ਵਿਭਾਗ ਵਲੋਂ ਮਾਪਿਆਂ, ਅਧਿਆਪਕਾਂ ਤੇ ਅਧਿਕਾਰੀਆਂ ਦੀ ਮੰਗ ਅਨੁਸਾਰ ਕੀਤਾ ਫੈਸਲਾ
ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ) – ਸਿਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਦਾ ਨਵਾਂ ਵਿਦਿਅਕ ਸੈਸ਼ਨ ਆਮ ਦੀ ਤਰਾਂ ਪਹਿਲਾਂ ਦੀ ਤਰਾਂ ਪਹਿਲੀ ਅਪ੍ਰੈਲ
ਤੋਂ ਹੀ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ।ਸਿੱਖਿਆ ਅਧਿਕਾਰੀਆਂ, ਅਧਿਆਪਕਾਂ ਤੇ ਮਾਪਿਆਂ ਦੀ ਮੰਗ ਅਤੇ ਸੁਝਾਵਾਂ ਅਨੁਸਾਰ ਲਏ ਗਏ ਫੈਸਲੇ ਅਨੁਸਾਰ ਗੈਰ ਬੋਰਡ ਜਮਾਤਾਂ ਦੇ ਵਿਦਿਆਰਥੀਆਂ ਦੇ ਸਲਾਨਾ ਨਤੀਜਾ ਤਿਆਰ ਕਰਕੇ 31 ਮਾਰਚ ਨੂੰ ਐਲਾਣੇ ਜਾਣ ਦੇ ਵਿਭਾਗ ਵਲੋਂ ਨਿਰਦੇਸ਼ ਦਿੱਤੇ ਗਏ ਸਨ।
ਜ਼ਿਲ਼੍ਹਾ ਸਿੱਖਿਆ ਅਫਸਰ (ਸੈ.ਸਿ) ਸਤਿੰਦਰਬੀਰ ਸਿੰਘ ਅਤੇ ਸਿੱਖਿਆ ਅਫਸਰ (ਐ.ਸਿ) ਕੰਵਲਜੀਤ ਸਿੰਘ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਦੀਆਂ ਗੈਰ ਬੋਰਡ ਜਮਾਤਾਂ ਦੀਆ ਸਲਾਨਾ ਪ੍ਰੀਖਿਆਵਾਂ ਸੰਪੂਰਨ ਕਰਵਾਉਣ ਲਈ ਕੋਰੋਨਾ ਪਾਬੰਦੀਆਂ ਦੇ ਖਾਤਮੇ ਤੱਕ ਦੀ ਉਡੀਕ ਕਰਨ ਦੀ ਬਜ਼ਾਏ ਹੋ ਚੁੱਕੀਆਂ ਸਲਾਨਾ ਪ੍ਰੀਖਿਆਵਾਂ, ਸਲਾਨਾ ਪ੍ਰੀਖਿਆਵਾਂ ਨਾ ਹੋਣ ਵਾਲੇ ਵਿਸ਼ਿਆਂ ਲਈ ਪ੍ਰੀ-ਬੋਰਡ ਪ੍ਰੀਖਿਆਵਾਂ ਅਤੇ ਪੰਜਾਬ ਅਚੀਵਮੈਂਟ ਸਰਵੇ ਦੀਆਂ ਪ੍ਰੀਖਿਆਵਾਂ ਨੂੰ ਆਧਾਰ ਮੰਨ ਕੇ ਵਿਦਿਆਰਥੀਆਂ ਦੇ ਸਲਾਨਾ ਨਤੀਜਿਆਂ ਦਾ ਐਲਾਨ ਹੋਵੇਗਾ।ਇਸ ਦੇ ਨਾਲ ਸਲਾਨਾ ਨਤੀਜਿਆਂ ਵਿੱਚ ਵਿਭਾਗੀ ਹਦਾਇਤਾਂ ਅਨੁਸਾਰ ਪ੍ਰਯੋਗੀ ਅਤੇ ਸੀ.ਸੀ.ਈ ਅੰਕ ਵੀ ਜੋੜੇ ਜਾਣਗੇ।ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ 2021-2022 ਦਾ ਨਵਾਂ ਸੈਸ਼ਨ 1 ਅਪ੍ਰੈਲ 2021 ਤੋਂ ਹੀ ਸ਼ੁਰੂ ਹੋਵੇਗਾ।
ਇਸ ਸਮੇਂ ਪ੍ਰਿੰਸੀਪਲ ਬਲਰਾਜ ਸਿੰਘ ਢਿਲੋਂ ਡੀ.ਐਸ.ਐਮ, ਪਰਮਿੰਦਰ ਸਿੰਘ ਸਰਪੰਚ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ, ਦਵਿੰਦਰ ਮੰਗੋਤਰਾ ਸੋਸ਼ਮ ਮੀਡੀਆ ਕੋਆਰਡੀਨੇਟਰ, ਰਾਜਦੀਪ ਸਿੰਘ ਜ਼ਿਲ੍ਹਾ ਸਟੈਨੋ, ਨਰਿੰਦਰ ਸਿੰਘ ਡੀ.ਐਮ.ਸਾਇੰਸ, ਸ਼੍ਰੀਮਤੀ ਜਸਵਿੰਦਰ ਕੌਰ ਜ਼ਿਲ੍ਹਾ ਮੈਂਟਰ ਅੰਗਰੇਜੀ, ਕੁਲਜਿੰਦਰ ਸਿੰਘ ਮੱਲੀ ਜ਼ਿਲ੍ਹਾ ਮੈਂਟਰ ਖੇਡਾਂ, ਅਮਨਪ੍ਰੀਤ ਸਿੰਘ ਬੀ.ਐਮ ਖੇਡਾਂ, ਨਵਦੀਪ ਸਿੰਘ ਵਾਹਲਾ, ਹਰਜਿੰਦਰ ਸਿੰਘ ਮੁੱਧ ਆਦਿ ਹਾਜ਼ਰ ਸਨ।
Punjab Post Daily Online Newspaper & Print Media