ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੈਂਪਾਂ ਦਾ ਦੋਰਾ ਕਰਕੇ ਲਿਆ ਜਾਇਜ਼ਾ
ਪਠਾਨਕੋਟ, 7 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਕਰੋਨਾ ਵਾਈਰਸ ਦੀ ਵੈਕਸੀਨੇਸ਼ਨ ਦੀ ਡਰਾਈਵ ਬਹੁਤ ਹੀ ਵਧੀਆ ਚੱਲ ਰਹੀ ਹੈ ਹੁਣ
ਐਨ.ਜੀ.ਓ ਦੀ ਸਹਾਇਤਾ ਦੇ ਨਾਲ ਗਲੀ ਮੁਹੱਲਿਆਂ ਵਿੱਚ ਵੀ ਕੈਂਪ ਲਗਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਕਰੋਨਾ ਤੋਂ ਬਚਾਓ ਦੇ ਲਈ ਵੈਕਸੀਨੇਸ਼ਨ ਕੀਤਾ ਜਾ ਰਿਹਾ ਹੈ।ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਸੈਲੀ ਰੋਡ ‘ਤੇ ਸਥਿਤ ਉਦਾਸੀਨ ਆਸ਼ਰਮ ਸੈਲੀ ਰੋਡ ਵਿਖੇ ਲਗਾਏ ਗਏ ਵਿਸ਼ੇਸ ਕੈਂਪ ਦਾ ਦੋਰਾ ਕਰਨ ਮਗਰੋਂ ਕੀਤਾ।ਵਧੀਕ ਡਿਪਟੀ ਕਮਿਸ਼ਨਰ (ਜ) ਸੁਰਿੰਦਰ ਸਿੰਘ ਵੀ ਇਸ ਸਮੇਂ ਹਾਜ਼ਰ ਸਨ।ਜਿਕਰਯੋਗ ਹੈ ਕਿ ਜਿਲ੍ਹਾ ਪ੍ਰਸਾਸਨ ਵੱਲੋਂ ਵੈਕਸੀਨੇਸ਼ਨ ਦੇ ਲਈ ਯੋਜਨਾ ਬਣਾਈ ਗਈ ਹੈ ਜਿਸ ਅਧੀਨ ਅੱਜ ਪਠਾਨਕੋਟ ਵਿਖੇ ਹੀ ਵੱਖ-ਵੱਖ 10 ਸਥਾਨਾਂ ਤੇ ਵੈਕਸੀਨੇਸ਼ਨ ਲਗਾਉਂਣ ਲਈ ਕੈਂਪ ਲਗਾਏ ਗਏ ਅਤੇ ਲੋਕਾਂ ਨੂੰ ਕਰੋਨਾ ਤੋਂ ਬਚਾਓ ਲਈ ਵੈਕਸੀਨੇਸ਼ਨ ਲਗਾਈ ਗਈ।
ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕਿਹਾ ਕਿ ਜਿਲ੍ਹਾ ਪਠਾਨਕੋਟ ਵਿੱਚ ਕਰੋਨਾ ਤੋਂ ਬਚਾਓ ਲਈ ਵੈਕਸੀਨੇਸ਼ਨ ਡਰਾਈਵ ਬਹੁਤ ਹੀ ਵਧੀਆ ਚੱਲ ਰਹੀ ਹੈ। ਸਭ ਤੋਂ ਪਹਿਲਾ ਫਰੰਟ ਲਾਈਨ ਵਾਰੀਅਰ ਨੂੰ ਵੈਕਸੀਨੇਸ਼ਨ ਲਗਾਈ ਗਈ ਸੀ ਅਤੇ ਹੁਣ 45 ਪਲੱਸ ਉਮਰ ਦੇ ਲੋਕਾਂ ਨੂੰ ਕਰੋਨਾ ਤੋਂ ਬਚਾਓ ਲਈ ਵੈਕਸੀਨੇਸ਼ਨ ਲਗਾਈ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਜਿਲ੍ਹਾ ਪ੍ਰਸਾਸ਼ਨ ਦਾ ਟੀਚਾ ਹੈ ਕਿ ਅਪ੍ਰੈਲ ਮਹੀਨੇ ਦੋਰਾਨ ਹੀ 45 ਪਲੱਸ ਲੋਕਾਂ ਨੂੰ ਵੈਕਸੀਨੇਸ਼ਨ ਲਗਾਈ ਜਾ ਸਕੇ।
ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਰੋਨਾ ਦੀ ਵੈਕਸੀਨ ਲਗਾਈ ਜਾ ਰਹੀ ਹੈ, ਕਿਸੇ ਤਰ੍ਹਾਂ ਦੀ ਡਰਨ ਦੀ ਲੋੜ ਨਹੀਂ ਹੈ।ਉਨ੍ਹਾਂ ਕਿਹਾ ਕਿ ਜਿਲ੍ਹਾ ਪ੍ਰਸਾਸਨ ਅਤੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਕਰੋਨਾ ਤੋਂ ਬਚਾਓ ਲਈ ਵਿਸ਼ੇਸ ਉਪਰਾਲੇ ਕਰਕੇ ਕੈਂਪ ਲਗਾਏ ਜਾ ਰਹੇ ਹਨ ਇਸ ਲਈ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਵੀ ਜਾਗਰੁਕ ਹੋਣ ਅਤੇ ਨਿਰਧਾਰਤ ਉਮਰ ਦੇ ਲੋਕ ਕਰੋਨਾ ਤੋਂ ਬਚਾਓ ਲਈ ਵੈਕਸੀਨ ਜਰੂਰ ਲਗਾਓ।
Punjab Post Daily Online Newspaper & Print Media