Sunday, February 22, 2026

ਸਿੱਖਿਆ ਵਿਭਾਗ ਪੰਜਾਬ ਵਲੋਂ ਸਕੂਲ ਪੱਧਰ ‘ਤੇ ਮੀਡੀਆ ਇੰਚਾਰਜ਼ ਲਗਾਉਣ ਦੇ ਨਿਰਦੇਸ਼

ਸਿੱਖਿਆ ਵਿਭਾਗ ਦੀਆਂ ਵਿਦਿਆਰਥੀ ਹਿੱਤੂ ਨੀਤੀਆਂ ਘਰ-ਘਰ ਪਹੁੰਚਾਉਣ ਦਾ ਸੱਦਾ

ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਸਿੱਖਿਆ ਵਿਭਾਗ ਪੰਜਾਬ ਵਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਅਤੇ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਸੂਬੇ ਦੇ ਸਰਕਾਰੀ ਸਕੂਲਾਂ ਦੀ ਸਿੱਖਿਆ ਤੇ ਬੁਨਿਆਦੀ ਢਾਂਚੇ ਨੂੰ ਕੌਮਾਂਤਰੀ ਪੱਧਰ ਦੀ ਦਿੱਖ ਦੇਣ ਦੇ ਨਾਲ ਨਾਲ ਵੱਡੀ ਪੱਧਰ ‘ਤੇ ਵਿਦਿਆਰਥੀ ਹਿੱਤੂ ਨੀਤੀਆਂ ਨੂੰ ਲਾਗੂ ਕੀਤਾ ਜਾ ਰਿਹਾ ਹੈ।ਵਿਭਾਗ ਵਲੋਂ ਇਹ ਨੀਤੀਆਂ ਘਰ-ਘਰ ਪਹੁੰਚਾਉਣ ਲਈ ਸਕੂਲ ਪੱਧਰ ‘ਤੇ ਮੀਡੀਆ ਇੰਚਾਰਜ਼ ਲਗਾਏ ਜਾਣ ਦਾ ਫੈਸਲਾ ਕੀਤਾ ਗਿਆ ਹੈ।
                 ਜ਼ਿਲ਼੍ਹਾ ਸਿਖਿਆ ਅਫਸਰ (ਸੈ.ਸਿ) ਸਤਿੰਦਰਬੀਰ ਸਿੰਘ ਤੇ ਜ਼ਿਲ਼੍ਹਾ ਸਿੱਖਿਆ ਅਫਸਰ (ਐਸ.ਸਿ) ਕੰਵਲਜੀਤ ਸਿੰਘ ਨੇ ਸਾਂਝੇ ਤੌਰ ‘ਤੇ ਦੱਸਿਆ ਹੈ ਕਿ ਜ਼ਿਲੇ ਦੇ ਸਰਕਾਰੀ ਸਕੂਲਾਂ ਵਿੱਚ ਗੁਣਾਤਮਿਕ ਸਿੱਖਿਆ ਲਈ ਵਿਦਿਅਕ ਤੇ ਸਹਿ-ਵਿਦਿਅਕ ਕਿਰਿਆਵਾਂ ਤੇ ਸਿੱਖਿਆ ਵਿਭਾਗ ਵਲੋਂ ਸਕੂਲ ਪੱਧਰ ‘ਤੇ ਬਹੁਤ ਸਾਰੀਆਂ ਗਤੀਵਧੀਆਂ ਕਰਵਾਈਆਂ ਜਾਂਦੀਆਂ ਹਨ।ਇਹਨਾਂ ਵਿੱਚ ਈਕੋ ਕਲੱਬ, ਇੰਗਲਿਸ਼ ਬੂਸਟਰ ਕਲੱਬ, ਸਕਾਊਟ ਐਂਡ ਗਾਈਡ, ਐਨ.ਐਸ.ਐਸ ਸਮੇਤ ਮੁਕਾਬਲੇ ਦੀਆਂ ਪ੍ਰੀਖਿਆਵਾਂ ਸ਼ਾਮਲ ਹਨ।ਉਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਵਿਦਿਆਰਥੀਆਂ ਨੂੰ ਮੁਫਤ ਵਰਦੀਆਂ ਤੇ ਕਿਤਾਬਾਂ, ਮੁਫਤ ਦੁਪਹਿਰ ਦਾ ਭੋਜਨ, ਅੰਗਰੇਜ਼ੀ ਮਾਧਿਅਮ ਵਿੱਚ ਸਿੱਖਿਆ, ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਕੋਚਿੰਗ ਕਲਾਸਾਂ ਸਮੇਤ ਹੋਰ ਕਈ ਸਹੂਲਤਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ।ਇਹ ਸਭ ਆਮ ਜਨਤਾ ਤੱਕ ਪਹੁੰਚਾਉਣ ਲਈ ਸੋਸ਼ਲ ਅਤੇ ਪ੍ਰਿੰਟ ਮੀਡੀਆ ਅਹਿਮ ਭੂਮਿਕਾ ਨਿਭਾਅ ਸਕਦਾ ਹੈ।ਇਸ ਲਈ ਵਿਭਾਗ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਤੇ ਸਰਕਾਰੀ ਹਾਈ ਸਕੂਲ ਵਿੱਚ ਮੀਡੀਆ ਇੰਚਾਰਜ਼ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਸਕੂਲ ਪੱਧਰ ‘ਤੇ ਮੀਡੀਆ ਇੰਚਾਰਜ ਲਗਾਉਣ ਸਮੇਂ ਨਾਨ-ਟੀਚਿੰਗ ਸਟਾਫ ਐਸ.ਐਲ.ਏ, ਲਾਇਬ੍ਰੇਰੀਅਨ, ਲਾਇਬ੍ਰੇਰੀ ਰਿਸਟੋਰਰ ਨੂੰ ਪਹਿਲ ਦਿੱਤੀ ਜਾਵੇਗੀ ਤਾਂ ਜੋ ਸਕੂਲੀ ਸਿੱਖਿਆ ਪ੍ਰਭਾਵਿਤ ਨਾ ਹੋ ਸਕੇ।

Check Also

ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਮਨਾਇਆ

ਅੰਮ੍ਰਿਤਸਰ, 21 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ …