ਸਮਰਾਲਾ, 31 ਮਾਰਚ (ਇੰਦਰਜੀਤ ਸਿੰਘ ਕੰਗ) – ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਦੀ ਇਕੱਤਰਤਾ ਸਭਾ ਦੇ ਪ੍ਰਧਾਨ ਐਡਵੋਕੇਟ ਨਰਿੰਦਰ ਸ਼ਰਮਾ ਦੀ
ਪ੍ਰਧਾਨਗੀ ਹੇਠ ਹੋਈ।ਸਭਾ ਦੇ ਜਨਰਲ ਸਕੱਤਰ ਮੇਘ ਸਿੰਘ ਜਵੰਦਾ ਅਤੇ ਸਕੱਤਰ ਕਹਾਣੀਕਾਰ ਸੰਦੀਪ ਸਮਰਾਲਾ ਨੇ ਦੱਸਿਆ ਕਿ ਪੰਜਾਬੀ ਸਾਹਿਤ ਸਭਾ ਸਮਰਾਲਾ ਨੂੰ ਵਿਸਥਾਰ ਦਿੰਦੇ ਹੋਏ ਇਟਲੀ ਵਸਦੇ ਲੇਖਕ ਦਲਜਿੰਦਰ ਰਹਿਲ ਨੂੰ ਯੂਰਪ ਦੇ ਵਿੱਚ ਪੰਜਾਬੀ ਸਾਹਿਤ ਅਤੇ ਸਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਪੰਜਾਬੀ ਸਾਹਿਤ ਸਭਾ ਸਮਰਾਲਾ ਦਾ ਪ੍ਰਤੀਨਿਧ ਥਾਪਿਆ ਹੈ।ਸਮੁੱਚੀ ਸਭਾ ਨੇ ਇਸ ‘ਤੇ ਸਹਿਮਤੀ ਤੇ ਤਸੱਲੀ ਜ਼ਾਹਿਰ ਕਰਦਿਆਂ ਖੁਸ਼ੀ ਦਾ ਪ੍ਰਗਟਾਵਾ ਕੀਤਾ।
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਚੇਅਰਮੈਨ ਕਹਾਣੀਕਾਰ ਸੁਖਜੀਤ, ਦਲਜਿੰਦਰ ਰਹਿਲ ਇਟਲੀ, ਮਾ. ਪੁਖਰਾਜ ਸਿੰਘ ਘੁਲਾਲ, ਅਮਨਦੀਪ ਕੌਂਸਲ, ਕਹਾਣੀਕਾਰ ਮਨਦੀਪ ਸਿੰਘ ਡਡਿਆਣਾ, ਬਿਹਾਰੀ ਲਾਲ ਸੱਦੀ, ਦਰਸ਼ਨ ਸਿੰਘ ਕੰਗ, ਦੀਪ ਦਿਲਬਰ, ਇੰਦਰਜੀਤ ਸਿੰਘ ਕੰਗ ਆਦਿ ਸ਼ਾਮਲ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media