Tuesday, November 24, 2026

ਬਲਦੇਵ ਰਾਜ ਨੇ ਸੰਭਾਲਿਆ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਦਾ ਵਾਧੂ ਚਾਰਜ਼

ਪਠਾਨਕੋਟ, 3 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਵਰਿੰਦਰ ਪਰਾਸ਼ਰ ਦੇ 31 ਮਾਰਚ ਨੂੰ ਰਿਟਾਇਰ ਹੋਣ ‘ਤੇ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਦੀ ਖਾਲੀ ਹੋਈ ਕੁਰਸੀ ਦਾ ਵਾਧੂ ਚਾਰਜ਼ ਵਿਭਾਗ ਦੇ ਆਦੇਸ਼ਾਂ ਅਨੁਸਾਰ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ ਨੇ ਸੰਭਾਲ ਲਿਆ ਹੈ।ਚਾਰਜ਼ ਸੰਭਾਲਣ ਸਮੇਂ ਜਿਲ੍ਹਾ ਸਿੱਖਿਆ ਦਫਤਰ ਸੈਕੰਡਰੀ ਦੇ ਸਮੁੱਚੇ ਸਟਾਫ ਵੱਲੋਂ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਰਾਜੇਸ਼ਵਰ ਸਲਾਰੀਆ ਦੀ ਅਗਵਾਈ ਹੇਠ ਗੁਲਦਸਤੇ ਨਾਲ ਸਵਾਗਤ ਕੀਤਾ ਗਿਆ ਅਤੇ ਮੁੰਹ ਮਿੱਠਾ ਕਰਵਾ ਕੇ ਮੁਬਾਰਕਬਾਦ ਦਿੱਤੀ।
                  ਜਿਲ੍ਹਾ ਸਿੱਖਿਆ ਅਫਸਰ ਬਲਦੇਵ ਰਾਜ ਨੇ ਕਿਹਾ ਕਿ ਉਹ ਜਿਲ੍ਹਾ ਪਠਾਨਕੋਟ ਨੂੰ ਸਿੱਖਿਆ ਦੇ ਖੇਤਰ ਵਿੱਚ ਨੰਬਰ ਇੱਕ ਪੁਜੀਸ਼ਨ ‘ਤੇ ਲੈ ਕੇ ਜਾਣ ਲਈ ਵਚਨਬੱਧ ਹਨ।ਪਠਾਨਕੋਟ ਦੇ ਸਾਰੇ ਸਕੂਲ ਸਮਾਰਟ ਬਣ ਚੁੱਕੇ ਹਨ ਅਤੇ ਸਕੁਲਾਂ ਵਿੱਚ ਕਿਸੇ ਪ੍ਰਕਾਰ ਦੀ ਕੋਈ ਕਮੀਂ ਨਹੀਂ ਰਹਿਣ ਦਿੱਤੀ ਗਈ ਹੈ।ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ।
                   ਇਸ ਮੌਕੇ ਤੇ ਨਰਿੰਦਰ ਜੇਈ, ਮਲਕੀਤ ਸਿੰਘ, ਸੰਜੀਵ ਮਨੀ, ਮੁਨੀਸ ਗੁਪਤਾ, ਸੰਭੂ ਨਾਥ, ਸੁਮਿਤ ਰਾਜ, ਰਾਜ ਦੀਪਕ ਗੁਪਤਾ, ਜਿਲ੍ਹਾ ਮੀਡੀਆ ਕੋਆਰਡੀਨੇਟਰ ਬਲਕਾਰ ਅੱਤਰੀ, ਚੇਤਨ ਅੱਤਰੀ, ਅਮਰਜੀਤ ਅੱਤਰੀ, ਨੀਲਮ, ਸਵੇਤਾ, ਲਲਿਤਾ ਆਦਿ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …