ਅੰਮ੍ਰਿਤਸਰ, 7 ਅਪ੍ਰੈਲ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਔਰਤਾਂ ਲਈ ਫ੍ਰੀ ਬੱਸ ਸੇਵਾ ਸ਼ੁਰੂ ਕਰਕੇ ਪ੍ਰਤੀ ਮਹੀਨਾ
ਪੈਨਸ਼ਨ ਤੇ ਸ਼ਗਨ ਸਕੀਮ ਵਧਾਏ ਜਾਣ ਦੀ ਸ਼ਲਾਘਾ ਕੀਤੀ ਹੈ।ਸਥਾਨਕ ਵਿਧਾਨ ਸਭਾ ਹਲਕਾ ਉਤਰੀ ਦੀ ਵਾਰਡ ਨੰ: 19 ਦੇ ਮੁਸਤਫਾਬਾਦ ਵਿਖੇ ਪਾਣੀ ਤੇ ਸੀਵਰੇਜ਼ ਸਬੰਧੀ ਸਮੱਸਿਆ ਦੇ ਹੱਲ ਲਈ ਨਵੀਆਂ ਪਾਣੀ ਦੀਆਂ ਪਾਈਪਾਂ ਪਾਉਣ ਦੇ ਕੰਮਾਂ ਦੇ ਉਦਘਾਟਨ ਮੌਕੇ ਮੇਅਰ ਰਿੰਟੂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਵਿਕਾਸ ਦੇ ਕਾਰਜ਼ ਕਰਵਾ ਕੇ ਜਿਥੇ ਪੰਜਾਬ ਦੇ ਹਰ ਵਰਗ ਨੂੰ ਸਹੂਲਤਾਂ ਉਪਲੱਬਧ ਕਰਵਾਈਆਂ ਹਨ, ਉਥੇ ਅੰਮ੍ਰਿਤਸਰ ਸ਼ਹਿਰ ’ਚ ਵੀ ਵਿਕਾਸ ਦੀ ਝੜੀ ਲਗਾਈ ਹੈ।ਉਨਾਂ ਕਿਹਾ ਕਿ ਉਤਰੀ ਹਲਕੇ ’ਚ ਲੋੜੀਂਦੇ ਵਿਕਾਸ ਕਾਰਜ਼ ਤੇ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ ‘ਤੇ ਮੁਹੱਈਆ ਕਰਵਾਈਆਂ ਗਈਆਂ ਹਨ।ਇਸ ਤੋਂ ਇਲਾਵਾ ਸ਼ਹਿਰ ਦੀਆਂ ਸਾਰੀਆਂ ਵਾਰਡਾਂ ਵਿਚ ਆਧੁਨਿਕ ਸਮਾਰਟ ਐਲ.ਈ.ਡੀ ਸਟਰੀਟ ਲਾਈਟਾਂ ਲੱਗ ਚੁੱਕੀਆਂ ਹਨ।ਮੇਅਰ ਨੇ ਇਲਾਕੇ ਦਾ ਦੌਰਾ ਕਰਕੇ ਵਾਰਡ ਵਾਸੀਆਂ ਦੀਆਂ ਮੁਸ਼ਕਲਾਂ ਵੀ ਸੁਣੀਆਂ।
ਇਸ ਮੌਕੇ ਕੌਂਸਲਰ ਗੁਰਜੀਤ ਕੌਰ, ਅਨੇਕ ਸਿੰਘ, ਰਿੰਕੂ, ਰਿਤੇਸ਼ ਸ਼ਰਮਾ, ਰਾਮ ਬਲੀ, ਅਸ਼ਵਨੀ ਨਵੀ ਭਗਤ, ਐਕਸੀਅਨ ਮਨਜੀਤ ਸਿੰਘ, ਜੇ.ਈ ਸਰਦੂਲ ਸਿੰਘ ਆਦਿ ਹਾਜ਼ਰ ਸਨ।
Check Also
ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media