ਨਵੀਂ ਮਿਤੀਆਂ ਦਾ ਐਲਾਨ ਬਾਅਦ ਵਿਚ
ਅੰਮ੍ਰਿਤਸਰ 31 ਮਾਰਚ (ਖੁਰਮਣੀਆਂ) – ਪੰਜਾਬ ਸਰਕਾਰ ਵਲੋਂ 30 ਮਾਰਚ 2021 ਨੂੰ ਲਏ ਗਏ ਫੈਸਲੇ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਜਾਰੀ
ਹਦਾਇਤਾਂ ਦੀ ਲਗਾਤਾਰਤਾ ਵਿਚ ਸੂਚਿਤ ਕੀਤਾ ਜਾਂਦਾ ਹੈ ਕਿ ਯੂਨੀਵਰਸਿਟੀ ਵਲੋਂ ਮਿਤੀ 01 ਅਪ੍ਰੈਲ 2021 ਤੋਂ 10 ਅਪ੍ਰੈਲ, 2021 ਤੱਕ ਲਈਆਂ ਜਾਣ ਵਾਲੀਆਂ ਸਾਰੀਆਂ (ਥਿਊਰੀ) ਪ੍ਰੀਖਿਆਵਾਂ (ਸਮੇਤ ਐਜੂਕੇਸ਼ਨ ਕਾਲਜਾਂ ਵਿਚ ਚਲ ਰਹੇ ਕੋਰਸਾਂ ਦੀਆਂ ਪ੍ਰੀਖਿਆਵਾਂ ਅਤੇ ਅੰਡਰ ਕਰੈਡਿਟ ਬੇਸਡ ਇਵੈਲੂਏਸ਼ਨ ਸਿਸਟਮ ਦੀਆਂ ਪ੍ਰੀਖਿਆਵਾਂ) ਪੰਜਾਬ ਸਰਕਾਰ ਵਲੋਂ ਨਵੀਂਆਂ ਹਦਾਇਤਾਂ ਆਉਣ ਤੱਕ ਮੁਲੱਤਵੀਂ ਕੀਤੀਆਂ ਜਾਂਦੀਆਂ ਹਨ।
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ ਡਾ. ਮਨੋਜ ਕੁਮਾਰ ਨੇ ਦੱਸਿਆ ਕਿ ਇਸ ਤਰ੍ਹਾਂ ਮਿਤੀ 20 ਮਾਰਚ 2021 ਤੋਂ ਮਿਤੀ 10 ਅਪ੍ਰੈਲ 2021 ਤੱਕ ਮੁਲੱਤਵੀ ਕੀਤੀਆਂ ਗਈਆਂ ਪ੍ਰੀਖਿਆਵਾਂ ਲਈ ਨਵੀਆਂ ਮਿਤੀਆਂ ਦੀ ਸੂਚਨਾ ਬਾਅਦ ਵਿਚ ਦਿੱਤੀ ਜਾਵੇਗੀ।ਉਨ੍ਹਾਂ ਸਮੂੰਹ ਸੰਬਧਤ ਪ੍ਰੀਖਿਆਰਥੀਆਂ ਨੂੰ ਹਦਾਇਤ ਕੀਤੀ ਕਿ ਪ੍ਰੀਖਿਆਵਾਂ ਦੀ ਨਵੀਂ ਮਿਤੀ ਸੰਬਧੀ ਜਾਣਕਾਰੀ ਲੈਣ ਲਈ ਕੇਂਦਰ ਨਿਗਰਾਨ, ਮੁਖੀ, ਵਿਭਾਗ/ਪ੍ਰਿੰਸੀਪਲ ਨਾਲ ਸੰਪਰਕ ਕੀਤਾ ਜਾਵੇ। ਇਹ ਸੂਚਨਾ ਯੂਨੀਵਰਸਿਟੀ ਦੀ ਵੈਬਸਾਈਟ gndu.ac.in <http://gndu.ac.in/>-Examination-datesheet-Notification `ਤੇ ਉਪਲਬਧ ਹੋਵੇਗੀ। ਪ੍ਰੀਖਿਆ ਦਾ ਸਮਾਂ ਅਤੇ ਕੇਂਦਰ ਪਹਿਲਾਂ ਵਾਲੇ ਹੀ ਰਹਿਣਗੇ।
Check Also
ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media