Tuesday, November 24, 2026

ਹਲਕਾ ਉਤਰੀ ਵਿਖੇ ਮੇਅਰ ਵਲੋਂ ਵਿਕਾਸ ਕਾਰਜ਼ਾਂ ਦਾ ਉਦਘਾਟਨ

ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਵਿਧਾਨ ਸਭਾ ਹਲਕਾ ਉਤਰੀ ਦੀ ਵਾਰਡ ਨੰ: 19 ਦੇ ਮੁਸਤਾਫਾਬਾਦ ਵਿਖੇ ਪਾਣੀ ਤੇ ਸੀਵਰੇਜ਼ ਸਬੰਧੀ ਸਮੱਸਿਆ ਦੇ ਹੱਲ ਲਈ ਨਵੀਆਂ ਪਾਣੀ ਦੀਆਂ ਪਾਈਪਾਂ ਪਾਉਣ ਦੇ ਕੰਮਾਂ ਦਾ ਉਦਘਾਟਨ ਕੀਤਾ ਗਿਆ।50 ਲੱਖ ਦੀ ਲਾਗਤ ਨਾਲ ਕੀਤੇ ਜਾ ਰਹੇ ਕੰਮ ਨਾਲ ਸੁੰਦਰ ਨਗਰ, ਇੰਦਰਾ ਕਾਲੋਨੀ, ਮੁਸਤਾਫਾਬਾਦ ਆਦਿ ਦੇ ਇਲਾਕਾ ਨਿਵਾਸੀਆਂ ਦੀ ਸ਼ੁੱਧ ਪਾਣੀ ਪਾਣੀ ਦੀ ਕਿੱਲਤ ਦੂਰ ਹੋਵੇਗੀ।
                     ਮੇਅਰ ਨੇ ਕਿਹਾ ਕਿ ਸ਼ੁੱਧ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਤੇ ਇਲਾਕੇ ਦੀ ਸੀਵਰੇਜ਼ ਪ੍ਰਣਾਲੀ ਨੂੰ ਦਰੁਸਤ ਕਰਨ ਲਈ ਵਿਕਾਸ ਕਾਰਜ਼ਾਂ ਦੀ ਸ਼ੁਰੂਆਤ ਕੀਤੀ ਗਈ ਹੈ।ਇਸ ਮੌਕੇ ਕੌਂਸਲਰ ਗੁਰਜੀਤ ਕੌਰ, ਰਾਮ ਬ੍ਲੀ, ਰਿੰਕਾ, ਰਿਤੇਸ਼ ਸ਼ਰਮਾ, ਅਨੇਕ ਸਿੰਘ, ਅਸ਼ਵਨੀ ਭਗਤ, ਸੁਰਜੀਤ ਸ਼ਰਮਾ, ਐਕਸੀਅਨ ਮਨਜੀਤ ਸਿੰਘ, ਜੇ.ਈ ਸਰਦੂਲ ਸਿੰਘ ਆਦਿ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …