Friday, April 17, 2026

ਸਿੱਖਿਆ ਸੁਧਾਰਾਂ ਦੇ ਨਾਂ ‘ਤੇ ਨਿੱਜੀਕਰਨ ਦੀਆਂ ਨੀਤੀਆਂ ਪ੍ਰਵਾਨ ਨਹੀਂ – ਡੀ.ਟੀ.ਐਫ

ਸੰਗਰੂਰ, 31 ਮਾਰਚ (ਜਗਸੀਰ ਲੌਂਗੋਵਾਲ) – ਅਧਿਆਪਕ ਜਥੇਬੰਦੀ ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿੱਗਵਿਜੇ ਪਾਲ ਸ਼ਰਮਾ ਤੇ ਸਕੱਤਰ ਸਰਵਣ ਸਿੰਘ ਔਜਲਾ ਦੀ ਅਗਵਾਈ ‘ਚ ਉਲੀਕੇ ਪ੍ਰੋਗਰਾਮ ‘ਤੇ ਅਮਲ ਕਰਦੇ ਹੋਏ ਡੀ.ਟੀ.ਐਫ਼ ਦੀ ਸੰਗਰੂਰ ਇਕਾਈ ਦੇ ਪ੍ਰਧਾਨ ਬਲਵੀਰ ਚੰਦ ਲੌਂਗੋਵਾਲ ਤੇ ਸਕੱਤਰ ਹਰਭਗਵਾਨ ਆਖਿਆ ਕਿ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਅੰਕੜਿਆਂ ਦੀ ਖੇਡ, ਖੇਡਦੇ ਹੋਏ ਸਮੁੱਚੇ ਪੰਜਾਬ ਦੇ ਵਿਦਿਆਰਥੀਆਂ ਦਾ ਭਵਿੱਖ ਦਾਅ `ਤੇ ਲਾ ਰਿਹਾ ਹੈ।ਜਿਸ ਦੀਆਂ ਚਾਲਾਂ ਸਦਕਾ ਵੱਡੇ ਪੱਧਰ `ਤੇ ਦਸਵੀਂ ਬਾਰ੍ਹਵੀਂ ਪਾਸ ਦੇ ਸਰਟੀਫਿਕੇਟ ਪ੍ਰਾਪਤ ਕਰਨ ਵਾਲੇ ਪੜ੍ਹੇ ਲਿਖੇ ਅਨਪੜ੍ਹ ਵਿਦਿਆਰਥੀ ਪੈਦਾ ਹੋ ਰਹੇ ਹਨ।ਅੰਕੜਿਆਂ ਦੀ ਇਹ ਖੇਡ ਹੁਣ ਮਿਸ਼ਨ ਸ਼ੱਤ ਪ੍ਰਤੀਸ਼ਤ ਤੋਂ ਅੱਗੇ ਲੰਘਦੀ ਹੋਈ ਅਧਿਆਪਕ ਵਿਦਿਆਰਥੀ ਅਨੁਪਾਤ ਦੇ ਝੂਠੇ ਅੰਕੜੇ ਪੇਸ਼ ਕਰਦੇ ਹੋਏ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਉਜਾੜਾ ਕਰਨ ਵੱਲ ਵਧ ਰਹੀ ਹੈ।ਮੌਜ਼ੂਦਾ ਸਮੇਂ ਵਿੱਚ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਕੀਤੇ ਜਾ ਰਹੇ ਆਨਲਾਈਨ ਅਧਿਆਪਕ ਤਬਾਦਲਿਆਂ ਵਿੱਚ ਮਿਡਲ ਸਕੂਲਾਂ ਦੀਆਂ ਅਸਾਮੀਆਂ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਦੇਣਾ ਅਧਿਆਪਕ ਵਿਦਿਆਰਥੀ ਅਨੁਪਾਤ ਦੇ ਝੂਠੇ ਅੰਕੜੇ ਪੇਸ਼ ਕਰਕੇ ਨਵੀਂ ਸਿੱਖਿਆ ਨੀਤੀ 2020 ਨੂੰ ਅਮਲੀ ਜਾਮਾ ਦੇਣ ਲਈ ਸਿੱਖਿਆ ਸਕੱਤਰ ਵਲੋਂ ਖੇਡਿਆ ਦਾ ਇੱਕ ਦਾਅ ਹੈ।ਹੁਣ ਉਹ ਦਿਨ ਦੂਰ ਨਹੀਂ ਜਦੋਂ ਸਿੱਖਿਆ ਨੀਤੀ 2020 ਦੇ ਤਹਿਤ 5-7 ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਇੱਕ ਕੰਪਲੈਕਸ ਬਣਾ ਕੇ ਸਮੂਹ ਅਸਾਮੀਆਂ ਕੰਪਲੈਕਸ ਵਿੱਚ ਸ਼ਿਫਟ ਕਰਕੇ ਸਿੱਖਿਆ ਵਿਭਾਗ ਦੀ ਆਕਾਰ ਘਟਾਈ ਕੀਤੀ ਜਾਵੇਗੀ ਅਤੇ ਮੋਤੀ ਮਹਿਲ ਨੂੰ ਰੁਜ਼ਗਾਰ ਪ੍ਰਾਪਤ ਕਰਨ ਜਾਂਦੇ ਪੁਲਿਸ ਦੇ ਤਸ਼ੱਦਦ ਦੇ ਸ਼ਿਕਾਰ ਅਨੇਕਾਂ ਟੈਟ ਪਾਸ ਬੇਰੁਜ਼ਗਾਰ ਅਧਿਆਪਕਾਂ ਰੁਜ਼ਗਾਰ ਛਾਂਗਿਆ ਜਾਵੇਗਾ।
                      ਅਧਿਆਪਕ ਆਗੂਆਂ ਨੇ ਸਪੱਸ਼ਟ ਕੀਤਾ ਕਿ ਵਿਦਿਆਰਥੀਆਂ ਦੇ ਭਵਿੱਖ ਨੂੰ ਤਬਾਹੀ ਤੋਂ ਬਚਾਉਣ ਅਤੇ ਬੇਰੁਜ਼ਗਾਰ ਅਧਿਆਪਕਾਂ ਦੀਆਂ ਅਸਾਮੀਆਂ ਨੂੰ ਢਾਹ ਲਾਉਣ, ਰੁਜ਼ਗਾਰ ਦੀ ਛਾਂਟੀ ਤੇ ਸਿੱਖਿਆ ਵਿਰੋਧੀ ਨੀਤੀਆਂ ਖਿਲਾਫ ਲਾਮਬੰਦੀ ਕਰਕੇ 25 ਅਪ੍ਰੈਲ ਨੂੰ ਸਿੱਖਿਆ ਮੰਤਰੀ ਦੇ ਜੱਦੀ ਹਲਕੇ ਸੰਗਰੂਰ ਵਿੱਚ ਸੂਬਾ ਪੱਧਰੀ ਰੈਲੀ ‘ਤੇ ਰੋਸ ਮੁਜ਼ਾਹਰਾ ਕੀਤਾ ਜਾਵੇਗਾ।

Check Also

ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …