ਨਵਾਂਸ਼ਹਿਰ, 3 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਖੇਡ ਅਫ਼ਸਰ ਰਵਿੰਦਰ ਸਿੰਘ ਨੇ ਦੱਸਿਆ ਕਿ ਵੰਦੇ ਭਾਰਤ ਮਿਸ਼ਨ ਤਹਿਤ ਭਾਰਤ ਸਰਕਾਰ ਦੇ ਅਧੀਨ
ਪੰਜਾਬ ਰਾਜ ਨਾਲ ਸਬੰਧਤ ਕੋਵਿਡ-19 ਦੌਰਾਨ ਵਿਦੇਸ਼ਾਂ ਤੋਂ ਭਾਰਤ ਆਉਣ ਵਾਲੇ ਨਾਗਰਿਕਾਂ ਦੇ ਪਾਸਪੋਰਟ ਉਨ੍ਹਾਂ ਦਾ ਕੋਆਰਨਟੀਨ ਸਮਾਂ ਪੂਰਾ ਹੋਣ ਉਪਰੰਤ ਜ਼ਿਲ੍ਹਾ ਖੇਡ ਦਫ਼ਤਰ ਤੋਂ ਵੰਡੇ ਜਾ ਰਹੇ ਹਨ।ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨਾਲ ਸਬੰਧਤ 48 ਵਿਅਕਤੀਆਂ ਦੇ ਪਾਸਪੋਰਟ ਜ਼ਿਲ੍ਹਾ ਖੇਡ ਦਫ਼ਤਰ ਵਿਖੇ ਬਕਾਇਆ ਪਏ ਹਨ, ਜਿਨ੍ਹਾਂ ਵਿੱਚ ਜ਼ਿਲ੍ਹੇ ਦੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰੇ 20 ਨਾਗਰਿਕਾਂ ਦੇ ਪਾਸਪੋਰਟ ਅਤੇ ਦਿੱਲੀ ਹਵਾਈ ਅੱਡੇ ‘ਤੇ ਉਤਰੇ 28 ਨਾਗਰਿਕਾਂ ਦੇ ਪਾਸਪੋਰਟ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਇਹ 48 ਬਕਾਇਆ ਪਾਸਪੋਰਟ ਸਬੰਧਤ ਵਿਅਕਤੀਆਂ ਵੱਲੋਂ ਕੰਮਕਾਜ਼ ਵਾਲੇ ਦਿਨਾਂ ਦੌਰਾਨ (ਸੋਮਵਾਰ ਤੋਂ ਸ਼ੁੱਕਰਵਾਰ) ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਜ਼ਿਲ੍ਹਾ ਖੇਡ ਦਫ਼ਤਰ, ਸ਼ਹੀਦ ਭਗਤ ਸਿੰਘ ਨਗਰ, ਆਈ.ਟੀ.ਆਈ ਸਟੇਡੀਅਮ ਚੰਡੀਗੜ੍ਹ ਰੋਡ, ਨਵਾਂਸ਼ਹਿਰ ਤੋਂ ਪ੍ਰਾਪਤ ਕੀਤੇ ਜਾ ਸਕਦੇ ਹਨ।
Check Also
ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media