਨੇ ਦੱਸਿਆ ਕਿ ਪੁਲਿਸ ਵੱਲੋਂ ਸਖ਼ਤੀ ਦੇ ਨਾਲ-ਨਾਲ ਪਿੰਡਾਂ ਵਿਚ ਅਨਾਉਂਸਮੈਂਟਾਂ ਕਰਵਾ ਕੇ ਲੋਕਾਂ ਨੂੰ ਕੋਵਿਡ ਪ੍ਰਤੀ ਸਾਵਧਾਨੀਆਂ ਵਰਤਣ ਲਈ ਜਾਗਰੂਕ ਵੀ ਕੀਤਾ ਜਾ ਰਿਹਾ ਹੈ ਅਤੇ ਮਾਸਕ ਵੀ ਵੰਡੇ ਜਾ ਰਹੇ ਹਨ।ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ, ਆਪਣੇ ਪਰਿਵਾਰਾਂ ਅਤੇ ਸਮਾਜ ਦੇ ਭਲੇ ਲਈ ਹਰ ਸਮੇਂ ਮਾਸਕ ਪਹਿਨਣ, ਆਪਸੀ ਦੂਰੀ ਬਣਾਈ ਰੱਖਣ ਅਤੇ ਕੋਵਿਡ ਸਬੰਧੀ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ, ਤਾਂ ਜੋ ਜ਼ਿਲ੍ਹੇ ਨੂੰ ਕੋਵਿਡ ਮੁਕਤ ਕੀਤਾ ਜਾ ਸਕੇ।
Check Also
ਨਗਰ ਨਿਗਮ ਨੇ ਹਾਲ ਬਜ਼ਾਰ, ਲਿਬਰਟੀ ਮਾਰਕੀਟ ਅਤੇ ਪੁਰਾਣੀ ਸਬਜ਼ੀ ਮੰਡੀ ‘ਚ ਨਜਾਇਜ਼ ਕਬਜ਼ਿਆਂ ਵਿਰੁੱਧ ਕਾਰਵਾਈ
ਅੰਮ੍ਰਿਤਸਰ, 2 ਜੁਲਾਈ (ਜਗਦੀਪ ਸਿੰਘ) – ਨਗਰ ਨਿਗਮ ਦੇ ਐਸਟੇਟ ਵਿਭਾਗ ਵੱਲੋਂ ਹਾਲ ਬਾਜ਼ਾਰ, ਲਿਬਰਟੀ …
Punjab Post Daily Online Newspaper & Print Media