ਅੰਮ੍ਰਿਤਸਰ, 30 ਮਾਰਚ (ਗੁਰਪ੍ਰੀਤ ਸਿੰਘ) – ਬਜਟ ਇਜਲਾਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਸੰਬੋਧਨ ਵਿਚ
ਜਿਥੇ ਸਰਬਸੰਮਤੀ ਨਾਲ ਬਜਟ ਪਾਸ ਕੀਤੇ ਜਾਣ ’ਤੇ ਵਧਾਈ ਦਿੱਤੀ, ਉਥੇ ਹੀ ਬਜਟ ਵਿਚ ਇਸ ਵਾਰ ਸਪੱਸ਼ਟਤਾ ਲਿਆਉਣ ਲਈ ਬੀਬੀ ਜਗੀਰ ਕੌਰ ਤੇ ਸਮੁੱਚੇ ਹਾਊਸ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਮੁੱਚੇ ਸਿੱਖਾਂ ਦੀ ਸੰਸਥਾ ਹੈ, ਪਰੰਤੂ ਦੁੱਖਤ ਪਹਿਲੂ ਹੈ ਕਿ ਇਸ ਨੂੰ ਤੋੜਨ ਦੀ ਸਾਜ਼ਿਸ਼ਾਂ ਸ਼ੁਰੂ ਤੋਂ ਹੁੰਦੀਆਂ ਰਹੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਤਾਕਤਾਂ ਦਾ ਮੂੰਹ ਤੋੜ ਜਵਾਬ ਦੇਣਾ ਜ਼ਰੂਰੀ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖ ਸੰਸਥਾਵਾਂ ਦੀ ਮਾਣ-ਮਰਯਾਦਾ ਨੂੰ ਬਣਾਈ ਰੱਖਣ ਅਤੇ ਇਨ੍ਹਾਂ ਦੀ ਸਲਾਮਤੀ ਲਈ ਸਮੁੱਚੀ ਸਿੱਖ ਕੌਮ ਨੂੰ ਸੁਹਿਰਦਤਾ ਨਾਲ ਯਤਨ ਕਰਨਾ ਚਾਹੀਦਾ ਹੈ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਕਿਹਾ ਕਿ ਉਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਪਿੰਡਾਂ ਵਿਚ ਵੱਧ ਤੋਂ ਵੱਧ ਧਰਮ ਪ੍ਰਚਾਰ ਕਰਨ।
ਜਨਰਲ ਹਾਊਸ ਦੌਰਾਨ ਹਾਜ਼ਰ ਰਹੇ ਮੈਂਬਰ ਸਾਹਿਬਾਨ
ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ਦੌਰਾਨ 86 ਮੈਂਬਰ ਹਾਜ਼ਰ ਸਨ।ਇਨ੍ਹਾਂ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ, ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵਡ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਮੈਂਬਰ ਬਾਬਾ ਚਰਨਜੀਤ ਸਿੰਘ ਜੱਸੋਵਾਲ, ਬਲਦੇਵ ਸਿੰਘ ਚੂੰਘਾਂ, ਸਤਵਿੰਦਰ ਸਿੰਘ ਟੌਹੜਾ, ਅਜਮੇਰ ਸਿੰਘ ਖੇੜਾ, ਹਰਭਜਨ ਸਿੰਘ ਮਸਾਣਾਂ, ਮਿੱਠੂ ਸਿੰਘ ਕਾਹਨੇਕੇ, ਅਮਰੀਕ ਸਿੰਘ ਸ਼ਾਹਪੁਰ, ਅਮਰੀਕ ਸਿੰਘ ਜਨੈਤਪੁਰ, ਹਰਪਾਲ ਸਿੰਘ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਬੀਬੀ ਕਿਰਨਵੀਰ ਕੌਰ, ਕੌਰ ਸਿੰਘ, ਬੀਬੀ ਪ੍ਰਮਿੰਦਰ ਕੌਰ, ਦਰਸ਼ਨ ਸਿੰਘ ਬਰਾੜ, ਪ੍ਰੀਤਮ ਸਿੰਘ ਮਲਸੀਹਾਂ, ਬਲਵਿੰਦਰ ਸਿੰਘ ਭੰਮਾਂਲੰਡਾ, ਸਤਪਾਲ ਸਿੰਘ ਤਲਵੰਡੀ ਭਾਈ, ਬੀਬੀ ਨਰਿੰਦਰ ਕੌਰ, ਗੁਰਮੇਲ ਸਿੰਘ ਸੰਗਤਪੁਰਾ, ਬੀਬੀ ਗੁਰਿੰਦਰ ਕੌਰ, ਬੀਬੀ ਜਸਪਾਲ ਕੌਰ, ਬੀਬੀ ਜੋਗਿੰਦਰ ਕੌਰ, ਸੁਰਜੀਤ ਸਿੰਘ ਰਾਏਪੁਰ, ਬੀਬੀ ਪਰਮਜੀਤ ਕੌਰ, ਬੀਬੀ ਜਸਪਾਲ ਕੌਰ, ਪਰਮਜੀਤ ਸਿੰਘ ਖਾਲਸਾ, ਸੰਤ ਬਲਬੀਰ ਸਿੰਘ ਘੁੰਨਸ, ਬੀਬੀ ਸ਼ਰਨਜੀਤ ਕੌਰ, ਜਰਨੈਲ ਸਿੰਘ ਕਰਤਾਰਪੁਰ, ਜਸਮੇਰ ਸਿੰਘ ਲਾਛੜੂ, ਬੀਬੀ ਕੁਲਦੀਪ ਕੌਰ ਟੌਹੜਾ, ਨਿਰਮੈਲ ਸਿੰਘ ਜੌਲਾਂ, ਸੁਰਜੀਤ ਸਿੰਘ ਗੜ੍ਹੀ, ਗੁਰਪ੍ਰੀਤ ਸਿੰਘ, ਅਵਤਾਰ ਸਿੰਘ ਰਿਆ, ਰਵਿੰਦਰ ਸਿੰਘ ਖ਼ਾਲਸਾ, ਰਘਬੀਰ ਸਿੰਘ ਸਹਾਰਨਮਾਜਰਾ, ਚਰਨ ਸਿੰਘ ਆਲਮਗੀਰ, ਹਰਪਾਲ ਸਿੰਘ ਜੱਲ੍ਹਾ, ਜਗਜੀਤ ਸਿੰਘ ਤਲਵੰਡੀ, ਗੁਰਚਰਨ ਸਿੰਘ ਗਰੇਵਾਲ, ਕੇਵਲ ਸਿੰਘ ਬਾਦਲ, ਬਲਵਿੰਦਰ ਸਿੰਘ ਬੈਂਸ, ਬੀਬੀ ਰਜਿੰਦਰ ਕੌਰ, ਸੁਖਦੇਵ ਸਿੰਘ ਭੌਰ, ਬਲਦੇਵ ਸਿੰਘ ਕਲਿਆਣ, ਬੀਬੀ ਦਵਿੰਦਰ ਕੌਰ ਕਾਲੜਾ, ਰਣਜੀਤ ਸਿੰਘ ਕਾਹਲੋਂ, ਬੀਬੀ ਗੁਰਮੀਤ ਕੌਰ, ਸਰਵਣ ਸਿੰਘ ਕੁਲਾਰ, ਬੀਬੀ ਗੁਰਪ੍ਰੀਤ ਕੌਰ, ਜਰਨੈਲ ਸਿੰਘ ਡੋਗਰਾਂਵਾਲਾ, ਅਮਰਜੀਤ ਸਿੰਘ ਭਲਾਈਪੁਰ, ਬਲਵਿੰਦਰ ਸਿੰਘ ਵੇਈਂਪੂਈਂ, ਗੁਰਬਚਨ ਸਿੰਘ ਕਰਮੂੰਵਾਲਾ, ਖੁਸ਼ਵਿੰਦਰ ਸਿੰਘ ਭਾਟੀਆ, ਬੀਬੀ ਹਰਜਿੰਦਰ ਕੌਰ, ਭਾਈ ਮਨਜੀਤ ਸਿੰਘ, ਨਿਰਮਲ ਸਿੰਘ ਨੌਸ਼ਹਿਰਾ ਢਾਲਾ, ਮੰਗਵਿੰਦਰ ਸਿੰਘ ਖਾਪੜਖੇੜੀ, ਹਰਜਾਪ ਸਿੰਘ ਸੁਲਤਾਨਵਿੰਡ, ਭਾਈ ਰਜਿੰਦਰ ਸਿੰਘ ਮਹਿਤਾ, ਬਾਵਾ ਸਿੰਘ ਗੁਮਾਨਪੁਰਾ, ਬੀਬੀ ਕਿਰਨਜੋਤ ਕੌਰ, ਬੀਬੀ ਬਲਵਿੰਦਰ ਕੌਰ ਲੋਪੋਕੇ, ਬੀਬੀ ਸਵਰਨ ਕੌਰ ਤੇੜਾ, ਅਮਰਜੀਤ ਸਿੰਘ ਬੰਡਾਲਾ, ਸੁਰਜੀਤ ਸਿੰਘ ਤੁਗਲਵਾਲਾ, ਗੁਰਿੰਦਰਪਾਲ ਸਿੰਘ ਗੋਰਾ, ਗੁਰਨਾਮ ਸਿੰਘ ਜੱਸਲ, ਬੀਬੀ ਜੋਗਿੰਦਰ ਕੌਰ, ਬੀਬੀ ਜਸਵੀਰ ਕੌਰ ਜੱਫਰਵਾਲ, ਰਵਿੰਦਰ ਸਿੰਘ ਚੱਕ, ਸੁਰਿੰਦਰ ਸਿੰਘ ਠੇਕੇਦਾਰ, ਬੀਬੀ ਰਣਜੀਤ ਕੌਰ ਮਾਹਿਲਪੁਰ, ਅਮਰਜੀਤ ਸਿੰਘ ਚਾਵਲਾ, ਚਰਨਜੀਤ ਸਿੰਘ ਕਾਲੇਵਾਲ, ਬੀਬੀ ਪਰਮਜੀਤ ਕੌਰ ਲਾਂਡਰਾਂ, ਭਾਈ ਰਾਮ ਸਿੰਘ, ਜਗਤਾਰ ਸਿੰਘ, ਸੁਖਮੀਤ ਸਿੰਘ ਆਦਿ ਮੌਜੂਦ ਸਨ।
Punjab Post Daily Online Newspaper & Print Media