Thursday, March 26, 2026

ਸਪਲੀਮੈਂਟਰੀ ਨਿਊਟਰੀਸ਼ਨ ਪ੍ਰੋਗਰਾਮ ਤਹਿਤ 42.86 ਲੱਖ ਰੁਪਏ ਦੇ ਫੰਡ ਜਾਰੀ ਕਰਨ ਨੂੰ ਪ੍ਰਵਾਨਗੀ

ਨਵਾਂਸ਼ਹਿਰ, 6 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਵੀਰ ਸਿੰਘ ਪੱਲੀ ਝਿੱਕੀ ਵਲੋਂ ਸਪਲੀਮੈਂਟਰੀ ਨਿੳੂਟਰੀਸ਼ਨ ਪ੍ਰੋਗਰਾਮ ਤਹਿਤ 42.86 ਲੱਖ ਰੁਪਏ ਦੇ ਫੰਡ ਜਾਰੀ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ।ਇਸ ਸਕੀਮ ਤਹਿਤ ਸ਼ਹੀਦ ਭਗਤ ਸਿੰਘ ਨਗਰ ਦੇ ਕੁੱਲ 792 ਆਂਗਣਵਾੜੀ ਸੈਂਟਰਾਂ ਵਿਚ ਦਾਖ਼ਲ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਪਿਲਾਊ ਮਾਵਾਂ ਨੂੰ ਲਾਭ ਦਿੱਤਾ ਜਾਣਾ ਹੈ।ਚੇਅਰਮੈਨ ਸਤਵੀਰ ਸਿੰਘ ਪੱਲੀ ਝਿੱਕੀ ਨੇ ਦੱਸਿਆ ਕਿ ਇਸ ਪ੍ਰੋਗਰਾਮ ਅਧੀਨ ਸਪਲੀਮੈਂਟਰੀ ਨਿਊਟਰੀਸ਼ਨ ਪ੍ਰੋਗਰਾਮ ਜਨਰਲ ਕੰਪੋਨੈਂਟ ਤਹਿਤ 12.86 ਲੱਖ ਰੁਪਏ ਅਤੇ ਸਪਲੀਮੈਂਟਰੀ ਨਿਊਟਰੀਸ਼ਨ ਪ੍ਰੋਗਰਾਮ ਐਸ.ਸੀ.ਐਸ.ਪੀ ਕੰਪੋਨੈਂਟ ਤਹਿਤ 30 ਲੱਖ ਰੁਪਏ ਦੇ ਫੰਡ ਜਾਰੀ ਕਰਨ ਨੂੰ ਪ੍ਰਵਾਨਗੀ ਦਿੱਤੀ ਗਈ ਹੈ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਆਂਗਣਵਾੜੀ ਕੇਂਦਰਾਂ ਵਿਚ ਦਾਖ਼ਲ ਛੋਟੇ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਪਿਲਾਊ ਮਾਵਾਂ ਦੀ ਸਿਹਤ ਸੰਭਾਲ ਯਕੀਨੀ ਬਣਾਉਣ ਤੋਂ ਇਲਾਵਾ ਉਨ੍ਹਾਂ ਨੂੰ ਪੌਸ਼ਟਿਕ ਆਹਾਰ ਪਹਿਲ ਦੇ ਆਧਾਰ ’ਤੇ ਮੁਹੱਈਆ ਕਰਵਾਇਆ ਜਾ ਰਿਹਾ ਹੈ।

Check Also

ਖ਼ਾਲਸਾ ਕਾਲਜ ਵਿਖੇ ਐਗਰੀ ਫੈਸਟ-2026 ਕਰਵਾਇਆ ਗਿਆ

ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਸੁਸਾਇਟੀ …