Sunday, September 27, 2026

ਸਕੂਲ ਬੰਦ ਕੀਤੇ ਜਾਣ ‘ਤੇ ਵਿਦਿਆਰਥੀਆਂ ਦੇ ਮਾਪਿਆਂ ਨੇ ਕੀਤੀ ਨਾਅਰੇਬਾਜ਼ੀ

ਸੰਗਰੂਰ, 3 ਅਪ੍ਰੈਲ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਬੀਤੇ ਦਿਨੀਂ ਕੋਰੋਨਾ ਦੇ ਕੇਸ ਵਧਣ ਦੇ ਬਹਾਨੇ ਹੇਠ ਪੰਜਾਬ ਦੀਆਂ ਵਿਦਿਅਕ ਸੰਸਥਾਵਾਂ ਨੂੰ ਬੰਦ ਕਰਨ ਦੇ ਦਿੱਤੇ ਗਏ ਆਦੇਸ਼ਾਂ ਦੇ ਖ਼ਿਲਾਫ਼ ਬੱਚਿਆਂ ਦੇ ਮਾਪਿਆਂ ‘ਚ ਭਾਰੀ ਰੋਸ ਪਾਇਆ ਜਾ ਰਿਹਾ ਹੈ।ਹਲਕਾ ਦਿੜ੍ਹਬਾ ਦੇ ਪਿੰਡ ਰੋਗਲਾ ਵਿਖੇ ਬੱਚਿਆਂ ਦੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਕਾਮਰੇਡ ਗੋਬਿੰਦ ਛਾਜਲੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਿੱਦਿਅਕ ਸੰਸਥਾਵਾਂ ਨੂੰ ਬੰਦ ਕਰਨ ਦਾ ਐਲਾਨ ਕਰਨਾ ਵਿਦਿਆਰਥੀਆਂ ਨਾਲ ਵੱਡਾ ਧੱਕਾ ਹੈ।ਉਨਾਂ ਕਿਹਾ ਕਿ ਜਿਥੇ ਤਮਾਮ ਹੋਰ ਅਦਾਰੇ ਖੁੱਲ੍ਹੇ ਨੇ, ਉਥੇ ਸ਼ਰਾਬ ਦੇ ਠੇਕਿਆਂ ‘ਤੇ ਸਭ ਤੋਂ ਵੱਧ ਭੀੜ ਇਕੱਠੀ ਹੁੰਦੀ ਹੈ।ਉਨ੍ਹਾਂ ਕਿਹਾ ਕਿ ਵੱਡੀਆਂ-ਵੱਡੀਆਂ ਸਿਆਸੀ ਰੈਲੀਆਂ ਕੀਤੀਆਂ ਜਾ ਰਹੀਆਂ ਹਨ, ਠੇਕੇ, ਸਿਨੇਮੇ, ਮਾਲ ਅਤੇ ਧਾਰਮਿਕ ਸੰਸਥਾਨ ਖੁੱਲ੍ਹੇ ਹਨ।ਪਰ ਵਿੱਦਿਅਕ ਸੰਸਥਾਵਾਂ ਨੂੰ ਬੰਦ ਕਰਨ ਦਾ ਫੁਰਮਾਨ ਜਾਰੀ ਕਰਨਾ ਪੰਜਾਬ ਸਰਕਾਰ ‘ਤੇ ਸਵਾਲ ਖੜ੍ਹੇ ਕਰਦਾ ਹੈ।ਜੇਕਰ ਪੰਜਾਬ ਸਰਕਾਰ ਨੇ ਸਕੂਲਾਂ ਨੂੰ ਜਲਦ ਖੋਲਣ ਦਾ ਫੈਸਲਾ ਨਾ ਲਿਆ ਤਾਂ ਬੰਦ ਪਏ ਸਕੂਲਾਂ ਨੂੰ ਜਥੇਬੰਦੀ ਮਾਪਿਆਂ ਦੀ ਲਾਮਬੰਦੀ ਕਰਕੇ ਖੋਲਣ ਨੂੰ ਮਜ਼ਬੂਰ ਕਰੇਗੀ।
                      ਇਸ ਮੌਕੇ ਜਥੇਬੰਦੀ ਦੇ ਆਗੂ ਘਮੰਡ ਸਿੰਘ ਉਗਰਾਹਾਂ, ਪ੍ਰੇਮ ਸਿੰਘ ਖਡਿਆਲੀ, ਅਮਰਜੀਤ ਸਿੰਘ ਮੁਨਸ਼ੀ ਵਾਲਾ, ਵੀਰਬਲ ਸਿੰਘ ਰੋਗਲਾ, ਪ੍ਰੀਤ ਕੌਰ ਰੋਗਲਾ ਆਦਿ ਹਾਜ਼ਰ ਸਨ।

Check Also

ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ

ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …