Thursday, September 19, 2024

ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਕੋਰੋਨਾ ਟੈਸਟ ਜ਼ਰੂਰੀ

ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ 9 ਤੋਂ 10 ਅਪ੍ਰੈਲ ਨੂੰ ਹੋਵੇਗਾ ਕੋਰੋਨਾ ਟੈਸਟ
ਅੰਮ੍ਰਿਤਸਰ, 7 ਅਪ੍ਰੈਲ (ਗੁਰਪ੍ਰੀਤ ਸਿੰਘ) – ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਪਾਕਿਸਤਾਨ ਵਿਖੇ ਜਾ ਰਹੇ ਜਥੇ ਦੇ ਸ਼ਰਧਾਲੂਆਂ ਲਈ ਕੋਰੋਨਾ ਟੈਸਟ ਲਾਜ਼ਮੀ ਹੋਵੇਗਾ।ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਖਾਲਸਾ ਸਾਜਣਾ ਦਿਵਸ ਮੌਕੇ ਪਾਕਿਸਤਾਨ ਭੇਜਿਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਪਾਕਿਸਤਾਨ ਅੰਬੈਸੀ ਨੂੰ ਸ਼ਰਧਾਲੂਆਂ ਦੇ ਵੇਰਵੇ ਭੇਜੇ ਗਏ ਹਨ।ਉਨ੍ਹਾਂ ਕਿਹਾ ਕਿ ਜਿਨ੍ਹਾਂ ਸ਼ਰਧਾਲੂਆਂ ਨੇ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਕੋਲ ਜਮ੍ਹਾਂ ਕਰਵਾਏ ਹਨ, ਸਰਕਾਰੀ ਨਿਯਮਾਂ ਅਨੁਸਾਰ ਉਨ੍ਹਾਂ ਲਈ 72 ਘੰਟੇ ਪਹਿਲਾਂ ਕੋਰੋਨਾ ਟੈਸਟ ਕਰਵਾਉਣਾ ਜ਼ਰੂਰੀ ਹੋਵੇਗਾ।ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦਫ਼ਤਰ ਸ੍ਰੀ ਅੰਮ੍ਰਿਤਸਰ ਵਿਖੇ ਵੀ ਸਿਹਤ ਵਿਭਾਗ ਵੱਲੋਂ 9 ਅਤੇ 10 ਅਪ੍ਰੈਲ ਨੂੰ ਸਵੇਰੇ 9:30 ਵਜੇ ਤੋਂ ਕੋਰੋਨਾ ਟੈਸਟ ਲਈ ਕੈਂਪ ਲਗਾਇਆ ਜਾ ਰਿਹਾ ਹੈ, ਜੋ ਸ਼ਰਧਾਲੂਆਂ ਲਈ ਬਿਲਕੁੱਲ ਫਰੀ ਹੈ।ਜਿਹੜੇ ਸ਼ਰਧਾਲੂਆਂ ਨੇ ਪਾਸਪੋਰਟ ਜਮ੍ਹਾਂ ਕਰਵਾਏ ਹਨ, ਉਹ ਆਪਣਾ ਕੋਰੋਨਾ ਟੈਸਟ ਕਰਵਾਉਣ ਲਈ ਉਕਤ ਤਾਰੀਕਾਂ ਅਨੁਸਾਰ ਪੁੱਜ ਸਕਦੇ ਹਨ।ਇਸ ਤੋਂ ਇਲਾਵਾ ਸ਼ਰਧਾਲੂ ਆਪਣੇ ਤੌਰ ’ਤੇ ਵੀ 72 ਘੰਟੇ ਪਹਿਲਾਂ ਤੱਕ ਕੋਰੋਨਾ ਟੈਸਟ ਕਰਵਾ ਸਕਦੇ ਹਨ।ਉਨ੍ਹਾਂ ਕਿਹਾ ਕਿ ਪਾਕਿਸਤਾਨ ਜਾਣ ਲਈ 72 ਘੰਟੇ ਪਹਿਲਾਂ ਦੀ ਕੋਰੋਨਾ ਰਿਪੋਰਟ ਜ਼ਰੂਰੀ ਹੈ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ `ਸਵੱਛਤਾ ਪਖਵਾੜਾ` ਉਤਸ਼ਾਹ ਨਾਲ ਮਨਾਇਆ ਗਿਆ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਭਾਰਤ ਸਰਕਾਰ ਅਤੇ ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਦੇ …