Monday, August 31, 2026

ਪੁਲਿਸ ਨੇ ਬਿਨਾਂ ਮਾਸਕ ਵਾਲੇ 505 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-84 ਦੇ ਕੱਟੇ ਚਲਾਨ

ਨਵਾਂਸ਼ਹਿਰ, 6 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 505 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ ਮਾਸਕ ਘੁੰਮ ਰਹੇ 84 ਵਿਅਕਤੀਆਂ ਦੇ ਚਲਾਨ ਵੀ ਕੱਟੇ ਗਏ।ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਸਖ਼ਤੀ ਦੇ ਨਾਲ-ਨਾਲ ਪਿੰਡਾਂ ਵਿਚ ਅਨਾਊਂਸਮੈਂਟਾਂ ਕਰਵਾਉਣ ਤੋਂ ਇਲਾਵਾ ਸਾਂਝ ਕੇਂਦਰ ਦੀ ਮੀਡੀਆ ਵੈਨ ਰਾਹੀਂ ਲੋਕਾਂ ਨੂੰ ਕੋਵਿਡ ਪ੍ਰਤੀ ਸਾਵਧਾਨੀਆਂ ਵਰਤਣ ਲਈ ਜਾਗਰੂਕ ਵੀ ਕੀਤਾ ਜਾ ਰਿਹਾ ਹੈ ਅਤੇ ਮਾਸਕ ਵੀ ਵੰਡੇ ਜਾ ਰਹੇ ਹਨ।

Check Also

“ਮਿਸ਼ਨ ਕਲੀਨ ਪੰਜਾਬ” ਤਹਿਤ ਹਲਕਾ ਪੂਰਬੀ ਵਿੱਚ ਦੂਜੇ ਦਿਨ ਵੀ ਵਿਸ਼ੇਸ਼ ਸਫ਼ਾਈ ਮੁਹਿੰਮ ਜਾਰੀ

ਰਾਮ ਤਲਾਈ ਚੌਂਕ ਤੋਂ ਘਿਓ ਮੰਡੀ ਚੌਂਕ ਤੱਕ ਚਲਾਈ ਗਈ ਮੁਹਿੰਮ ਅੰਮ੍ਰਿਤਸਰ, 30 ਅਗਸਤ (ਸੁਖਬੀਰ …