ਸੰਗਰੂਰ, 31 ਮਾਰਚ (ਜਗਸੀਰ ਲੌਂਗੋਵਾਲ) – ਜ਼ਿਲ੍ਹਾ ਸੰਗਰੂਰ ਤੋਂਂ ਮਿਸ਼ਨ ਫਤਿਹ ਤਹਿਤ 30 ਜਣੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਹੋਮ ਆਈਸੋਲੇਸ਼ਨ ਤੋਂ
ਸਿਹਤਯਾਬ ਹੋਏ।ਡਿਪਟੀ ਕਮਿਸ਼ਨਰ ਰਾਮਵੀਰ ਨੇ ਠੀਕ ਹੋਣ ਵਾਲੇ ਕੋਵਿਡ ਪਾਜ਼ਟਿਵ ਮਰੀਜ਼ਾਂ ਨੂੰ ਨਿਰੋਗ ਜਿੰਦਗੀ ਜਿਊਣ ਲਈ ਸ਼ੁਭਕਾਮਨਾਵਾਂ ਦਿੱਤੀਆਂ।ਉਨ੍ਹਾਂ ਕਿਹਾ ਕਿ ਕੋਵਿਡ ਮਹਾਂਮਾਰੀ ਦੀ ਗੰਭੀਰ ਬਿਮਾਰੀ ਦਾ ਇਲਾਜ ਸਿਹਤ ਵਿਭਾਗ ਵਲੋਂ ਜਾਰੀ ਸਾਵਧਾਨੀਆਂ ਦੀ ਪਾਲਣਾ ਨਾਲ ਹੀ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਘਰੋਂ ਬਾਹਰ ਨਿਕਲਣ ਵੇਲੇ ਮਾਸਕ ਦੀ ਵਰਤੋਂ ਲਾਜ਼ਮੀ ਕਰਨੀ ਚਾਹੀਦੀ ਹੈ ਅਤੇ ਹੱਥਾਂ ਦੀ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ ਦੀ ਲੋੜ ਹੈ। ।
ਉਨ੍ਹਾਂ ਕਿਹਾ ਕਿ ਹਲਕਾ ਬੁਖਾਰ, ਖਾਂਸੀ, ਜ਼ੁਕਾਮ ਜਾਂ ਹੋਰ ਲੱਛਣ ਆਦਿ ਦੀ ਸੂਰਤ ’ਚ ਤੁਰੰਤ ਨੇੜਲੇ ਹਸਪਤਾਲ ਵਿੱਚ ਜਾ ਕੇ ਮੁੱਢਲੀ ਜਾਂਚ ਅਤੇ ਟੈਸਟ ਕਰਵਾਉਣ ਨੂੰ ਪਹਿਲ ਦੇਣਾ ਅਤਿ ਜਰੂਰੀ ਹੈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media